ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬ੍ਰਹਮਪੁਰਾ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਬਾਰੇ ਜਾਣਕਾਰੀ ਦਿੱਤੀ ਗਈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬ੍ਰਹਮਪੁਰਾ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਬਾਰੇ ਜਾਣਕਾਰੀ ਦਿੱਤੀ ਗਈ।

ਚੋਹਲਾ ਸਾਹਿਬ 6 ਅਗਸਤ (ਸਨਦੀਪ ਸਿੰਧੂ,ਪਰਮਿੰਦਰ ਚੋਹਲਾ)
ਸਿਵਲ ਸਰਜਨ ਤਰਨ ਤਾਰਨ ਡਾਕਟਰ ਭਾਰਤ ਭੂਸ਼ਨ, ਡਾਕਟਰ ਵਰਿੰਦਰਪਾਲ ਕੌਰ ਜਿਲ੍ਹਾ ਟੀਕਾਕਰਨ ਅਫਸਰ, ਜਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਸਿਮਰਨ ਕੌਰ ਅਤੇ ਡਾਕਟਰ ਅਮਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾਕਟਰ ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਦੀ ਯੋਗ ਰਹਿਨੁਮਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬ੍ਰਹਮਪੁਰਾ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਵਿਿਦਆਰਥੀਆਂ ਨੂੰ ਡੇਂਗੂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਸਮੇਂ ਬਿਕਰਮਜੀਤ ਸਿੰਘ ਹੈਲਥ ਸੁਪਰਵਾਈਜ਼ਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਉਹਨਾਂ ਦੀ ਟੀਮ ਵੱਲੋਂ ਸਰਕਾਰੀ ਸਕੂਲ ਬ੍ਰਮਹਪੁਰਾ ਦੇ ਵੱਖ ਵੱਖ ਕਲਾਸਾਂ ਦੇ ਵਿਿਦਆਰਥੀਆਂ ਨੂੰ ਡੇਂਗੂ ਬਾਰੇ ਜਾਣਕਾਰੀ ਦਿੰਦਿਆਂ ਡੇਂਗੂ ਦੇ ਲੱਛਣ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ।ਇਸ ਸਮੇਂ ਬਿਕਰਮਜੀਤ ਸਿੰਘ ਹੈਲਥ ਸੁਪਰਵਾਈਜਰ ਨੇ ਦੱਸਿਆ ਕਿ ਉਹਨਾਂ ਦੀ ਟੀਮ ਨੇ ਵਿਿਦਆਰਥੀਆਂ ਨੂੰ ਆਪਣੇ ਘਰਾਂ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਲੋਕਾਂ ਨੂੰ ਸਮਝਾਇਆ ਗਿਆ ਹੈ ਕਿ ਉਹ ਆਪਣੇ ਆਪਣੇ ਕੂਲਰਾਂ ਅਤੇ ਫਰਿੱਜਾਂ ਦੀ ਸਫਾਈ ਹਰ ਸੁ਼ੱਕਰਵਾਰ ਦੇ ਸ਼ੁੱਕਰਵਾਰ ਜਰੂਰ ਕਰਨ ਤਾਂ ਜੋ ਭਿਆਨਕ ਬਿਮਾਰੀਆਂ ਫੈਲਾਉਣ ਵਾਲਾ ਲਾਰਵਾ ਪੈਦਾ ਨਾ ਹੋ ਸਕੇ।ਇਸ ਸਮੇਂ ਅੰਗਰੇਜ਼ ਸਿੰਘ ਹੈਲਥ ਸੁਪਰਵਾਈਜ਼ਰ ਨੇ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੀਆਂ ਛੱਤਾਂ ਆਦਿ ਤੇ ਪਏ ਗਮਲਿਆਂ ਅਤੇ ਟੁੱਟੇ ਟਾਇਰਾਂ ਆਦਿ ਦੀ ਵੀ ਸਫਾਈ ਕਰਨੀ ਚਾਹੀਦੀ ਹੈ ਅਤੇ ਉਹਨਾਂ ਵਿੱਚ ਪਾਣੀ ਇੱਕਠਾ ਨਹੀਂ ਹੋਣ ਦੇਣਾ ਚਾਹੀਦਾ।ਉਹਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਤੇਜ਼ ਬੁਖਾਰ ਜਾਂ ਸਿਰਦਰਦ ਹੋਵੇ ਤਾਂ ਤੁਰੰਤ ਨਜਦੀਕੀ ਸਿਹਤ ਕੇਂਦਰ ਵਿੱਚ ਜਾਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।ਇਸ ਸਮੇਂ ਜਸਪਿੰਦਰ ਸਿੰਘ,ਸੁਖਦੀਪ ਸਿੰਘ,ਗੁਰਵੰਤ ਸਿੰਘ,ਕਵਲਜੀਤ ਸਿੰਘ,ਰਣਜੀਤ ਸਿੰਘ,ਅਮਨਦੀਪ ਸਿੰਘ,ਗੁਰਮੀਤ ਸਿੰਘ,ਅਸ਼ੀਸ਼ ਕੁਮਾਰ,ਰਵਨੀਤ ਸਿੰਘ,ਗੋਰਵ ਕੁਮਾਰ,ਮੇਜਰ ਸਿੰਘ,ਅਮਰਪ੍ਰੀਤ ਕੌਰ,ਰਣਜੀਤ ਕੌਰ,ਪ੍ਰਵੀਨ ਕੌਰ,ਸੁਕੰਤਲਾ ਰਾਣੀ,ਅਮਨਦੀਪ ਕੌਰ,ਹਰਵਿੰਦਰ ਕੌਰ,ਕੰਵਲਪ੍ਰੀਤ ਕੌਰ,ਨਵਨੀਤ ਕੌਰ,ਕੁਲਵੰਤ ਕੌਰ,ਸਿਮਰਨਜੀਤ ਸਿੰਘ ਆਦਿ ਹਾਜਰ ਸਨ।