35 ਸ਼ਰਧਾਲੂਆਂ ਦਾ ਪਹਿਲਾ ਜਥਾ ਹਜ਼ੂਰ ਸਾਹਿਬ ਤੋਂ ਵਾਪਿਸ ਪਰਤੀਆਂ
Mon 27 Apr, 2020 0ਰਾਕੇਸ਼ ਬਾਵਾ,ਪਰਮਿੰਦਰ ਚੋਹਲਾ
ਚੋਹਲਾ ਸਾਹਿਬ 27 ਅਪ੍ਰੈਲ 2020
ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਤਰਨ ਤਾਰਨ ਵੱਲੋਂ ਅੱਜ ਸੀ.ਐਚ.ਸੀ.ਸਰਹਾਲੀ ਵਿਖੇ ਹਜ਼ੂਰ ਸਾਹਿਬ ਤੋਂ ਵਾਪਿਸ ਪਰਤਿਆ 35 ਸ਼ਰਧਾਲੂਆਂ ਦਾ ਜਥਾ ਪਹੁੰਚਣ ਤੇ ਉਹਨਾਂ ਦਾ ਸਵਾਗਤ ਕੀਤਾ ਗਿਆ ਅਤੇ ਉਹਨਾਂ ਲਈ ਖਾਣ ਪੀਣ ਦਾ ਵਧੀਆ ਪ੍ਰਬੰਧ ਕੀਤਾ ਗਿਆ।ਇਹ ਸ਼ਰਧਾਲੂ ਇਸ ਸਮੇਂ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਹਾਲੀ ਦੀ ਯੋਗ ਅਗਵਾਈ ਹੇਠ ਪਹੁੰਚੇ ਸ਼ਰਧਾਲੂਆਂ ਦਾ ਮੈਡੀਕਲ ਚੈੱਕਅੱਪ ਕੀਤਾ ਗਿਆ।ਜਿੱਥੇ ਸ਼ਰਧਾਲੂਆਂ ਦਾ ਖੰਘ,ਜੁਕਮਾ,ਨਜ਼ਾਲ ਅਤੇ ਸਾਹ ਲੈਣ ਵਿੱਚ ਮਸ਼ਕਲ ਸਬੰਧੀ ਜਾਂਚ ਕੀਤੀ ਗਈ ਅਤੇ ਉਹਨਾਂ ਨੂੰ ਘਰਾਂ ਅੰਦਰ 14 ਦਿਨ ਲਈ ਇਕਾਂਤਵਾਸ ਰਹਿਣ ਲਈ ਆਦੇਸ਼ ਜਾਰੀ ਕੀਤੇ ਗਏ ਹਨ।ਪਿੰਡ ਰਾਏਕੇ,ਬੁਰਜ ਅਤੇ ਬਲੇਅਰ ਤੋਂ ਪਹੁੰਚੇ ਸ਼ਰਧਾਲੂਆਂ ਨਾਲ ਗਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਕਰੋਨਾ ਵਾਇਰਸ ਮਹਾਂਮਾਰੀ ਦੌਰਾਨ ਲਗਾਏ ਗਏ ਕਰਫਿਊ ਦੌਰਾਨ ਉਹ ਲਗਪਗ ਸਵਾ ਮਹੀਨਾ ਹਜ਼ੂਰ ਸਾਹਿਬ ਵਿਖੇ ਫਸੇ ਸਨ ਜ਼ੋ ਅੱਜ ਕੇਂਦਰ ਅਤੇ ਸੂਬਾ ਸਰਕਾਰ ਦੇ ਯਤਨਾਂ ਸਦਕਾ ਆਪਣੇ ਘਰਾਂ ਨੂੰ ਵਾਪਿਸ ਪਰਤਣ ਵਿੱਚ ਸਫਲ ਹੋਏ ਹਨ।ਉਹਨਾਂ ਨੇ ਪੰਜਾਬ ਸਰਕਾਰ ਸਰਕਾਰ ਅਤੇ ਹਜ਼ੂਰ ਸਾਹਿਬ ਵਾਲੇ ਬਾਬਿਆਂ ਦਾ ਧੰਨਵਾਦ ਕੀਤਾ ਜਿੰਨਾਂ ਸਦਕਾ ਉਹਨਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ।ਇਸ ਸਮੇਂ ਹਰਦੀਪ ਸਿੰਘ ਸੰਧੂ ਬਲਾਕ ਐਜੂਕੇਟਰ ਅਫਸਰ,ਹੈਲਥ ਇੰਸਪੈਕਟਰ ਬਿਹਾਰੀ ਲਾਲ,ਸਰਪੰਚ ਅਮੋਲਕਜੀਤ ਸਿੰਘ ਸਰਹਾਲੀ,ਸਤਨਾਮ ਸਿੰਘ ਮੁੰਡਾ ਪਿੰਡ,ਰਜਿੰਦਰ ਸਿੰਘ ਫਤਿਹਗੜ੍ਹ ਚੂੜੀਆਂ,ਜ਼ਸਪਿੰਦਰ ਸਿੰਘ ਹਾਂਡਾ,ਸੁਖਦੀਪ ਸਿੰਘ ਔਲਖ,ਬਲਰਾਜ ਸਿੰਘ ਗਿੱਲ,ਫਾਰਮੇਸੀ ਅਫਸਰ ਮਨੋਜ਼ ਕੁਮਾਰ,ਫਾਰਮੇਸੀ ਅਫਸਰ ਪ੍ਰਮਜੀਤ ਸਿੰਘ,ਡਾ: ਰਸਲੀਨ ਕੌਰ,ਡਾ:ਮਨੀ ਮੱਟੂ,ਡਾ:ਵਿਵੇਕ ਸ਼ਰਮਾਂ ਆਦਿ ਹਾਜ਼ਰ ਸਨ।
Comments (0)
Facebook Comments (0)