ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪੇਂਡੂ ਲੋਕ ਖੇਡਾਂ ਦਾ ਆਯੋਜਨ ਕੀਤਾ ਗਿਆ।

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪੇਂਡੂ ਲੋਕ ਖੇਡਾਂ ਦਾ ਆਯੋਜਨ ਕੀਤਾ ਗਿਆ।

ਖੇਡਾਂ ਸਾਨੂੰ ਭਿਆਨਕ ਬਿਮਾਰੀਆਂ ਤੋਂ ਬਚਾਉਂਦੀਆਂ ਹਨ : ਪ੍ਰਿੰਸੀਪਲ ਕੁਲਵਿੰਦਰ ਸਿੰਘ
ਚੋਹਲਾ ਸਾਹਿਬ 29 ਮਾਰਚ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਪੰਜਾਬ ਦੇ ਲੋਕ ਵਿਰਸੇ ਵਿੱਚੋਂ ਅਲੋਪ ਹੋ ਰਹੀਆਂ ਪੇਂਡੂ ਲੋਕ ਖੇਡਾਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਬੜੀ ਉਤਸੁਕਤਾ ਤੇ ਉਤਸ਼ਾਹ ਨਾਲ ਭਾਗ ਲਿਆ।ਪ੍ਰੋਗਰਾਮ ਦੇ ਆਰੰਭ ਵਿੱਚ ਕਾਲਜ਼ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਅਲੋਪ ਹੋ ਰਹੀਆਂ ਲੋਕ ਖੇਡਾਂ ਬਾਰੇ ਜਾਣਕਾਰੀ ਦਿੱਤੀ `ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲੋਕ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਇਸ ਸਮੇਂ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦਿਆਰਥੀਆਂ ਵਿੱਚ ਕਾਂ ਕੋਟਲ਼ਾ-ਛਪਾਕੀ, ਸਟਾਪੂ, ਲੰਗੜਾ ਸ਼ੇਰ, ਅੰਨ੍ਹਾ ਝੋਟਾ, ਬਾਂਦਰ ਕਿੱਲਾ, ਪੋਸ਼ਨ ਪਾ, ਡੰਡ ਮਾਰਨੇ, ਖੋ-ਖੋ, ਰੱਸਾਕਸ਼ੀ, ਰੱਸੀ ਟੱਪਣਾ, ਕਾਂ ਓਡ ਚਿੱੜੀ ਉੱਡ, ਕਿੱਕਲੀ ਪਾਉਣਾ ਆਦਿ ਲੋਕ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਕਾਲਜ ਦੇ ਲੜਕੇ ਤੇ ਲੜਕੀਆਂ ਵਿਦਿਆਰਥਣਾ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਉਹਨਾਂ ਕਿਹਾ ਕਿ ਇਸ ਸਮੇ ਵਿਦਿਆਰਥੀਆਂ ਨੇ  ਖੇਡਾਂ ਦਾ ਖੂਬ ਆਨੰਦ ਮਾਣਿਆ। ਕਾਲਜ ਦੀ ਵਿਦਿਆਰਥਣ ਸੋਮਨਪ੍ਰੀਤ ਕੋਰ ਨੂੰ ਬੈਸਟ ਪਲੇਅਰ ਆਫ ਦਾ ਯੀਅਰ ਵਜੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵੱਖ ਵੱਖ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਕਾਲਜ ਪ੍ਰਿੰਸੀਪਲ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।