ਹਰ ਸ਼ੁੱਕਰਵਾਰ ਸਫਾਈ ਕਰਕੇ ਮਨਾਓ ਡ੍ਰਾਈ-ਡੇ
Fri 24 Jul, 2020 0ਡੇਂਗੂ ਅਤੇ ਚਿਕਨਗੁਨੀਆ ਇਲਾਜ਼ ਯੋਗ ਹਨ : ਡਾ: ਜਤਿੰਦਰ ਸਿੰਘ ਗਿੱਲ
ਚੋਹਲਾ ਸਾਹਿਬ 24 ਜੁਲਾਈ (ਰਾਕੇਸ਼ ਬਾਵਾ / ਪਰਮਿੰਦਰ ਸਿੰਘ)
ਸਿਵਲ ਸਰਜਨ ਤਰਨ ਤਾਰਨ ਡਾ: ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਹਾਲੀ ਦੀ ਯੋਗ ਅਗਵਾਈ ਹੇਠ ਹੈਲਥ ਇੰਸਪੈਕਟਰ ਬਿਹਾਰੀ ਲਾਲ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਡ੍ਰਾਈ ਡੇ ਮਨਾਇਆ ਗਿਆ।ਡਾ: ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਡੇਂਗੂ ਅਤੇ ਚਿਕਨਗੁਨੀਆ ਇਲਾਜ਼ ਯੋਗ ਹਨ।ਇਹ ਦੋਵੇਂ ਬਿਮਾਰੀਆਂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦੀਆਂ ਹਨ।ਉਨਾਂ ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇਕਰ ਤੁਹਾਨੂੰ ਤੇਜ਼ ਬੁਖਾਰ,ਸਿਰ ਦਰਦ,ਮਾਸ ਪੇਸ਼ੀਆ ਵਿੱਚ ਦਰਦ,ਚਮੜੀ ਤੇ ਦਾਣੇ,ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ,ਮਸੂੜਿਆਂ ਅਤੇ ਨੱਕ ਵਿਚੋਂ ਖੂਨ ਵਗਦਾ ਹੋਵੇ ਤਾਂ ਤੁੰਰਤ ਨੇੜ੍ਹੇ ਦੇ ਸਿਹਤ ਕੇਂਦਰ ਨਾਲ ਸੰਪਰਕ ਕਰੋ।ਹੈਲਥ ਇੰਸਪੈਕਟਰ ਬਿਹਾਰੀ ਨਾਲ ਚਿਕਨਗੁਨੀਆ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਤੁਹਾਨੂੰ ਤੇਜ਼ ਬੁਖਾਰ,ਸਿਰ ਦਰਦ,ਜ਼ੋੜਾਂ ਵਿੱਚ ਦਰਦ ਅਤੇ ਚਮੜੀ ਤੇ ਖਾਰਿਸ਼ ਹੈ ਤਾਂ ਤੁਰੰਤ ਆਪਣਾ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ ਹੈ।ਬਲਾਕ ਐਜੂਕੇਟਰ ਹਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਸਾਨੂੰ ਬਰਸਾਤੀ ਮੌਸਮ ਵਿੱਚ ਕੂਲਰਾਂ ਅਤੇ ਗਮਲਿਆਂ ਦੀਆਂ ਟੇ੍ਰਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਜਰੂਰ ਸਾਫ ਕਰੋ।ਸੌਣ ਸਮੇਂ ਪੂਰਾ ਤਨ ਢੰਕਣ ਵਾਲੇ ਕਪੜੇ ਪਹਿਨੋ ਅਤੇ ਸੌਣ ਸਮੇਂ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ।ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਦੀ ਦਵਾਈ ਨਾ ਲਵੋ ਸਿਰਫ ਪੈਰਾਸੀਟਾਮੋਲ ਹੀ ਲਵੋ।ਪਾਣੀ ਅਤੇ ਤਰਲ ਚੀਜ਼ਾਂ ਦੀ ਵਰਤੋਂ ਜਿਆਦਾ ਕਰੋ।ਉਹਨਾਂ ਕਿਹਾ ਕਿ ਡੇਂਗੂ ਅਤੇ ਚਿਕਨਗੁਨੀਆ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਉਹਨਾਂ ਕਿਹਾ ਕਿ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ,ਇਸ ਲਈ ਕੂਲਰਾਂ,ਗਮਲਿਆਂ,ਫਰਿਜਾਂ ਦੀਆਂ ਟ੍ਰੇਆਂ ਅਤੇਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਦੇ ਹਰਕੇ ਸ਼ੁੱਕਰਵਾਰ ਨੂੰ ਸਾਫ ਕਰਕੇ ਸੁੱਕਾ ਰੱਖਿਆ ਜਾਵੇ ਵਧੇਰੇ ਜਾਣਕਾਰੀ ਲਈ ਗੂਗਲ ਪਲੇ ਸਟੋਰ ਤੇ ਮੁਫ਼ਤ `ਡੇਂਗੂ ਫਰੀ ਪੰਜਾਬ` ਐਪ ਡਾਊਨਲੋਡ ਕਰੋ।ਇਸ ਸਮੇਂ ਜ਼ਸਪਿੰਦਰ ਸਿੰਘ ਹਾਂਡਾ,ਰਜਿੰਦਰ ਸਿੰਘ ਫਤਿਹਗੜ੍ਹ ਚੂੜੀਆਂ,ਸੁਖਦੀਪ ਸਿੰਘ ਔਲਖ,ਬਲਰਾਜ ਸਿੰਘ ਗਿੱਲ,ਸਤਨਾਮ ਸਿੰਘ ਮੁੰਡਾ ਪਿੰਡ,ਅਮਨਦੀਪ ਕੌਰ,ਸੀ.ਐਚ.ਓ.ਕੁਲਜੀਤ ਕੌਰ,ਗੁਰਪ੍ਰੀਤ ਸਿੰਘ ਮੁਨਸ਼ੀ ਥਾਣਾ ਸਰਹਾਲੀ,ਸਮੀਰ ਸਾਹਿਬ,ਜ਼ਸਬੀਰ ਸਿੰਘ ਲੱਡੂ,ਜਗਮੋਹਨ ਸਿੰਘ ਕਰਮੂੰਵਾਲਾ ਆਦਿ ਹਾਜ਼ਰ ਸਨ।
Comments (0)
Facebook Comments (0)