ਸਾਲਾਨਾ ਬਰਸੀ ਸਮਾਗਮ ਲਈ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਸੇਵਾਦਾਰ ਤਿਆਰੀਆਂ ਵਿਚ ਜੁੱਟੇ

ਸਾਲਾਨਾ ਬਰਸੀ ਸਮਾਗਮ ਲਈ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ   ਸੇਵਾਦਾਰ ਤਿਆਰੀਆਂ ਵਿਚ ਜੁੱਟੇ

ਚੋਹਲਾ ਸਾਹਿਬ 23 ਦਸੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ) 
ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਵੱਲੋਂ ਅੱਜ ਸੰਤ ਬਾਬਾ ਹਾਕਮ ਸਿੰਘ ਜੀ ਨੇ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੱਚਖੰਡਵਾਸੀ ਮਹਾਂਪੁਰਖ ਸੰਤ ਬਾਬਾ ਤਾਰਾ ਸਿੰਘ ਜੀ ਅਤੇ ਸੱਚਖੰਡਵਾਸੀ ਮਹਾਂਪੁਰਖ ਸੰਤ ਬਾਬਾ ਚਰਨ ਸਿੰਘ ਜੀ ਦੀ ਸਾਲਾਨਾ ਬਰਸੀ ਮਿਤੀ 30 ਦਸੰਬਰ 2024 ਤੋਂ 2 ਜਨਵਰੀ 2025 ਤਕ  ਗੁਰਦੁਆਰਾ ਗੁਰਪੁਰੀ ਸਾਹਿਬ, ਸੁਹਾਵਾ ਵਿਖੇ ਮਨਾਈ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਵਿਚ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਸਮੂਹ ਜਥੇਦਾਰ ਸੰਗਤਾਂ ਸਮੇਤ ਜੁੱਟੇ ਹੋਏ ਹਨ। ਸਲਾਨਾ ਬਰਸੀ ਸਮਾਗਮ ਵਿੱਚ ਵੱਖ-ਵੱਖ ਸੰਪਰਦਾਵਾਂ ਤੋਂ ਸੰਤ ਮਹਾਂਪੁਰਖ ਪਹੁੰਚ ਰਹੇ ਹਨ।  ਉਹਨਾਂ ਦੱਸਿਆ ਕਿ 20 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 31 ਦਸੰਬਰ ਮੰਗਲਵਾਰ ਦੀ ਰਾਤ ਰੈਣਿ ਸਬਾਈ ਕੀਰਤਨ ਸਮਾਗਮ ਹੋਵੇਗਾ ਅਤੇ ਸੋਮਵਾਰ 1 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸੱਜਣਗੇ, ਜਿਸ ਪੰਥ ਪ੍ਰਸਿੱਧ ਕੀਰਤਨੀਏ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਸੰਗਤ ਨੂੰ ