ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਿਦਆਰਥੀਆਂ ਨੇ ਐਲਾਨੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਿਦਆਰਥੀਆਂ ਨੇ ਐਲਾਨੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਚੋਹਲਾ ਸਾਹਿਬ 23 ਅਪ੍ਰੈਲ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ0
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠਸੁਖਮਿੰਦਰ ਸਿੰਘ ਜੀ ਸਕੱਤਰ ਵਿਿਦਆ ਦੀ ਯੋਗ ਅਗਵਾਈ ਹੇਠ ਚਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਿਦਆਰਥੀਆਂ ਨੇ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਕਾਲਜ ਦੀ ਬੀ ਸੀ ਏ ਸਮੈਸਟਰ ਪਹਿਲੇ  ਵਿਚ ਸੁਖਰਾਜ ਸਿੰਘ ਨੇ 8 ਛਭਸ਼ਂ,ਜਸ਼ਨਪ੍ਰੀਤ ਸਿੰਘ  ਨੇ 7।27 ਛਭਸ਼ਂ ਅਤੇ ਕਨੂਪਰੀਤ ਕੋਰ ਨੇ 7।09 ਛਭਸ਼ਂ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ ਹੈ। ਬਾਕੀ ਵਿਿਦਆਰਥੀਆਂ ਨੇ ਵੀ ਵਧੀਆ ਅੰਕ ਹਾਸਲ ਕਰਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ ਹੈ।ਸੁਖਮਿੰਦਰ ਸਿੰਘ ਸਕੱਤਰ ਵਿਿਦਆ ਨੇ ਇਸ ਸਫਲਤਾ ਲਈ ਪ੍ਰਿੰਸੀਪਲ, ਸਟਾਫ ਅਤੇ ਵਿਿਦਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਲਈ ਸ਼ੁੱਭ ਇਛਾਵਾਂ ਦਿਤੀਆਂ। ਪ੍ਰਿੰਸੀਪਲ ਡਾ ਕੁਲਵਿੰਦਰ ਸਿੰਘ ਨੇ ਇਸ ਸਫਲਤਾ ਦਾ ਸਿਹਰਾ ਮਿਹਨਤੀ ਸਟਾਫ ਦੇ ਸਿਰ ਬੰਨਿਆ।