ਸਿਹਤ ਵਿਭਾਗ ਦੇ ਕਲੈਰੀਕਲ ਸਟਾਫ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਜਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ।

ਸਿਹਤ ਵਿਭਾਗ ਦੇ ਕਲੈਰੀਕਲ ਸਟਾਫ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਜਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ।

ਚੋਹਲਾ ਸਾਹਿਬ  19 ਫਰਵਰੀ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ )
ਸਟੇਟ ਬਾਡੀ ਕਲੈਰੀਕਲ ਯੂਨੀਅਨ ਦੇ ਪ੍ਰਧਾਨ ਨਰਿੰਦਰ ਸਿੰਘ ਅਤੇ ਜਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਮੂਹ ਕਲੈਰੀਕਲ ਸਟਾਫ ਦੀ ਭਰਵੀਂ ਮੀਟਿੰਗ ਕੀਤੀ ਗਈ।ਇਸ ਸਮੇਂ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਕਲੈਰੀਕਲ ਸਟੇਟ ਬਾਡੀ ਯੂਨੀਅਨ ਦੇ ਪ੍ਰਧਾਨ ਨਰਿੰਦਰ ਸਿੰਘ ਨੇ ਜਾਣਕਾਰੀ ੰਿਦੰਦੇ ਹੋਏ ਦੱਸਿਆ ਕਿ ਅੱਜ ਯੂਨੀਅਨ ਦੀਆਂ ਹੱਕੀ ਮੰਗਾਂ ਅਤੇ ਕਲੈਰੀਕਲ ਸਟਾਫ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਮੀਟਿੰਗ ਕੀਤੀ ਗਈ ਹੈ।ਉਹਨਾਂ ਕਿਹਾ ਕਿ ਜੇਕਰ ਸਿਹਤ ਵਿਭਾਗ ਦੇ ਕਲੈਰੀਕਲ ਸਟਾਫ ਜਿਲ੍ਹਾ ਤਰਨ ਤਾਰਨ ਦੇ ਕਿਸੇ ਵੀ ਮੁਲਾਜਮ ਨੂੰ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਲਾਂ ਆ ਰਹੀਆਂ ਹਨ ਤਾਂ ਉਹ ਜਿਲ੍ਹਾ ਪ੍ਰਧਾਨ ਨਾਲ ਸੰਪਰਕ ਕਰਕੇ ਆਪਣੀ ਮੁਸ਼ਕਲ ਦਾ ਹੱਲ ਤੁਰੰਤ ਕਰਵਾ ਸਕਦਾ ਹੈ।ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਮੁਲਾਜਮਾਂ ਦੀਆਂ ਹੱਕੀ ਮੰਗਾਂ ਨੂੰ ਵੀ ਵਿਚਾਰਿਆ ਗਿਆ ਅਤੇ ਉਹ ਮੰਗਾਂ ਜਲਦ ਉੱਚ ਅਧਿਕਾਰੀਆਂ ਤੱਕ ਪਹੁੰਚਾਈਆਂ ਜਾਣਗੀਆਂ।ਇਸ ਸਮੇਂ ਸੁਪਰਡੈਂਟ ਜਿਲ੍ਹਾ ਕਪੂਰਥਲਾ ਸੁਨੀਲ ਸਹੋਤਾ,ਸੁਪਰਡੈਂਟ ਕਵਰਕੁਲਦੀਪ ਸਿੰਘ,ਨਵਤੇਜ਼ ਸਿੰਘ,ਸਿਮਰਜੀਤ ਕੌਰ,ਬਚਿੱਤਰ ਸਿੰਘ,ਮਨਦੀਪ ਸਿੰਘ,ਬਲਜੀਤ ਕੌਰ,ਹਰਦਿਆਲ ਸਿੰਘ,ਹਰਜਿੰਦਰ ਸਿੰਘ,ਗੁਰਮੁੱਖ ਸਿੰਘ,ਸਨਦੀਪ ਸਿੰਘ,ਮਨਦੀਪ ਸਿੰਘ,ਸੁਪਰੀਡੈਂਟ ਕਵਰਕੁਲਦੀਪ ਸਿੰਘ,ਬਲਦੇਵ ਸਿੰੰਘ ਜੌੜਾ ਆਦਿ ਹਾਜਰ ਸਨ।