ਪ੍ਰਿੰਸੀਪਲ ਡਾ: ਕੁਲਵਿੰਦਰ ਸਿੰਘ ਦੀ `ਸਟਾਰ ਆਫ ਏਸ਼ੀਾ ਐਜੂਕੇਸ਼ਨ ਪੁਰਸਕਾਰ`ਲਈ ਹੋਈ ਚੋਣ
Fri 29 Nov, 2019 0ਰਾਕੇਸ਼ ਬਾਵਾ, ਪਰਮਿੰਦਰ ਚੋਹਲਾ
ਚੋਹਲਾ ਸਾਹਿਬ, 23 ਨਵੰਬਰ 2019
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਦੀ ਅਗਵਾਈ ਕਰ ਰਹੇ ਦੂਰਦਰਸ਼ੀ ਤੇ ਗੁਰਸਿੱਖ ਵਿਦਵਾਨ ਪ੍ਰਿੰ. ਡਾ. ਕੁਲਵਿੰਦਰ ਸਿੰਘ ਨੂੰ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਐਡ ਮੈਨੇਜਮੈਟ ਦਿੱਲੀ ਵਲੋਂ 6 ਸਟਾਰ ਆਫ਼ ਏਸ਼ੀਆ ਐਜ਼ੂਕੇਸ਼ਨ ਏਕਸੀਲੈਂਸ ਪੁਰਸਕਾਰ ਦੇਣ ਲਈ ਚੁਣਿਆ ਗਿਆ।ਦੱਸਣਯੋਗ ਹੈ ਕਿ ਗੁਰੂ ਅਰਜਨ ਦੇਵ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਸਾਲ 2010 ਤੋ ਹੁਣ ਤੱਕ ਲਗਾਤਾਰ ਕਾਲਜ ਅਤੇ ਸਮੁੱਚੇ ਇਲਾਕੇ ਵਿੱਚ ਵਧੀਆ ਵਿੱਦਿਅਕ ਸੇਵਾਵਾਂ ਦੇਣ ਵਜੋ ਜਾਣੇ ਜਾ ਰਹੇ ਹਨ।ਉਨ੍ਹਾਂ ਨੇ ਇਸ ਕਾਲਜ ਵਿੱਚ ਆਪਣੇ ਕਾਰਜਕਾਲ ਦੌਰਾਨ ਪੇਡੂ ਖੇਤਰ ਦੇ ਵਿਦਿਆਰਥੀਆਂ ਨੂੰ ਜਿੱਥੇ ਅਕਾਦਮਿਕ ਜਿਵੇ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਕਾਲਜ ਲਈ ਵਧੀਆ ਸੇਵਾਵਾਂ ਪ੍ਰਦਾਨ ਕੀਤੀਆ ਜਾ ਰਹੀਆਂ ਹਨ।ਇਸ ਮੌਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਜਥੇ. ਗੁਰਬਚਨ ਸਿੰਘ ਕਰਮੂੰਵਾਲਾ ਵਲੋ ਖੁਸ਼ੀ ਜ਼ਾਹਿਰ ਕਰਦਿਆਂ ਡਾ. ਕੁਲਵਿੰਦਰ ਸਿੰਘ ਦੁਆਰਾ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਦੇ ਸਮੂਹ ਟੀਚਿੰਗ ਨਾਨ-ਟੀਚਿੰਗ ਸਟਾਫ਼ ਅਤੇ ਕਾਲਜ ਦੇ ਵਿਦਿਆਰਥੀਆਂ ਵੱਲੋ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।
Comments (0)
Facebook Comments (0)