ਨਗਰ ਕੀਰਤਨ ਸਜਾਉਣ ਵਾਲੇ ਸਿੱਖਾਂ ਖਿਲਾਫ਼ ਕੇਸ ਦਰਜ, ਕੈਪਟਨ ਨੇ ਯੋਗੀ ਨੂ ਕੇਸਾਂ ਦੀ ਸਮੀਖਿਆ ਲਈ ਕਿਹਾ
Tue 31 Dec, 2019 0ਚੰਡੀਗੜ੍ਹ : ਉਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਦੇ ਗੁਰਦੁਆਰਾ ਕੀਰਤਪੁਰ ਸਾਹਿਬ ਤੋਂ ਬੀਤੇ ਦਿਨੀਂ ਸਜਾਏ ਗਏ ਨਗਰ ਕੀਰਤਨ ਨੂੰ ਲੈ ਕੇ ਪੁਲਿਸ ਨੇ 55 ਸਿੱਖ ਸ਼ਰਧਾਲੂਆਂ ਖ਼ਿਲਾਫ਼ ਦਰਜ ਕਰ ਲਿਆ ਸੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਸਿੱਖਾਂ ਖਿਲਾਫ਼ ਦਰਜ ਕੇਸਾਂ ਦੀ ਸਮੀਖਿਆ ਕਰਨ ਲਈ ਕਿਹਾ ਹੈ।
ਦੱਸ ਦਈਏ ਕਿ ਪੀਲੀਭੀਤ ਜ਼ਿਲ੍ਹੇ ਦੇ ਗੁਰਦੁਆਰਾ ਕੀਰਤਪੁਰ ਸਾਹਿਬ ਤੋਂ ਐਤਵਾਰ ਨੂੰ ਸਜਾਏ ਗਏ ਨਗਰ ਕੀਰਤਨ ਨੂੰ ਲੈ ਕੇ ਪੁਲਿਸ ਨੇ 55 ਸਿੱਖ ਸ਼ਰਧਾਲੂਆਂ ਖ਼ਿਲਾਫ਼ ਧਾਰਾ 144 ਤੋੜਨ ਦਾ ਦੋਸ਼ ਲਗਾ ਕੇ ਕੇਸ ਦਰਜ ਕਰ ਲਿਆ ਸੀ। ਪੁਲਿਸ ਨੇ ਨਗਰ ਕੀਰਤਨ 'ਚ ਵਰਤੀ ਗਈ ਕਾਰ ਤੇ ਕੇਸਰੀ ਨਿਸ਼ਾਨ ਵੀ ਜ਼ਬਤ ਕਰ ਲਿਆ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਕਿ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਪੀਲੀਭਾਤ 'ਚ 55 ਸ਼ਰਧਾਲੂਆਂ ਵਿਰੁਧ ਐਫਆਈਆਰ ਦੀ ਸਮੀਖਿਆ ਕਰਨ ਦੀ ਅਪੀਲ, ਕਿਉਂਜੋ ਇਹ ਸ਼ਰਧਾਲੂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਰਵਾਇਤੀ ਨਗਰ ਕੀਰਤਨ 'ਚ ਸ਼ਾਮਲ ਸੀ। ਜ਼ਿਕਰਯੋਗ ਹੈ ਕਿ ਇਹ ਨਗਰ ਕੀਰਤਨ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸਜਾਇਆ ਗਿਆ ਸੀ।
Comments (0)
Facebook Comments (0)