ਪੰਜਾਬ 'ਚ ਹਾਈਪਰਲੂਪ ਟਰਾਂਸਪੋਰਟ ਪ੍ਰੋਜੈਕਟ ਦੇ ਅਧਿਐਨ ਲਈ ਸਰਕਾਰ ਵੱਲੋਂ ਵਰਜਿਨ ਹਾਈਪਰਲੂਪ ਕੰਪਨੀ ਨਾਲ ਸਮਝੌਤਾ ਸਹੀਬੱਧ
Wed 4 Dec, 2019 0ਪੰਜਾਬ ਸਰਕਾਰ ਨੇ ਅੰਮ੍ਰਿਤਸਰ-ਲੁਧਿਆਣਾ-ਚੰਡੀਗੜ੍ਹ-ਕੌਮੀ ਰਾਜਧਾਨੀ ਖੇਤਰ ਕੌਰੀਡੋਰ ਵਿੱਚ ਹਾਈਪਰਲੂਪ ਟਰਾਂਸਪੋਰਟ ਬੁਨਿਆਦੀ ਢਾਂਚਾ ਪ੍ਰੋਜੈਕਟ ਦੀ ਸੰਭਾਵਨਾ ਤਲਾਸ਼ਣ ਦਾ ਫੈਸਲਾ ਕੀਤਾ ਹੈ ਤਾਂ ਕਿ ਖੇਤਰ ਵਿੱਚ ਅੰਤਰ-ਸ਼ਹਿਰੀ ਆਵਾਜਾਈ ਨੂੰ ਸੁਧਾਰਨ ਦੇ ਨਾਲ-ਨਾਲ ਸੁਚਾਰੂ ਬਣਾਇਆ ਜਾ ਸਕੇ। ਇਨਵੈਸਟਮੈਂਟ ਪ੍ਰਮੋਸ਼ਨ ਦੇ ਵਧੀਕ ਪ੍ਰਮੁੱਖ ਸਕੱਤਰ ਵਿੰਨੀ ਮਹਾਜਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਅੱਜ ਲਾਸ ਏਂਜਲਸ ਆਧਾਰਤ ਕੰਪਨੀ ਵਰਜਿਨ ਹਾਈਪਰਲੂਪ ਵਨ ਨਾਲ ਇਕ ਸਮਝੌਤਾ ਸਹੀਬੱਧ ਕੀਤਾ ਹੈ ਜੋ ਇਸ ਪ੍ਰੋਜੈਕਟ ਲਈ ਆਰਥਿਕ ਪੱਖੋਂ ਪੂਰਵ ਸੰਭਾਵਨਾਵਾਂ ਘੋਖੇਗੀ। ਇਸ ਕੰਪਨੀ ਨੂੰ ਇਸ ਦੇ ਵੱਡੇ ਨਿਵੇਸ਼ਕਾਰ ਦੁਬਈ ਆਧਾਰਤ ਡੀ.ਪੀ. ਵਰਲਡ ਵੱਲੋਂ ਸਹਿਯੋਗ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਪੀ. ਵਰਲਡ ਸਬ-ਕੌਂਟੀਨੈਂਟ ਦੇ ਸੀ.ਈ.ਓ. ਅਤੇ ਮੈਨੇਜਿੰਗ ਡਾਇਰੈਕਟਰ ਰਿਜ਼ਵਾਨ ਸੂਮਰ ਦੀ ਮੌਜੂਦਗੀ ਵਿੱਚ ਇਸ ਐਮ.ਓ.ਯੂ. 'ਤੇ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ ਅਤੇ ਵਰਜਿਨ ਹਾਈਪਰਲੂਪ ਵਨ ਕੰਪਨੀ ਦੇ ਮੱਧ ਪੂਰਬੀ ਅਤੇ ਭਾਰਤ ਦੇ ਮੈਨੇਜਿੰਗ ਡਾਇਰੈਕਟਰ ਹਰਜ ਧਾਲੀਵਾਲ ਨੇ ਦਸਤਖ਼ਤ ਕੀਤੇ।
Comments (0)
Facebook Comments (0)