ਸੁਖਜਿੰਦਰ ਰੰਧਾਵਾ ਨੇ ਆਪਣੇ ਕਥਿਤ ਵਾਇਰਲ ਵੀਡੀਓ ਬਾਰੇ ਕੀ ਕਿਹਾ
Sun 29 Dec, 2019 0BBC ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਵੀਡੀਓ ਦੀ ਸਾਈਬਰ ਕਰਾਈਮ ਤੋਂ ਜਾਂਚ ਹੋਣੀ ਚਾਹੀਦੀ ਹੈ
ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਜੁੜਿਆ ਇੱਕ ਕਥਿਤ ਵੀਡੀਓ ਵਾਇਰਲ ਹੋ ਰਿਹਾ ਹੈ।
ਇਸ ਵੀਡੀਓ ਵਿੱਚ ਸੁਖਜਿੰਦਰ ਰੰਧਾਵਾ ਕਥਿਤ ਤੌਰ 'ਤੇ ਗੁਰੂ ਨਾਨਕ ਦੇਵ ਦੀ ਤਸਵੀਰ ਬਾਰੇ ਕਥਿਤ ਟਿੱਪਣੀ ਕਰਦੇ ਨਜ਼ਰ ਆ ਰਹੇ ਹਨ।
ਸੁਖਜਿੰਦਰ ਰੰਧਾਵਾ ਨੇ ਇਸ ਵੀਡੀਓ ਨੂੰ ਪੂਰੇ ਤਰੀਕੇ ਨਾਲ ਖਾਰਿਜ ਕਰ ਦਿੱਤਾ ਹੈ ਤੇ ਇਸ ਵੀਡੀਓ ਦੀ ਜਾਂਚ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਇਸ ਕਥਿਤ ਵੀਡੀਓ ਬਾਰੇ ਸੁਖਜਿੰਦਰ ਰੰਧਾਵਾ 'ਤੇ ਨਿਸ਼ਾਨਾ ਲਗਾਇਆ ਹੈ।
ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ, "ਅਸੀਂ ਸੁਖਜਿੰਦਰ ਦੀ ਵਾਇਰਲ ਵੀਡੀਓ ਦੀ ਕਰੜੀ ਨਿੰਦਾ ਕਰਦੇ ਹਾਂ। ਇਸ ਵੀਡੀਓ ਦੀ ਜਾਂਚ ਹੋਣੀ ਚਾਹੀਦੀ ਹੈ ਕਿ, ਉਹ ਕਿਸ ਤਰੀਕੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਗੁਰੂ ਨਾਨਕ ਦੇਵ ਨਾਲ ਕਰ ਰਹੇ ਹਨ।"
"ਅਸੀਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਕਰਦੇ ਹਾਂ ਕਿ ਇਸ ਵੀਡੀਓ ਬਾਰੇ ਨੋਟਿਸ ਲਿਆ ਜਾਵੇ ਤੇ ਇਸ ਦੀ ਜਾਂਚ ਕਰਵਾਈ ਜਾਵੇ। ਇਸ ਦੇ ਨਾਲ ਹੀ ਦੋਸ਼ ਸਾਬਿਤ ਹੋਣ 'ਤੇ ਸਖ਼ਤ ਸਜ਼ਾ ਦਿੱਤੀ ਜਾਵੇ।"
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਇਸ ਮਾਮਲੇ ਵਿੱਚ ਸੁਖਜਿੰਦਰ ਰੰਧਾਵਾ ਦੀ ਨਿੰਦਾ ਕੀਤੀ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "ਮੈਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਸੁਖਜਿੰਦਰ ਰੰਧਾਵਾ ਖਿਲਾਫ਼ ਸਖਤ ਐਕਸ਼ਨ ਲੈਣ। ਉਹ ਆਪਣੇ ਮੁੱਖ ਮੰਤਰੀ ਨੂੰ ਖੁਸ਼ ਕਰਨ ਲਈ ਅਜਿਹਾ ਬੋਲ ਰਹੇ ਹਨ।"
ਸੁਖਜਿੰਦਰ ਰੰਧਾਵਾ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ, "ਮੇਰੇ ਨਾਲ ਵੀਡੀਓ ਵਿੱਚ ਜੋ ਸਰਦਾਰ ਖੜ੍ਹਾ ਹੈ ਉਸ ਨਾਲ ਮੈਂ 2018 ਤੋਂ ਬਾਅਦ ਕਦੇ ਵੀ ਨਹੀਂ ਮਿਲਿਆ ਹੈ। ਮੈਂ ਡੀਜੀਪੀ ਕ੍ਰਾਈਮ ਨੂੰ ਕਹਾਂਗਾ ਕਿ ਇਸ ਵੀਡੀਓ ਦੀ ਜਾਂਚ ਸਾਈਬਰ ਕਰਾਈਮ ਤੋਂ ਕਰਵਾਈ ਜਾਵੇ।"
Comments (0)
Facebook Comments (0)