
ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
Thu 2 Dec, 2021 0
ਚੋਹਲਾ ਸਾਹਿਬ 2 ਦਸੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਾਲਜ ਪ੍ਰਿੰਸੀਪਲ ਡਾ ਕੁਲਵਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਕਾਲਜ ਦੇ ਵਿਦਿਆਰਥੀਆਂ ਵਿੱਚ ਸ਼ੁਧ ਬਾਣੀ ਉਚਾਰਨ, ਬਾਣੀ ਕੰਠ , ਕਵਿਤਾ ਉਚਾਰਨ ਅਤੇ ਡਿਬੇਟ ਮੁਕਾਬਲੇ ਕਰਵਾਏ ਗਏ।ਸਮਾਗਮ ਦੀ ਆਰੰਭਤਾ ਸਮੇ ਕਾਲਜ ਦੇ ਧਾਰਮਿਕ ਵਿਭਾਗ ਦੇ ਪ੍ਰੋ. ਕਿਰਨਜੀਤ ਕੌਰ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਜੀ ਦੇ ਜੀਵਨ ਅਤੇ ਸਿੱਖ ਧਰਮ ਵਿੱਚ ਪਾਏ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਨਿਮਰਤਾ ਸਿੱਖਣ ਲਈ ਪ੍ਰੇਰਿਤ ਕੀਤਾ। ਉਪਰੰਤ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਵੱਖ ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਤੇ ਬਾਣੀ ਬਾਰੇ ਵਿਚਾਰ ਸਮੁੱਚੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਗਏ।ਇਨ੍ਹਾਂ ਮੁਕਾਬਲਿਆਂ ਵਿਚੋਂ ਸ਼ੁਧ ਬਾਣੀ ਉਚਾਰਨ ਵਿਚ ਬੀ.ਐਸ.ਸੀ.ਦੀ ਵਿਦਿਆਰਥਣ ਸੰਦੀਪ ਕੌਰ ਨੇ ਪਹਿਲਾ ਸਥਾਨ , +1 ਦੇ ਵਿਦਿਆਰਥੀ ਗੁਰਸ਼ਰਨ ਸਿੰਘ ਨੇ ਦੂਸਰਾ ਸਥਾਨ ਅਤੇ +2 ਕਲਾਸ ਦੀ ਪਵਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਗੁਰਬਾਣੀ ਕੰਠ ਮੁਕਾਬਲੇ ਵਿਚ ਵੀ ਸੰਦੀਪ ਕੌਰ ਦਾ ਪਹਿਲਾ ਸਥਾਨ,ਹਰਮਨਪ੍ਰੀਤ ਸਿੰਘ ਦਾ ਦੂਸਰਾ ਸਥਾਨ ਅਤੇ ਮਨਜਿੰਦਰ ਕੌਰ ਦਾ ਤੀਸਰਾ ਸਥਾਨ ਰਿਹਾ। ਇਸੇ ਤਰ੍ਹਾਂ ਕਵਿਤਾ ਉਚਾਰਨ ਮੁਕਾਬਲੇ ਵਿਚ ਕਾਲਜ ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਨੇ ਸਵੈਰਚਿਤ ਕਵਿਤਾ ਬੋਲ ਕੇ ਪਹਿਲਾ ਸਥਾਨ , ਪਵਨਪ੍ਰੀਤ ਕੌਰ ਅਤੇ ਮਨਜਿੰਦਰ ਕੌਰ ਨੇ ਦੂਸਰਾ ਸਥਾਨ, ਰੁਚਿਕਾ ਅਤੇ ਪੂਰਵੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਡਿਬੇਟ ਮੁਕਾਬਲੇ ਵਿਚ ਐਮ.ਐਸ..ਸੀ.ਦੀਆਂ ਵਿਦਿਆਰਥਣਾਂ ਅੰਮ੍ਰਿਤਪਾਲ ਕੌਰ ਅਤੇ ਅੰਮ੍ਰਿਤਪ੍ਰੀਤ ਕੌਰ ਨੇ ਪਹਿਲਾ ਸਥਾਨ ਸੋਨੀਆਂ ਸ਼ਰਮਾ ਅਤੇ ਮਨਪ੍ਰੀਤ ਕੌਰ ਨੇ ਦੂਸਰਾ ਸਥਾਨ, ਸਿਮਰਜੀਤ ਕੌਰ ਅਤੇ ਜੋਬਨਪ੍ਰੀਤ ਕੌਰ , ਹਰਮਨਪ੍ਰੀਤ ਕੌਰ ਅਤੇ ਕਿਰਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਕਾਲਜ ਪ੍ਰਿੰਸੀਪਲ ਕੁਲਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਆਪਣੇ ਸਿੱਖ ਵਿਰਸੇ ਨਾਲ ਜੁੜਣ ਲਈ ਪ੍ਰੇਰਿਤ ਕੀਤਾ ਅਤੇ ਅਜਿਹੇ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾਉਣ ਲਈ ਕਾਲਜ ਦੇ ਧਾਰਮਿਕ ਵਿਭਾਗ ਦੇ ਪ੍ਰੋ ਕਿਰਨਜੀਤ ਦੀ ਵਿਸ਼ੇਸ਼ ਸ਼ਲਾਘਾ ਕੀਤੀ।ਇਸ ਮੌਕੇ ਕਾਲਜ ਦਾ ਸਮੂਹ ਸਟਾਫ ਹਾਜਰ ਸੀ।
Comments (0)
Facebook Comments (0)