ਪੁਲਿਸ ਸਟੇਸ਼ਨ ਚੋਹਲਾ ਸਾਹਿਬ ਅਤੇ ਸਰਹਾਲੀ ਕਲਾਂ ਵਿਖੇ ਚਿਕਨਗੁਨੀਆ ਬੁਖਾਰ ਬਾਰੇ ਦਿੱਤੀ ਜਾਣਕਾਰੀ।
Fri 9 Aug, 2024 0ਚੋਹਲਾ ਸਾਹਿਬ 9 ਅਗਸਤ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸਿਵਲ ਸਰਜਨ ਤਰਨ ਤਾਰਨ ਡਾਕਟਰ ਭਾਰਤ ਭੂਸ਼ਣ , ਜਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਸਿਮਰਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਸਿੰਘ ਗਿੱਲ ਇੰਚਾਰਜ ਸੀ ਐਚ ਸੀ ਸਰਹਾਲੀ ਕਲਾਂ ਦੀ ਯੋਗ ਰਹਿਨੁਮਾਈ ਹੇਠ ਪੁਲਿਸ ਥਾਣਾ ਚੋਹਲਾ ਸਾਹਿਬ ਅਤੇ ਪੁਲਿਸ ਥਾਣਾ ਸਰਹਾਲੀ ਕਲਾਂ ਵਿਖੇ ਮੁਲਾਜਮਾਂ ਨੂੰ ਡੇਗੂ ਅਤੇ ਚਿਕਨਗੁਨੀਆ ਬੁਖਾਰ ਵਰਗੀ ਭਿਆਨਕ ਬਿਮਾਰੀ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਹੈ।ਇਸ ਸਮੇਂ ਸਤਨਾਮ ਸਿੰਘ ਐਸ ਆਈ ਅਤੇ ਅੰਗਰੇਜ਼ ਸਿੰਘ ਐਸ ਆਈ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਪੁਲਿਸ ਥਾਣਾ ਚੋਹਲਾ ਸਾਹਿਬ ਅਤੇ ਪੁਲਿਸ ਥਾਣਾ ਸਰਹਾਲੀ ਕਲਾਂ ਵਿਖੇ ਪਹੁੰਚਕੇ ਉਥੇ ਵਾਧੂ ਪਈਆਂ ਚੀਜਾਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਬੁਖਾਰ ਫੈਲਾਉਣ ਵਾਲੇ ਮੱਛਰਾਂ ਅਤੇ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ ਸਾਫ ਸਫਾਈ ਸਬੰਧੀ ਜਾਗਰੂਕ ਕੀਤਾ ਗਿਆ ਹੈ।ਇਸ ਸਮੇਂ ਐਸ ਆਈ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਸਰਸਾਤੀ ਦਿਨਾਂ ਅੰਦਰ ਖਾਸ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਆਪਣੇ ਆਲੇ ਦੁਆਲੇ ਪਾਣੀ ਖੜਾ ਨਹੀਂ ਹੋਣ ਦੇਣਾ ਚਾਹੀਦਾ ਕਿਉਂਕਿ ਖੜੇ ਪਾਣੀ ਵਿੱਚ ਭਿਆਨਕ ਬਿਮਾਰੀਆਂ ਫੈਲਾਉਣ ਵਾਲੇ ਮੱਛਰ ਪੈਦਾ ਹੁੰਦੇ ਹਨ।ਉਹਨਾਂ ਦੱFਸਿਆ ਕਿ ਜੇਕਰ ਤੁਹਾਨੂੰ ਤੇਜ ਸਿਰ ਦਰਦ ਜਾਂ ਬੁਖਾਰ ਹੈ ਤਾਂ ਤੁਰੰਤ ਸਿਹਤ ਕੇਂਦਰ ਵਿੱਚ ਜਾਕੇ ਆਪਣੀ ਜਾਂਚ ਕਰਵਾਓ।ਇਸ ਸਮੇਂ ਜਸਪਿੰਦਰ ਸਿੰਘ,ਬਲਰਾਜ ਸਿੰਘ,ਸੁਖਦੀਪ ਸਿੰਘ,ਕੰਵਲਜੀਤ ਸਿੰਘ ਅਤੇ ਬਰੀਡਿੰਗ ਚੈਕਰ ਸਵਰਨ ਸਿੰਘ ਆਦਿ ਹਾਜਰ ਸਨ।
Comments (0)
Facebook Comments (0)