
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
Sun 8 Dec, 2019 0
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ ਲੋਕ ਨਾਇਕ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਕਿਸ਼ੋਰ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦੀ ਹਾਲਤ ਵਧੇਰੇ ਗੰਭੀਰ ਨਹੀਂ ਹੈ, ਉਨ੍ਹਾਂ ਨੂੰ ਨਿਗਰਾਨੀ 'ਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ 34 ਲੋਕਾਂ ਨੂੰ ਹਸਪਤਾਲ 'ਚ ਲਿਆਂਦਾ ਗਿਆ ਹੈ। ਕਿਸ਼ੋਰ ਨੇ ਸਿੰਘ ਮੁਤਾਬਕ ਇਸ ਹਾਦਸੇ 'ਚ ਵਧੇਰੇ ਲੋਕਾਂ ਦੀ ਮੌਤ ਦਮ ਘੁੱਟਣ ਨਾਲ ਹੋਈ ਹੈ।
Comments (0)
Facebook Comments (0)