
ਚੰਬਾ ਕਲਾਂ ਵਿਖੇ ਇੰਟਰਲਾਕ ਟਾਇਲਾਂ ਨਾਲ ਗਲੀਆਂ ਬਨਣ ਦਾ ਕੰਮ ਸ਼ੁਰੂ : ਸਰਪੰਚ ਮਹਿੰਦਰ ਸਿੰਘ ਚੰਬਾ
Tue 12 Jan, 2021 0
ਚੋਹਲਾ ਸਾਹਿਬ 12 ਜਨਵਰੀ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਯੋਗ ਰਹਿਨੁਮਾਈ ਹੇਠ ਹਲਕਾ ਖਡੂਰ ਸਾਹਿਬ ਦਾ ਵਿਕਾਸ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਮਹਿੰਦਰ ਸਿੰਘ ਚੰਬਾ ਨੇ ਅੱਜ ਪਿੰਡ ਚੰਬਾ ਕਲਾਂ ਵਿਖੇ ਇੰਟਰਲਾਕ ਟਾਇਲਾਂ ਨਾਲ ਬਣਾਈਆਂ ਜਾ ਰਹੀਆਂ ਗਲੀਆਂ ਦਾ ਉਦਘਾਟਨ ਕਰਨ ਸਮੇਂ ਕੀਤਾ।ਸਰਪੰਚ ਮਹਿੰਦਰ ਸਿੰਘ ਚੰਬਾ ਨੇ ਕਿਹਾ ਕਿ ਪਿੰਡ ਚੰਬਾ ਕਲਾਂ ਦੀਆਂ ਸਾਰੀਆਂ ਗਲੀਆਂ ਇੰਟਰਲਾਕ ਟਾਇਲਾਂ ਨਾਲ ਬਣਾਈਆਂ ਜਾ ਰਹੀਆ ਹਨ ਅਤੇ ਕੋਈ ਵੀ ਗਲੀ ਬਨਣ ਤੋਂ ਵਾਂਝੀ ਨਹੀਂ ਰਹੇਗੀ।ਉਹਨਾਂ ਕਿਹਾ ਕਿ ਪਿੰਡ ਵਿੱਚ ਸਰਕਾਰੀ ਹਸਪਤਾਲ ਦੀ ਬਿਲਡਿੰਗ ਦਾ ਕੰਮ ਵੀ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਬਿਲਡਿੰਗ ਦਾ ਕੰਮ ਪੂਰਾ ਕਰ ਦਿੱਤਾ ਜਾਵੇਗਾ ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਉਹਨਾਂ ਕਿਹਾ ਕਿ ੰਿਪੰਡ ਵਿੱਚ ਸਰਕਾਰੀ ਸਕੂਲ ਦਾ ਵਿਕਾਸ ਵੀ ਕੀਤਾ ਜਾ ਰਿਹਾ ਹੈ ਜਿਸ ਵਿੱਚ ਇਲਾਕੇ ਦੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰ ਰਹੇ ਹਨ।ਉਹਨਾਂ ਕਿਹਾ ਕਿ ਪਿੰਡ ਦਾ ਵਿਕਾਸ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ ਅਤੇ ਰਹਿੰਦੇ ਵਿਕਾਸ ਕਾਰਜ ਜਲਦ ਨੇਪਰੇ ਚਾੜ੍ਹ ਦਿੱਤੇ ਜਾਣਗੇ।ਇਸ ਸਮੇਂ ਮਨਜੀਤ ਸੰਧੂ,ਪ੍ਰਿੰਸੀਪਲ ਹਰਪ੍ਰੀਤ ਸਿੰਘ,ਗੁਰਚੇਤਨ ਸਿੰਘ,ਪਾਲ ਸਿੰਘ ਹਵੇਲੀਆਂ,ਗੁਰਸੇਵਕ ਸਿੰਘ ਜਲਾਲਕਾ,ਬਲਬੀਰ ਸਿੰਘ ਗਰਾਣਾ,ਹਰਜੀਤ ਸਿਘ ਆਦਿ ਹਾਜ਼ਰ ਸਨ।
Comments (0)
Facebook Comments (0)