
ਸਿਹਤ ਵਿਭਾਗ ਦੇ ਮੁਲਾਜ਼ਮਾਂ ਅਧੂਰੇ ਪੇ ਕਮਿਸ਼ਨ ਵਿਰੁੱਧ ਪੰਜਾਬ ਸਰਕਾਰ ਖਿਲਾਫ ਕੀਤੀ ਜਮਕੇ ਨਾਅਰੇਬਾਜ਼ੀ
Fri 9 Jul, 2021 0
ਚੋਹਲਾ ਸਾਹਿਬ 9 ਜੁਲਾਈ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਹੈਲਥ ਇੰਪਲਾਈਜ਼ ਐਸੋਸੀਏਸ਼ਨ ਤਰਨ ਤਾਰਨ ਦੇ ਸੱਦੇ ਤੇ ਜਿਲ੍ਹਾ ਤਰਨ ਤਾਰਨ ਅਧੀਨ ਆਉਂਦੀਆਂ ਸਮੂਹ ਸੀ.ਐਚ.ਸੀ.ਦੇ ਮੁਲਾਜ਼ਮਾਂ ਵੱਲੋਂ ਅੱਜ ਅਧੂਰੇ ਪੇ ਕਮਿਸ਼ਨ ਵਿਰੁੱਧ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਸਮੇਂ ਜਾਣਕਾਰੀ ਦਿੰਦੇ ਹੋਏ ਹੈਲਥ ਇੰਸਪੈਕਟਰ ਬਿਹਾਰੀ ਲਾਲ ਅਤੇ ਪ੍ਰਧਾਨ ਜ਼ਸਪਿੰਦਰ ਸਿੰਘ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਅੱਜ ਜਿਲ੍ਹਾ ਤਰਨ ਤਾਰਨ ਦੇ ਸਮੂਹ ਸਿਹਤ ਮੁਲਾਜਮਾਂ ਵੱਲੋਂ ਅਧੂਰੇ ਪੇ ਕਮਿਸ਼ਨ ਵਿਰੁੱਧ ਜਮਕੇ ਨਾਅਰੇਬਾਜੀ ਕਰਕੇ ਰੋਸ ਪ੍ਰਰਦਰਸ਼ਨ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਪੇ ਕਮਿਸ਼ਨ ਦੀਆਂ ਮੁਲਾਜਮ ਵਿਰੋਧੀ ਅਤੇ ਹੋਰ ਤਰੁੱਟੀਆਂ ਨੂੰ ਦੂਰ ਕਰਨ ਲਈ ਇੱਕ ਪਾਸੇ ਤਾਂ ਸਰਕਾਰ ਵੱਲੋਂ ਅਫਸਰਾਂ ਤੇ ਮੰਤਰੀਆਂ ਦੀ ਕਮੇਟੀ ਬਣਾਈ ਗਈ ਹੈ ਅਤੇ ਦੂਜੇ ਪਾਸੇ ਸਰਕਾਰੀ ਧੰਕੇ਼ਸਾਹੀ ਵਰਤਦਿਆਂ ਮੁਲਾਜਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਤੋਂ ਬਿਨਾਂ ਹੀ ਜਲਦਬਾਜੀ ਵਿੱਚ ਪੇ ਕਮਿਸ਼ਨ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਜ਼ੋ ਕਿ ਗਲਤ ਹੈ ਅਤੇ ਅਸੀਂ ਸਮੂਹ ਕਰਮਚਾਰੀ ਇਸਨੂੰ ਮੁੱਢੋਂ ਹੀ ਰੱਦ ਕਰਦੇ ਹਾਂ ਅਤੇ ਸਰਕਾਰੀ ਧੰਕੇਸ਼ਾਹੀ ਦੀ ਭਰਪੂਰ ਨਿੰਦਾ ਕਰਦੇ ਹਾਂ।ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਮੁਲਾਜਮਾਂ ਦੀਆਂ ਹੱਕੀ ਮੰਗਾਂ ਨੂੰ ਸੁਣਕੇ,ਮੁਲਾਜਮ ਵਿਰੋਧੀ ਸਿਫਾਰਿਸ਼ਾਂ ਨੂੰ ਦੂਰ ਕੀਤਾ ਜਾਵੇ।ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ਤੋਂ ਬਾਜ਼ ਆਵੇ।ਇਸ ਰੋਸ ਪ੍ਰਦਰਸ਼ਨ ਵਿੱਚ ਸੁਪਰਵਾਈਜ਼ਰ ਸਰਬਜੀਤ ਸਿੰਘ,ਸੁਖਦੀਪ ਸਿੰਘ ਔਲਖ,ਬਲਰਾਜ ਸਿੰਘ ਗਿੱਲ,ਰਜਿੰਦਰ ਸਿੰਘ ਫਤਿਹਗੜ੍ਹ ਚੂੜੀਆਂ,ਪ੍ਰਧਾਨ ਪਰਮਿੰਦਰ ਢਿਲੋਂ,ਸਵਿੰਦਰ ਸਿੰਘ,ਅਮਨਦੀਪ ਸਿੰਘ ਫਤਿਹਾਬਾਦ,ਅਮਨਦੀਪ ਸਿੰਘ ਭੈਲ,ਵਿਕਾਸ ਤੇਜਪਾਲ,ਰਾਜੀਵ ਕੁਮਾਰ,ਪ੍ਰਦੀਪ ਸਿੰਘ,ਸੰਦੀਪ ਸਿੰਘ ਚੰਬਾ,ਜਤਿੰਦਰ ਕੁਮਾਰ ਸੋਨੂੰ,ਗੁਰਦੀਪ ਸਿੰਘ ਫਤਿਹਗੜ੍ਹਚੂੜੀਆਂ ਆਦਿ ਹਾਜ਼ਰ ਸਨ।
Comments (0)
Facebook Comments (0)