`ਇਕਾਂਤਵਾਸ` ਤੋੜਨ ਵਾਲਿਆਂ ਦੇ ਕੱਟੇ ਚਲਾਨ ਕੀਤੇ ਜੁਰਮਾਨੇ

`ਇਕਾਂਤਵਾਸ` ਤੋੜਨ ਵਾਲਿਆਂ ਦੇ ਕੱਟੇ ਚਲਾਨ ਕੀਤੇ ਜੁਰਮਾਨੇ

ਮਾਸਕ ਨਾਂ ਪਹਿਨਣ ਤੇ 200, ਥੁੱਕਣ ਦਾ 100, ਇਕਾਂਤਵਾਸ ਤੋੜਨ ਦਾ 500 ਰੁਪੈ ਜੁਰਮਾਨਾ ਹੋਵੇਗਾ : ਡਾ: ਗਿੱਲ
ਰਾਕੇਸ਼ ਬਾਵਾ,ਪਰਮਿੰਦਰ ਚੋਹਲਾ
ਚੋਹਲਾ ਸਾਹਿਬ 21 ਮਈ 2020 

ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਤੇ ਸਿਵਲ ਸਰਜਨ ਤਰਨ ਤਾਰਨ ਡਾ: ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਹਾਲੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਇਕਾਂਤਵਾਸ ਤੋੜਨ ਵਾਲਿਆਂ ਦੇ ਚਲਾਨ ਕੱਟੇ ਅਤੇ ਜੁਰਮਾਨੇ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਉਹਨਾਂ ਨੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਥੋਂ ਨਜ਼ਦੀਕ ਪਿੰਡ ਲੁਹਾਰ ਤੇ ਰਾਹਲ ਚਾਹਲ ਵਿਖੇ ਇਕਾਂਤਵਾਸ ਤੋੜਨ ਵਾਲਿਆਂ ਤੇ ਕਾਰਵਾਈ ਕਰਦੇ ਹੋਏ ਉਹਨਾਂ ਨੂੰ 500-500 ਰੁਪੈ ਜੁਰਮਾਨਾ ਕਰਕੇ ਫਿਰ ਤੋਂ 14 ਦਿਨਾਂ ਲਈ ਗੇਟ ਤੇ ਪੋਸਟਰ ਲਾਕੇ ਇਕਾਂਤਵਾਸ ਕਰ ਦਿੱਤਾ ਗਿਆ ਹੈ ਅਤੇ ਇਹਨਾਂ ਇਕਾਂਤਵਾਸ ਤੋੜਨ ਵਾਲਿਆਂ ਨੂੰ ਸਖਤ ਤਾੜਨਾ ਕੀਤੀ ਗਈ ਕਿ ਜੇਕਰ ਫਿਰ ਤੋਂ ਇਕਾਂਤਵਾਸ ਤੋੜਿਆ ਤਾਂ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕਰਦੇ ਹੋਏ ਪਰਚੇ ਦਰਜ ਕਰਵਾਏ ਜਾਣਗੇ।ਉਹਨਾਂ ਕਿਹਾ ਕਿ ਇਕਾਂਤਵਾਸ ਤੋੜਨ ਵਾਲਿਆਂ ਨੂੰ 500 ਰੁਪੈ,ਥੁੱਕਣ ਵਾਲਿਆਂ ਨੂੰ 100 ਰੁਪੈ ਅਤੇ ਘਰੋਂ ਬਾਹਰ ਜਾਣ ਤੇ ਮਾਸਕ ਨਾ ਪਹਿਨਣ ਵਾਲਿਆਂ ਨੂੰ 200 ਰੁਪੈ ਜੁਰਮਾਨੇ ਕੀਤੇ ਜਾ ਰਹੇ ਹਨ।ਉਹਨਾਂ ਇਲਾਕਾ ਨਿਵਾਸੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਕਾਨੂੰਨ ਦੀ ਉਲੰਘਣਾ ਕਰਨ ਤੇ ਉਹਨਾਂ ਨੂੰ ਜੁਰਮਾਨੇ ਕੀਤੇ ਜਾਣਗੇ।ਇਸ ਸਮੇਂ ਹੈਲਥ ਇੰਸਪੈਕਟਰ ਬਿਹਾਰੀ ਲਾਲ,ਬਲਾਕ ਐਜੂਕੇਟਰ ਹਰਦੀਪ ਸਿੰਘ ਸੰਧੂ,ਬਲਰਾਜ ਸਿੰਘ ਗਿੱਲ,ਗੁਰਦਿਆਲ ਸਿੰਘ ਰੂੜੀਵਾਲਾ,ਸਤਨਾਮ ਸਿੰਘ ਹੈਲਥ ਇੰਸਪੈਕਟਰ,ਪਰਮਿੰਦਰ ਸਿੰਘ,ਜ਼ਸਪਿੰਦਰ ਸਿੰਘ ਹਾਂਡਾ,ਰਜਿੰਦਰ ਸਿੰਘ ਫਤਿਹਗੜ੍ਹ ਚੂੜੀਆਂ,ਸਤਨਾਮ ਸਿੰਘ ਮੁੰਡਾ ਪਿੰਡ,ਸੁਖਦੀਪ ਸਿੰਘ ਔਲਖ ਆਦਿ ਹਾਜ਼ਰ ਸਨ।