ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਡਿਗਗੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਡਿਗਗੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਚੋਹਲਾ ਸਾਹਿਬ 29 ਅਪ੍ਰੈਲ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਡਿਗਗੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਾਲਜ ਵਿੱਚੋਂ ਵੱਖ ਵੱਖ   ਸ਼ੈਸਨਾ ਦੌਰਾਨ ਡਿਗਰੀ ਮੁਕੰਮਲ  ਕਰ ਚੁੱਕੇ ਵਿਦਿਆਰਥੀਆਂ ਨੂੰ ਡਿਗਰੀਆ ਪ੍ਰਦਾਨ ਕੀਤੀਆ ਗਈਆ। ਇਸ ਸਮਾਗਮ ਵਿੱਚ ਐਡਵੋਕੇਟ ਸ੍ਰ. ਹਰਜਿੰਦਰ ਸਿੰਘ ਜੀ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਰੋਹ ਦੀ ਆਰੰਭਤਾ ਕਾਲਜ ਵਿਦਿਆਰਥੀਆਂ ਵੱਲੋਂ ਸ਼ਬਦ ਪੜ੍ਹ ਕੇ ਕੀਤੀ ਗਈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਵੱਲੋਂ  ਕਾਲਜ ਕੈਂਪਸ ਵਿੱਚ ਪਹੁੰਚਣ ਤੇ ਐਡਵੋਕੇਟ ਸ੍ਰ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ੍ਰ ਅਮਰਜੀਤ ਸਿੰਘ ਜੀ ਬੰਡਾਲਾ ਅੰਤ੍ਰਿਗ ਕਮੇਟੀ ਮੈਂਬਰ , ਸ੍ ਜਰਨੈਲ ਸਿੰਘ ਡੋਗਰਾ ਵਾਲਾ ਅੰਤ੍ਰਿੰਗ ਮੈਂਬਰ, ਸ੍ਰ ਬਲਵਿੰਦਰ ਸਿੰਘ ਜੀ ਵੇਈਂ ਪੂਈਂ ਅੰਤ੍ਰਿੰਗ ਮੈਂਬਰ, ਸ੍ਰ ਅਲਵਿਦਰਪਾਲ ਜੀ ਪੱਖੋਕੇ ਸਾਬਕਾ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ,ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ, ਸ੍ਰ ਸੁਖਵਰਸ਼ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ, ਸ੍ ਅਮਰਜੀਤ ਸਿੰਘ ਭਲਾਈਪੁਰ ਮੈਂਬਰ, ਰਵਿੰਦਰ ਸਿੰਘ ਜੀ ਬ੍ਰਹਮਪੁਰਾ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ, ਸ੍ਰ. ਬਲਵਿੰਦਰ ਸਿੰਘ ਜੀ ਮੀਤ ਸਕੱਤਰ ਵਿੱਦਿਆ, ਸ੍  ਗੁਰਿੰਦਰ ਸਿੰਘ ਟੋਨੀ, ਸ੍ ਸਰਬਜੀਤ ਸਿੰਘ ਮੈਨੇਜਰ ਗੁਰਦੁਆਰਾ ਚੋਹਲਾ ਸਾਹਿਬ, ਸ੍ ਗੁਰਪ੍ਰੀਤ ਸਿੰਘ  ਰੋਡੇ ਮੈਨੇਜਰ,ਜਥੇ:ਸਤਨਾਮ ਸਿੰਘ ਸੱਤਾ,ਮਾਸਟਰ ਗੁਰਨਾਮ ਸਿੰਘ,ਮਾਸਟਰ ਦਲਬੀਰ ਸਿੰਘ ਤੇ ਹੋਰ ਵਿਸ਼ੇਸ਼ ਤੌਰ ਤੇ ਪਹੁੰਚੇ ਪਤਵੰਤੇ ਸੱਜਣਾ ਅਤੇ ਕਾਲਜ ਕੈਂਪਸ ਵਿੱਚ ਡਿਗਰੀ ਲੈਣ ਆਏ ਵਿਦਿਆਰਥੀਆਂ ਨੂੰ ਜੀ ਆਇਆ ਆਖਿਆ ਅਤੇ ਕਾਲਜ ਰਿਪੋਰਟ ਪੇਸ਼ ਕੀਤੀ। ਉਪਰੰਤ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਹਿੰਮਤ ਸਿੰਘ ਵੱਲੋਂ ਮੁੱਖ ਮਹਿਮਾਨ ਜੀ ਤੋਂ ਕਨਵੋਕੇਸ਼ਨ ਸ਼ੁਰੂ ਕਰਨ ਦੀ ਆਗਿਆ ਲਈ ਗਈ ।