100 ਦਿਨਾਂ ਟੀਬੀ ਮੁਹਿੰਮ : ਸੀਐੱਚਸੀ ਫਿਰੋਜ਼ਸ਼ਾਹ ਵਿਖੇ ਕੀਤੀਆਂ ਟੀਬੀ ਜਾਗਰੂਕਤਾ ਗਤੀਵਿਧੀਆਂ

100 ਦਿਨਾਂ ਟੀਬੀ ਮੁਹਿੰਮ : ਸੀਐੱਚਸੀ ਫਿਰੋਜ਼ਸ਼ਾਹ ਵਿਖੇ ਕੀਤੀਆਂ ਟੀਬੀ ਜਾਗਰੂਕਤਾ ਗਤੀਵਿਧੀਆਂ

ਚੋਹਲਾ ਸਾਹਿਬ  24 ਜਨਵਰੀ 2025 (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸਿਵਲ ਸਰਜਨ ਡਾਕਟਰ ਰਾਜਵਿੰਦਰ ਕੋਰ ਦੀ ਪ੍ਰਧਾਨਗੀ ਅਤੇ ਜਿਲਾ ਟੀਬੀ ਅਫਸਰ ਡਾਕਟਰ ਡਾ: ਸਤਿੰਦਰ ਕੋਰ ਓਬਰਾਏ ਦੀ ਅਗਵਾਈ ਹੇਠ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਸੀਐੱਚਸੀ ਫਿਰੋਜ਼ਸ਼ਾਹ ਵਿਖੇ ਟੀਬੀ ਬਾਰੇ ਜਾਗਰੂਕ ਕੀਤਾ ਗਿਆ । ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ: ਰੇਖਾ ਭੱਟੀ ਅਤੇ ਡਾ: ਅਭੈਜੀਤ ਸਿੰਘ ਨੇ ਦੱਸਿਆ ਕਿ ਟੀ।ਬੀ। ਦੀ ਰੋਕਥਾਮ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 100 ਦਿਨਾਂ ਲਈ ਟੀਬੀ  ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਤਪਦਿਕ ਰੋਗ  ਦੇ ਲਛਣਾਂ ਅਤੇ ਬਚਾਅ ਬਾਰੇ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ ਅਗਲੇ 100 ਦਿਨਾਂ ਤੱਕ ਚਲੇਗਾ ਅਤੇ ਇਸ ਦੌਰਾਨ ਸਿਹਤ ਕਰਮੀਆਂ ਵੱਲੋਂ ਟੀਬੀ ਰੋਗ ਦੇ ਮਰੀਜ਼ਾਂ ਦੀ ਸ਼ਨਾਖਤ ਕਰਨ ਦੇ ਨਾਲ ਨਾਲ ਉਹਨਾਂ ਦਾ ਇਲਾਜ ਵੀ ਯਕੀਨੀ ਬਣਾਇਆ ਜਾਵੇਗਾ। ਇਸ ਮੋਕੇ ਜਾਣਕਾਰੀ ਦਿੰਦਿਆ ਰਣਜੀਤ ਸਿੰਘ ਐਸ।ਟੀ।ਐਸ। ਅਤੇ ਸ। ਹਰਦੀਪ ਸਿੰਘ ਬੀ।ਈ।ਈ। ਨੇ ਦੱਸਿਆ ਕਿ 100 ਦਿਨਾਂ ਟੀ।ਬੀ। ਮੁਹਿੰਮ ਤਹਿਤ ਵੱਖ - ਵੱਖ ਪਿੰਡਾਂ ਵਿੱਚ ਸਕਰੀਨਿੰਗ ਕੈੰਪ ਲਗਾਏ ਜਾ ਰਹੇ ਹਨ । ਇਸ ਵਿੱਚ ਸ਼ੱਕੀ ਮਰੀਜ਼ਾਂ ਦੇ ਸੈੰਪਲ ਸੀਐੱਚਸੀ ਫਿਰੋਜ਼ਸ਼ਾਹ ਵਿਖੇ ਜਾਂਚ ਕੀਤੇ ਜਾ ਰਹੇ ਹਨ ਅਤੇ ਮਰੀਜ਼ਾਂ ਦੇ ਐਕਸਰੇ ਵੀ ਕਰਵਾਏ ਜਾ ਰਹੇ ਹਨ । ਆਯੁਰਵੈਦਿਕ ਮੈਡੀਕਲ ਅਫਸਰ ਡਾ ਕਮਲਜੀਤ ਨੇ ਕਿਹਾ ਕਿ ਪਿੰਡਾਂ ਤੋਂ ਇਲਾਵਾ ਸਿਹਤ ਕਰਮੀਆਂ ਵੱਲੋਂ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਕਿ ਇੱਟਾਂ ਦੇ ਭੱਠਿਆਂ ਝੁੱਗੀਆਂ ਅਤੇ ਗੁਜਰਾਂ ਦੇ ਡੇਰਿਆਂ ਉੱਤੇ ਜਾ ਕੇ ਵੀ ਇਸ ਮੁਹਿੰਮ ਦੇ ਸੰਬੰਧ ਵਿੱਚ ਸਕਰੀਨਿੰਗ ਕੀਤੀ ਜਾਵੇਗੀ।