ਕਿਸਾਨ-ਮਜਦੂਰ ਸੰਘਰਸ਼ ਕਮੇਟੀ ਦੀ ਆਰਥਿਕ ਮਦਦ ਕਰਦਿਆਂ 51 ਹਜ਼ਾਰ ਰੁਪੈ ਦੀ ਰਾਸ਼ੀ ਭੇਂਟ ਕੀਤੀ।

ਕਿਸਾਨ-ਮਜਦੂਰ ਸੰਘਰਸ਼ ਕਮੇਟੀ ਦੀ ਆਰਥਿਕ ਮਦਦ ਕਰਦਿਆਂ 51 ਹਜ਼ਾਰ ਰੁਪੈ ਦੀ ਰਾਸ਼ੀ ਭੇਂਟ ਕੀਤੀ।

ਚੋਹਲਾ ਸਾਹਿਬ 7 ਦਸੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਕੇਂਦਰ ਸਰਕਾਰ ਵੱਲੋਂ ਕਾਲੇ ਕਾਨੂੰਨ ਪਾਸ ਕਰਨ ਦੇ ਵਿਰੋਧ ਵਿੱਚ ਲਗਾਤਾਰ ਕਿਸਾਨਾਂ ਅਤੇ ਮਜਦੂਰਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਨਾਅਰੇਬਾਜੀ ਕਰਨ ਦੇ ਨਾਲ ਨਾਲ ਧਰਨੇ ਮੁਜਾਹਰੇ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਚੋਹਲਾ ਸਾਹਿਬ ਵਿਖੇ ਵੀ ਕਿਸਾਨਾਂ ਅਤੇ ਮਜਦੂਰਾਂ ਵੱਲੋਂ ਸਘੰਰਸ਼ ਕੀਤਾ ਜਾ ਰਿਹਾ ਹੈ । ਆਰਥਿਕ ਮਦਦ ਕਰਦੇ ਹੋਏ ਬੰਤਾ ਸਿੰਘ ਪੁੱਤਰ ਸੋਹਣ ਸਿੰਘ ਵੰਝਲ ਜ਼ੋ ਬੰਬੇ ਗੱਡੀਆਂ ਦਾ ਕਾਰੋਬਾਰ ਕਰਦੇ ਹਨ ਵੱਲੋਂ 51ਹਜ਼ਾਰ ਰੁਪੈ ਪ੍ਰਧਾਨ ਦਿਲਬਰ ਸਿੰਘ ਅਤੇ ਪ੍ਰਧਾਨ ਗੁਰਦੇਵ ਸਿੰਘ ਨੂੰ ਰਾਸ਼ੀ ਭੇਂਟ ਕੀਤੀ ਗਈ।ਇਸ ਸਮੇਂ ਬੰਤਾ ਸਿੰਘ ਨੇ ਕਿਹਾ ਕਿ ਪ੍ਰਧਾਨ ਦਿਲਬਰ ਸਿੰਘ ਅਤੇ ਪ੍ਰਧਾਨ ਗੁਰਦੇਵ ਸਿੰਘ ਵੱਲੋਂ ਖੇਡ ਸਟੇਡੀਅਮ ਬਚਾਓ ਕਮੇਟੀ ਰਾਹੀਂ ਸਘੰਰਸ਼ ਕੀਤਾ ਜਾ ਰਿਹਾ ਹੈ ਜ਼ੋ ਸ਼ਲਾਘਾਯੋਗ ਕਦਮ ਹੈ।ਇਸ ਸਮੇਂ ਪ੍ਰਧਾਨ ਬਲਵਿੰਦਰ ਸਿੰਘ,ਮਹਿੰਦਰ ਸਿੰਘ,ਮਹਿਲ ਸਿੰਘ,ਬਲਬੀਰ ਸਿੰਘ,ਮਨਿੰਦਰ ਸਿੰਘ,ਹਰਮੀਤ ਸਿੰਘ ਆਦਿ ਹਾਜ਼ਰ ਸਨ।