ਪ੍ਰਧਾਨ ਸਾਹਿਬ ਦੀ ਰਸਮੀ ਆਗਿਆ ਦੇ ਨਾਲ ਕਾਲਜ ਵਿੱਚ ਅਲੱਗ ਅਲੱਗ  ਸ਼ੈਸ਼ਨ  ਦੇ ਲਗਭਗ 135 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਸ੍ਰ ਰਵਿੰਦਰ ਸਿੰਘ ਜੀ ਬ੍ਰਹਮਪੁਰਾ ਨੇ ਵਿਦਿਆਰਥੀਆਂ ਨੂੰ ਡਿਗਰੀ ਕਰਨ ਤੇ ਮੁਬਾਰਕ ਦਿੰਦਿਆਂ ਜ਼ਿੰਦਗੀ ਵਿੱਚ ਉਚੇਰੀਆਂ ਮੱਲਾ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਜੀ ਕਰਮੂਵਾਲਾ ਸਾਹਿਬ ਮੈਂਬਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਕਾਲਜ ਦੇ ਵਿਦਿਆਰਥੀਆਂ ਦੀਆਂ ਵੱਖ ਵੱਖ ਖੇਤਰਾਂ  ਵਿੱਚ ਨਾਮਣਾਖੱਟਣ ਤੇ ਖੁਸ਼ੀ ਦਾ ਇਜ਼ਹਾਰ ਕੀਤਾ ਤੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਇਲਾਕੇ ਦੇ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਧਾਰੀ ਵਿਦਿਆਰਥਣਾਂ ਨੂੰ ਮੁਫ਼ਤ ਵਿੱਦਿਆ ਦੇਣ ਲਈ ਸ੍ਰੋਮਣੀ ਕਮੇਟੀ ਪ੍ਰਧਾਨ ਜੀ ਨੂੰ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਬੇਨਤੀ ਕੀਤੀ।ਇਸ ਮੋਕੇ ਸ੍ਰ. ਅਲਵਿੰਦਰਪਾਲ ਸਿੰਘ ਪੱਖੋਕੇ ਸਾਬਕਾ ਪ੍ਰਧਾਨ ਸ੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਲਜ ਦੀ ਸਥਾਪਤੀ ਦੇ ਇਤਿਹਾਸ ਵਿੱਚ ਸ੍ਰ ਰਣਜੀਤ ਸਿੰਘ ਜੀ ਬ੍ਰਹਮਪੁਰਾ ਸਾਬਕਾ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਦੇ ਅਹਿਮ ਯੋਗਦਾਨ ਦਾ ਜ਼ਿਕਰ ਕੀਤਾ।ਇਸ ਮੌਕੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਐਡਵੋਕੇਟ ਸ੍ਰ ਹਰਜਿੰਦਰ ਸਿੰਘ ਜੀ ਧਾਮੀ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਆਸ਼ੇ ਅਨੁਸਾਰ ਸਿੱਖੀ ਜੀਵਨ ਵਿੱਚ ਰਹਿੰਦਿਆਂ ਅੱਖਰੀ ਗਿਆਨ ਹਾਸਿਲ ਕਰਕੇ ਧਾਰਮਿਕ ਪਰਿਪੱਕਤਾ ਗ੍ਰਹਿਣ ਕਰਨ ਲਈ ਪ੍ਰੇਰਿਆ ।ਉਨ੍ਹਾਂ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਵਿੱਚ ਉੱਚੀਆਂ ਬੁਲੰਦੀਆਂ ਨੂੰ ਹਾਸਿਲ ਕਰਨ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਧਰਮ ਅਤੇ ਵਿੱਦਿਆ ਦੇ ਖੇਤਰ ਵਿੱਚ ਸਾਰਥਕ ਉਪਰਾਲੇ ਕਰਦੀ ਰਹੀ ਹੈ ਅਤੇ ਅੱਗੇ ਤੋਂ ਵੀ ਅਜਿਹੇ ਉਪਰਾਲੇ ਕਰਨ ਲਈ ਵਚਨਬੱਧ ਹੈ। ਇਸ ਮੌਕੇ ਕਾਲਜ ਦੇ ਪ੍ਰੋ ਤ੍ਰਿਪਤ ਕੌਰ ਵੱਲੋਂ ਆਏ ਹੋਏ ਸਮੁੱਚੇ ਮਹਿਮਾਨ ਸਾਹਿਬਾਨ ਅਤੇ ਸਾਰੇ ਪਤਵੰਤੇ ਸੱਜਣਾਂ ਅਤੇ ਵਿਦਿਆਰਥੀਆ ਨੂੰ ਕਾਲਜ ਪਹੁੰਚਣ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਹਾਜਿਰ ਸੀ।