ਸਰਕਾਰੀ ਮਿਡਲ ਸਕੂਲ ਸਰਹਾਲੀ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ ਹੈ।

ਸਰਕਾਰੀ ਮਿਡਲ ਸਕੂਲ ਸਰਹਾਲੀ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ ਹੈ।

ਚੋਹਲਾ ਸਾਹਿਬ 26 ਅਪ੍ਰੈਲ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸਿਵਲ ਸਰਜਨ ਤਰਨ ਤਾਰਨ ਡਾਕਟਰ ਕਮਲਪਾਲ ਅਤੇ ਜਿਲ੍ਹਾ ਮਲੇਰੀਆ ਅਫਸਰ ਡਾਕਟਰ ਸਿਮਰਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾਕਟਰ ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀ ਐਚ ਸੀ ਸਰਹਾਲੀ ਦੀ ਯੋਗ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਸਰਹਾਲੀ ਕਲਾਂ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ ਹੈ।ਇਸ ਸਮੇਂ ਡਾਕਟਰ ਵਿਵੇਕ ਸ਼ਰਮਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਆਪਣੇ ਕੂਲਰਾਂ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਕਰਨੀ ਚਾਹੀਦੀ ਹੈ ਅਤੇ ਘਰ ਦੀਆਂ ਛੱਤਾਂ ਉੰਪਰ ਪਏ ਟੁੱਟੇ ਟਾਇਰਾਂ ਅਤੇ ਗਮਲਿਆਂ ਵਿੱਚ ਪਾਣੀ ਇੱਕਠਾ ਨਹੀਂ ਹੋਣ ਦੇਣਾ ਚਾਹੀਦਾ।ਉਹਨਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਾਫ ਸਫਾਈ ਰੱਖਣੀ ਚਾਹੀਦੀ ਹੈ ਅਤੇ ਘਰਾਂ ਦੇ ਬਾਹਰ ਗੰਦਾ ਪਾਣੀ ਇੱਕਠਾ ਨਹੀਂ ਹੋਣ ਦੇਣਾ ਚਾਹੀਦਾ।ਉਹਨਾਂ ਦੱਸਿਆ ਕਿ ਸਾਨੂੰ ਖੜੇ ਪਾਣੀ ਵਿੱਚ ਮਿੱਟੀ ਦਾ ਤੇਲ ਪਾ ਦੇਣਾ ਚਾਹੀਦਾ ਹੈ ਜਿਸ ਨਾਲ ਮੱਛਰ ਪੈਦਾ ਕਰਨ ਵਾਲੇ ਆਂਡੇ ਅਤੇ ਮੱਛਰ ਦੋਵੇਂ ਮਰ ਜਾਂਦੇ ਹਨ ਜਿਸ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖਦਸ਼ਾ ਖਤਮ ਹੋ ਜਾਂਦਾ ਹੈ।ਇਸ ਸਮੇਂ ਐਸ ਆਈ ਸਤਨਾਮ ਸਿੰਘ ਅਤੇ ਜਸਪਿੰਦਰ ਸਿੰਘ ਹੈਲਥ ਵਰਕਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਰਾਤ ਸਮੇਂ ਮੱਛਰਾਂ ਤੋਂ ਬਚਾਅ ਕਰਦੇ ਹੋਏ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਪੂਰਾ ਸਰੀਰ ਢੱਕਣ ਵਾਲ ਕੱਪੜੇ ਪਾਕੇ ਸੌਣਾ ਚਾਹੀਦਾ ਹੈ ਤਾਂ ਜੋ ਸਾਨੂੰ ਬਿਮਾਰੀਆਂ ਫੈਲਾਉਣ ਵਾਲੇ ਮੱਛਰ ਕੱਟ ਨਾ ਸਕਣ।ਇਸ ਸਮੇਂ ਬਲਰਾਜ ਸਿੰਘ ਹੈਲਥ ਵਰਕਰ ਨੇ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਸਾਨੂੰ ਤੇਜ਼ ਸਿਰ ਦਰਦ ਜਾਂ ਤੇਜ਼ ਬੁਖਾਰ ਹੋਵੇ ਤਾਂ ਤੁਰੰਤ ਨਜਦੀਕੀ ਸਿਹਤ ਕੇਂਦਰ ਤੋਂ ਆਪਣੀ ਜਾਂਚ ਕਰਵਾਕੇ ਇਲਾਜ ਕਰਵਾਉਣਾ ਚਾਹੀਦਾ ਹੈ।ਸਾਰਾ ਇਲਾਜ ਸਿਹਤ ਕੇਂਦਰਾਂ ਵਿੱਚ ਮੁਫ਼ਤ ਕੀਤਾ ਜਾਾਂਦਾ ਹੈ।ਇਸ ਸਮੇਂ ਸਕੂਲ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜਰ ਸਨ।