ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਚੋਹਲਾ ਸਾਹਿਬ ਪਹੁੰਚਿਆ।

 ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਚੋਹਲਾ ਸਾਹਿਬ ਪਹੁੰਚਿਆ।

ਚੋਹਲਾ ਸਾਹਿਬ 13 ਸਤੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸ੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਸੈਦਪੁਰ ਪੱਟੀ ਤੋਂ ਸੋਲਵਾਂ ਖਾਲਸਾ ਚੇਤਨਾ ਮਾਰਚ ਕੱਢਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਪ੍ਰਗਟ ਸਿੰਘ ਰੱਤੋਕੇ  ਨੇ ਦੱਸਿਆ ਕਿ ਇਹ ਨਗਰ ਕੀਰਤਨ ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਧੀਨ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਿਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਪਹੁੰਚਿਆ ਹੈ ਜਿੱਥੇ ਜਥੇ: ਗੁਰਬਚਨ ਸਿੰਘ ਕਰਮੂੰਵਾਲਾ ਐਸ.ਜੀ.ਪੀ.ਸੀ. ਅਤੇ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਭਰਵਾ ਸਵਾਗਤ ਕੀਤਾ ਗਿਆ ।ਉਹਨਾਂ ਦੱਸਿਆ ਕਿ ਇਹ ਨਗਰ ਕੀਤਰਨ ਪਿੰਡ ਸੈਦਪਰ ਪੱਟੀ ਅਤੇ ਵੱਖ ਵੱਖ ਪਿੰਡਾਂ ਵਿਚੋਂ ਦੀ ਹੁੰਦਾ ਹੋਇਆ ਅੱਜ ਗੁਰਦੁਆਰਾ ਪਾਤਿਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਪਹੰੁਚਿਆ ਹੈ ਅਤੇ ਅੱਗੇ ਤਰਨ ਤਾਰਨ ਸਾਹਿਬ ਵਿਖੇ ਸਮਾਪਤ ਹੋਵੇਗਾ।ਇਸ ਸਮੇਂ ਜਥੇ: ਗੁਰਬਚਨ ਸਿੰਘ ਕਰਮੂੰਵਾਲਾ ਨੇ ਹਾਜ਼ਰ ਸੰਗਤਾਂ ਨੂੰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਜੀਵਨੀ ਅਤੇ ਸ਼ਹੀਦੀ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਨੂੰ ਗੁਰਬਾਣੀ ਤੋਂ ਸਿੱਖਿਆ ਲੈਂਦੇ ਹੋਏ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ।ਇਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਇਸ ਸਮੇਂ ਹੈੱਡ ਗ੍ਰੰਥੀ ਬਲਕਾਰ ਸਿੰਘ,ਮਨਜੀਤ ਸਿੰਘ ਪੱਖੋਪੁਰ,ਤਰਲੋਚਨ ਸਿੰਘ ਡੀ.ਆਰ,ਭੁਪਿੰਦਰ ਸਿੰਘ ਰੱਤੋਕੇ,ਗੋਬਿੰਦ ਸਿੰਘ,ਪ੍ਰਤਾਪ ਸਿੰਘ,ਮਨਪ੍ਰੀਤ ਸਿੰਘ ਸਰਹਾਲੀ ਆਦਿ ਹਾਜ਼ਰ ਸਨ।