ਹੋਮਿਓਪੈਥਿਕ ਵਿਭਾਗ ਵੱਲੋਂ ਵਾਤਾਵਰਣ ਦਿਸਵ ਮਨਾਇਆ ਗਿਆ।
Thu 12 Aug, 2021 0ਚੋਹਲਾ ਸਾਹਿਬ 12 ਅਗਸਤ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਹੋਮਿਓਪੈਥਿਕ ਵਿਭਾਗ ਜਿਲ੍ਹਾ ਤਰਨ ਤਾਰਨ ਵੱਲੋਂ ਡਾਇਰੈਕਟਰ ਹੋਮਿਓਪੈਥਿਕ ਵਿਭਾਗ ਪੰਜਾਬ ਡਾ: ਬਲਿਹਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਪ੍ਰਵੇਸ਼ ਚਾਵਲਾ ਜਿਲ੍ਹਾ ਹੋਮਿਓਪੈਥੀ ਅਫਸਰ ਤਰਨ ਤਾਰਨ ਦੀ ਦੇਖ ਰੇਖ ਅਧੀਨ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਸੀ.ਐਚ.ਸੀ.ਸਰਹਾਲੀ ਵਿਖੇ ਡਾ; ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਹਾਲੀ ਦੀ ਯੋਗ ਰਹਿਨੁਮਾਈ ਹੇਠ ਡਾ: ਦਿਲਬਾਗ ਸਿੰਘ ਸੰਧੂ ਹੋਮਿਓਪੈਥਿਕ ਮੈਡੀਕਲ ਅਫਸਰ ਕੈਰੋਂ/ਸਰਹਾਲੀ ਅਤੇ ਕਰਨਜੀਤ ਸਿੰਘ ਹੋਮਿਪੈਥਿਕ ਡਿਸਪੈਂਸਰ ਵੱਲੋਂ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਦਿਲਬਾਗ ਸਿੰਘ ਨੇ ਦੱਸਿਆ ਕਿ ਅੱਜ ਉਹਨਾਂ ਵੱਲੋਂ ਕੰਮਿਊਨਿਟੀ ਹੈਲਥ ਸੈਂਟਰ ਸਰਹਾਲੀ ਕਲਾਂ ਵਿਖੇ ਛਾਂਦਾਰ ਅਤੇ ਫਲਦਾਰ ਬੂਟੇ ਜਿਵੇਂ ਸੰਤਰਾ,ਕਿੰਨੂ,ਸਹੁੵਜਨਾ,ਚਮੇਲੀ,ਅਮਰੂਦ ਆਦਿ ਲਗਾਏ ਗਏ ਹਨ ਅਤੇ ਉਹਨਾਂ ਦੀ ਪਾਲਣ ਪੋਸ਼ਣ ਦੀ ਜੁੰਮੇਵਾਰੀ ਚੁੱਕੀ ਹੈ।ਉਹਨਾ ਕਿਹਾ ਕਿ ਹਰ ਇੰਨਸਾਨ ਨੂੰ ਆਪਣੀ ਜਿੰਦਗੀ ਵਿੱਚ ਘੱਟੋ ਘੱਟ ਇੱਕ ਬੂਟਾ ਲਗਾਉਣਾ ਚਾਹੀਦਾ ਹੈ ਅਤੇ ਦਰਖਤ ਬਨਣ ਤੱਕ ਉਸਦੀ ਪੂਰੀ ਦੇਖ ਭਾਲ ਕਰਦੇ ਰਹਿਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਇਹ ਦਰਖਤ ਮਨੁੱਖਾ ਜੀਵਨ ਨੂੰ ਆਕਸੀਜਨ ਪ੍ਰਦਾਨ ਕਰਦੇ ਹਨ ਅਤੇ ਭਿਆਨਕ ਬਿਮਾਰੀਆਂ ਅਤੇ ਹੜਾਂ ਦੀ ਰੋਕਥਾਮ ਕਰਦੇ ਹਨ।ਇਸ ਸਮੇਂ ਹੈਲਥ ਇੰਸਪੇਕਟਰ ਬਿਹਾਰੀ ਲਾਲ,ਪ੍ਰਧਾਨ ਜ਼ਸਪਿੰਦਰ ਸਿੰਘ ਹਾਂਡਾ,ਸੁਖਦੀਪ ਸਿੰਘ ਔਲਖ,ਬਲਰਾਜ ਸਿੰਘ ਗਿੱਲ,ਰਜਿੰਦਰ ਸਿੰਘ ਫਤਿਹਗੜ੍ਹ ਚੂੜੀਆਂ,ਸਤਨਾਮ ਸਿੰਘ ਮੁੰਡਾ ਪਿੰਡ ਆਦਿ ਹਾਜ਼ਰ ਸਨ।
Comments (0)
Facebook Comments (0)