ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵਿੱਚ ਖੂਨਦਾਨ ਜਾਗਰੂਕਤਾ ਸੈਮੀਨਾਰ ਅਤੇ ਖ਼ੂਨਦਾਨ ਕੈਂਪ ਦਾ ਆਯੋਜਨ

ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵਿੱਚ ਖੂਨਦਾਨ ਜਾਗਰੂਕਤਾ ਸੈਮੀਨਾਰ ਅਤੇ ਖ਼ੂਨਦਾਨ ਕੈਂਪ ਦਾ ਆਯੋਜਨ

ਚੋਹਲਾ ਸਾਹਿਬ 29 ਅਕਤੂਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵਿਿਦਆ ਦਾ ਚਾਨਣ ਫੈਲਾਉਣ ਤੋਂ ਇਲਾਵਾ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਵੀ ਬਾਖੁਬੀ ਨਿਭਾਅ ਰਿਹਾ ਹੈ। ਕਾਲਜ ਵਲੋਂ ਸਿਵਲ ਹਸਤਪਾਲ, ਪੱਟੀ, ਭਗਤ ਪੂਰਨ ਸਿੰਘ ਖ਼ੂਨਦਾਨ ਕਮੇਟੀ, ਪੱਟੀ ਅਤੇ ਐਚ।ਡੀ।ਐਫ।ਸੀ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਜਾਗਰੂਕਤਾ ਸੈਮੀਨਾਰ ਦਾ ਅਜੋਜਨ ਅਤੇ ਖ਼ੂਨਦਾਨ ਕੈਂਪ  ਲਗਾਇਆ ਗਿਆ। ਸੈਮੀਨਾਰ ਵਿੱਚ ਸਰਕਾਰੀ ਹਸਪਤਾਲ ਪੱਟੀ ਦੇ ਬਲੱਡ ਬੈਂਕ ਇੰਚਾਰਜ ਡਾਕਟਰ ਗਗਨਦੀਪ ਸਿੰਘ ਨੇ  ਵਿਿਦਆਰਥੀਆਂ ਨੂੰ ਖੂਨਦਾਨ ਦੀ ਅਹਿਮੀਅਤ ਸਮਝਾਉਂਦੇ ਹੋਏ ਵੱਖ-ਵੱਖ ਸਮੇਂ ਲਾਏ ਜਾਂਦੇ ਕੈਂਪਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਉਹਨਾਂ ਨੇ ਆਪਣੇ ਵਿਚਾਰ ਸਾਂਝੇ ਹੋਏ ਦੱਸਿਆ ਕਿ ਸਾਡੀ ਸਾਰਿਆਂ ਦੀ ਸਮਾਜ ਪ੍ਰਤੀ ਇਹ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਖੂਨਦਾਨ ਕਰਕੇ ਕੀਮਤੀ ਜਾਨਾਂ ਬਚਾਏ। ਖ਼ੂਨਦਾਨ ਕੈਂਪ ਦਾ ਉਦਘਾਟਨ ਕਰਦੇ ਹੋਏ ਪ੍ਰਿੰਸੀਪਲ ਡਾ।ਜਸਬੀਰ ਸਿੰਘ ਗਿੱਲ ਨੇ ਖ਼ੂਨਦਾਨ ਨੂੰ ਸੱਭ ਤੋਂ ਅਮੁੱਲ ਦਾਨ ਦੱਸਦਿਆਂ ਇਸ ਨੂੰ ਮਾਨਵਤਾ ਦੀ ਸੱਚੀ ਸੇਵਾ ਕਰਾਰ ਦਿੱਤਾ।ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਅਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ਸੰਤ ਬਾਬਾ ਸੁੱਖਾ ਸਿੰਘ ਜੀ ਨੇ ਖੂਨਦਾਨ ਕਰਨ ਵਾਲੇ ਅਧਿਆਪਕਾਂ, ਵਿਿਦਆਰਥੀਆਂ, ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਦੇ ਅਹੁਦੇਦਾਰਾਂ ਅਤੇ ਐਚ।ਡੀ।ਐਫ।ਸੀ ਬੈਂਕ ਦੇ ਨੁਮਾਇੰਦਿਆਂ ਨੂੰ ਸਰਟੀਫਿਕੇਟ, ਸਨਮਾਨ ਚਿੰਨ੍ਹ ਅਤੇ ਸਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।ਇਸ ਕੈਂਪ ਦੇ ਆਯੋਜਨ ਵਿੱਚ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾਕਟਰ ਕਵਲਪ੍ਰੀਤ ਕੌਰ, ਐਨ। ਸੀ।ਸੀ। ਡੇ ਇਨਚਾਰਜ ਪ੍ਰੋਫੈਸਰ ਜਸਪਾਲ ਸਿੰਘ, ਐਨ। ਐਸ। ਐਸ। ਦੇ ਕੁਆਰਡੀਨੇਟਰ ਡਾਕਟਰ ਭਗਵੰਤ ਕੌਰ,  ਸ੍ਰ ਬਲਵਿੰਦਰ ਸਿੰਘ, ਡਾਕਟਰ ਪਰਮਜੀਤ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ।ਇਸ ਮੌਕੇ ‘ਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਆਨਰੇਰੀ ਸਕੱਤਰ ਸ੍ਰ। ਹਰਜਿੰਦਰ ਸਿੰਘ  ਬਿੱਲਿਆਂਵਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੀਮਾਨ ਮਹਾਂਪੁਰਖ ਸੰਤ ਬਾਬਾ ਤਾਰਾ ਸਿੰਘ ਜੀ ਕਾਰ ਸੇਵਾ ਸਰਹਾਲੀ ਸਾਹਿਬ ਵਾਲ਼ਿਆਂ ਨੇ ਵਿਿਦਆ ਦਾ ਚਾਨਣ ਘਰ-ਘਰ ਪਹੁੰਚਾਉਣ ਅਤੇ ਉੱਚ ਸਿੱਖਿਆ ਹਾਸਲ ਕਰਨ ਦੇ ਮਕਸਦ ਨਾਲ ਸੰਨ 1970 ਵਿੱਚ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਕਾਲਜ ਦੀ ਸਥਾਪਨਾ ਕੀਤੀ ਸੀ। ਮੌਜੂਦਾ ਸਰਪ੍ਰਸਤ ਸੰਤ ਬਾਬਾ ਸੁੱਖਾ ਸਿੰਘ ਜੀ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਵਿਿਦਆ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਇਸ ਕਾਲਜ ਵਿੱਚ ਉੱਚ ਯੋਗਤਾ ਪ੍ਰਾਪਤ, ਤਜ਼ਰਬੇਕਾਰ ਅਤੇ ਮਿਹਨਤੀ ਸਟਾਫ਼ ਵੱਲੋਂ ਵਿਿਦਆਰਥੀਆਂ ਦੀ ਸਮੁੱਚੀ ਸ਼ਖ਼ਸੀਅਤ-ਉਸਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।