ਜਿਲ੍ਹਾ ਖੇਡ ਅਫ਼ਸਰ ਇੰਦਰਬੀਰ ਸਿੰਘ ਨੂੰ ਸਟੇਡੀਅਮ ਬਚਾਓ ਕਮੇਟੀ ਨੇ ਮੰਗ ਪੱਤਰ ਸੌਂਪਿਆਂ।
Fri 9 Apr, 2021 0ਚੋਹਲਾ ਸਾਹਿਬ 9 ਅਪ੍ਰੈਲ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਬੀਤੇ ਦਿਨੀਂ ਜਿਲ੍ਹਾ ਤਰਨ ਤਾਰਨ ਦੇ ਖੇਡ ਅਫ਼ਸਰ ਇੰਦਰਬੀਰ ਸਿੰਘ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਦਾ ਦੌਰਾ ਕੀਤਾ ਗਿਆ।ਇਸ ਸਮੇਂ ਕਿਸਾਨ-ਮਜਦੂਰ ਸੰਘਰਸ਼ ਕਮੇਟੀ ਅਤੇ ਸਟੇਡੀਅਮ ਬਚਾਓ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਤੇ ਪ੍ਰਧਾਨ ਦਿਲਬਰ ਸਿੰਘ ਦੀ ਯੋਗ ਰਹਿਨੁਮਾਈ ਹੇਠ ਜਿਲ੍ਹਾ ਖੇਡ ਅਫ਼ਸਰ ਇੰਦਰਬੀਰ ਸਿੰਘ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਖੇਡ ਸਟੇਡੀਅਮ ਦੇ ਬਾਹਰ ਪਾਰਕਿੰਗ ਵਾਲੀ ਜਗ੍ਹਾ ਵੇਹਲੀ ਕਰਵਾਈ ਜਾਵੇ।ਇਸ ਸਮੇਂ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਪ੍ਰਧਾਨ ਗੁਰਦੇਵ ਸਿੰਘ ਅਤੇ ਪ੍ਰਧਾਨ ਦਿਲਬਰ ਸਿੰਘ ਨੇ ਸਾਂਝੇ ਰੂਪ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਲਗਪਗ 2 ਸਾਲਾਂ ਤੋਂ ਵਿਵਾਦ ਚੱਲ ਰਿਹਾ ਹੈ ਕਿਉਂਕਿ ਖੇਡ ਸਟੇਡੀਅਮ ਦੀ ਪਾਰਕਿੰਗ ਵਾਲੀ ਜਗਾ ਤੇ ਦੁਕਾਨਾਂ ਉਸਾਰੀਆਂ ਜਾ ਰਹੀਆਂ ਹਨ ਇਸ ਸਬੰਧੀ ਉਹਨਾਂ ਵੱਲੋਂ ਉਸ ਸਮੇਂ ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬ ਨੂੰ ਵੀ ਲਿਖਤੀ ਰੂਪ ਵਿੱਚ ਸਾਰੀ ਜਾਣਕਾਰੀ ਦਿੱਤੀ ਸੀ।ਉਹਨਾਂ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਨਿਸ਼ਾਨਦੇਹੀ ਵੀ ਹੋ ਚੁੱਕੀ ਹੈ ਜਿਸ ਮੁਤਾਬਕ ਇਹ ਜਗਾ ਪਾਰਕਿੰਗ ਵਾਲੀ ਬਣਦੀ ਹੈ।ਇਸ ਸਮੇਂ ਮਹਿਲ ਸਿੰਘ,ਬੱਲੀ ਸਿੰਘ,ਬਲਬੀਰ ਸਿਘ,ਗੁਰਵਿੰਦਰ ਸਿੰਘ,ਬਲਵਿੰਦਰ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ।
Comments (0)
Facebook Comments (0)