
ਗੁਰੂ ਅਰਜਨ ਦੇਵ ਪਬਲਿਕ ਸਕੂਲ ਨੇ ਵਿਦਿਆਰਥੀਆਂ ਲਈ ਸ਼ੁਰੂ ਕਰਵਾਈਆਂ ਆਨਲਾਈਨ ਕਲਾਸਾਂ
Fri 10 Apr, 2020 0
ਰਾਕੇਸ਼ ਬਾਵਾ,ਪਰਮਿੰਦਰ ਚੋਹਲਾ
ਚੋਹਲਾ ਸਾਹਿਬ 10 ਅਪ੍ਰੈਲ 2020
ਕਰੋਨਾ ਵਾਇਰਸ ਨਾਲ ਜਿੱਥੇ ਸਮਾਜ ਦੇ ਹਰ ਵਰਗ ਨੂੰ ਦੋ ਚਾਰ ਹੋਣਾ ਪੈ ਰਿਹਾ ਹੈ ਅਤੇ ਸਮਾਜ ਦਾ ਹਰ ਤਬਕਾ ਇਸਤੋਂ ਪ੍ਰਭਾਵਿਤ ਹੋ ਰਿਹਾ ਹੈ।ਅਜੋਕੇ ਲਾਕ ਡਾਊਨ ਕਾਰਨ ਵਿਦਿਆਰਥੀ ਵਰਗ ਵੀ ਬੇਹੱਕ ਪ੍ਰਭਾਵਿਤ ਹੋ ਰਿਹਾ ਹੈ ਅਤੇ ਉਹਨਾਂ ਦੀ ਪੜ੍ਹਾਈ ਨਿਰਧਾਰਤ ਸਲੇਸਬ ਨਾਲੋਂ ਪੱਛੜ ਰਹੀ ਹੈ।ਇਸ ਸਮੱਸਿਆ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਅਰਜਨ ਦੇਵ ਪਬਲਿਕ ਸਕੂਲ ਚੋਹਲਾ ਸਾਹਿਬ ਨੇ ਘਰਾਂ ਚੋ ਬੈਠੇ ਵਿਦਿਆਰਥੀਆਂ ਦੀ ਸਿਖਲਾਈ ਲਈ ਆਨਲਾਈਨ ਕਲਾਸਾਂ ਸ਼ੁਰੂ ਕਰਵਾ ਦਿੱਤੀਆਂ ਹਨ,ਜਿਸਦਾ ਬੱਚਿਆਂ ਦੇ ਮਾਪਿਆਂ ਵੱਲੋਂ ਭਰਵਾਂ ਸਹਿਯੋਗ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।ਇਸ ਸੰਬਧੀ ਸਕੂਲ ਦੀ ਪ੍ਰਿੰਸੀਪਲ ਪਰਮਿੰਦਰ ਕੌਰ ਖਹਿਰਾ ਅਤੇ ਪ੍ਰਿੰਸੀਪਲ ਸਿਮਰਜੀਤ ਕੌਰ ਨੇ ਦੱਸਿਆ ਕਿ ਸਮੁੱਚੇ ਸਲੇਬਸ ਦੀ ਵੰਡ ਕਰਕੇ ਪਹਿਲੇ ਸਮੈਸਟਰ ਵਿਚੋਂ ਹਰ ਵਿਸ਼ੇ ਦੇ ਪਾਠ ਵਿਦਿਆਰਥੀਆਂ ਨੂੰ ਭੇਜੇ ਜਾ ਰਹੇ ਹਨ ਅਤੇ ਬਹੁਤ ਸਾਰੇ ਵਿਦਿਆਰਥੀ ਆਪਣੇ ਸੁਆਲ ਵੀ ਪੁੱਛਦੇ ਹਨ,ਜਿਨਾਂ ਦਾ ਜਵਾਬ ਸਬੰਧਤ ਵਿਸ਼ੇ ਦੇ ਅਧਿਆਪਕ ਵੱਲੋਂ ਆਨਲਾਈਨ ਦੇ ਦਿੱਤਾ ਜਾਂਦਾ ਹੈ।ਉਹਨਾਂ ਕਿਹਾ ਕਿ ਇਸ ਉਪਰਾਲੇ ਕਾਰਨ ਬੱਚਿਆਂ ਦੇ ਮਾਤਾ ਪਿਤਾ ਅਤੇ ਵਿਦਿਆਰਥੀ ਕਾਫੀ ਰਾਹਤ ਮਹਿਸੂਸ ਕਰ ਰਹੇ ਹਨ ਬਹੁਤ ਸਾਰੇ ਮਾਪਿਆਂ ਵੱਲੋਂ ਟੈਲੀਫੋਨ ਸੁਨੇਹਿਆਂ ਰਾਹੀਂ,ਇਸ ਸੰਕਟ ਮਈ ਅਤੇ ਔਖੇ ਹਾਲਤਾਂ ਵਿੱਚ ਵੀ ਸਕੂਲ ਵੱਲੋਂ ਬੱਚਿਆਂ ਦੀ ਪੜ੍ਹਾਈ ਲਈ ਫਿਕਰਮੰਦੀ ਜਾਹਿਰ ਕਰਨ ਲਈ ਧੰਨਵਾਦ ਕੀਤਾ ਜਾ ਰਿਹਾ ਹੈ।
Comments (0)
Facebook Comments (0)