ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ

ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ

ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ. ਬਲਜਿੰਦਰ ਕੌਰ ਦਾ ਆਦਰਸ਼ ਯੁਵਾ ਵਿਧਾਇਕ ਅਤੇ ਪੂਰੇ ਦੇਸ਼ ਵਿਚੋਂ ਇਕ ਸਰਪੰਚ ਪੰਥਦੀਪ ਸਿੰਘ ਦਾ ਉੱਚ ਸਿੱਖਿਅਤ ਆਦਰਸ਼ ਯੁਵਾ ਸਰਪੰਚ ਦੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।