
ਲਾਲਜੀਤ ਭੁੱਲਰ ਨੂੰ ਟ੍ਰਾਂਸਪੋਰਟ ਵਿਭਾਗ ਮਿਲਣ `ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ : ਲਵਲੀ ਰੂੜੀਵਾਲਾ
Mon 21 Mar, 2022 0
ਚੋਹਲਾ ਸਾਹਿਬ 21 ਮਾਰਚ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਹਲਕਾ ਪੱਟੀ ਤੋਂ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਆਮ ਆਦਮੀਂ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਵੱਲੋਂ ਵਿਭਾਗਾਂ ਦੀ ਵੰਡ ਦੌਰਾਨ ਟਰਾਂਸਪੋਰਟ ਵਿਭਾਗ ਦਿੱਤਾ ਗਿਆ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਰੂੜੀਵਾਲਾ ਦੇ ਨੌਜਵਾਨ ਆਗੂ ਅਤੇ ਆਮ ਆਦਮੀਂ ਪਾਰਟੀ ਦੇ ਜਿਲ੍ਹਾ ਸੋ਼ਸ਼ਲ ਮੀਡੀਆ ਕੋਆਰਡੀਨੇਟਰ ਲਵਪ੍ਰੀਤ ਸਿੰਘ ਲਵਲੀ ਰੂੜੀਵਾਲਾ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੀਤਾ।ਉਹਨਾਂ ਕਿਹਾ ਕਿ ਹਲਕਾ ਵਿਧਾਇਕ ਲਾਲਜੀਤ ਸਿੰਘ ਭੁੱਲਰ ਵੱਲੋਂ ਹਲਕਾ ਪੱਟੀ ਤੋਂ ਕਾਂਗਰਸ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਹਰਾਕੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਹੈ ਅਤੇ ਅੱਜ ਉਹਨਾਂ ਨੂੰ ਟਰਾਂਸਪੋਰਟ ਵਿਭਾਗ ਦੀ ਜੁੰਮੇਵਾਰੀ ਸੌਂਪੀ ਗਈ ਹੈ ਜਿਸਤੇ ਆਮ ਆਦਮੀਂ ਪਾਰਟੀ ਦੇ ਵਲੰਟੀਅਰਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।ਉਹਨਾਂ ਕਿਹਾ ਕਿ ਹਲਕਾ ਵਿਧਾਇਕ ਲਾਲਜੀਤ ਭੁੱਲਰ ਆਪਣੀ ਇਹ ਜੰੁਮੇਵਾਰੀ ਤਨਦੇਹੀ ਨਾਲ ਨਿਭਾਉਣਗੇ `ਤੇ ਬੰਦ ਪਏ ਰੂਟਾਂ ਤੇ ਵੀ ਕੁਝ ਹੀ ਦਿਨਾਂ ਵਿੱਚ ਰੋਡਵੇਜ਼ ਦੀਆਂ ਬੱਸਾਂ ਭੱਜਦੀਆਂ ਨਜ਼ਰ ਆਉਣਗੀਆਂ।
Comments (0)
Facebook Comments (0)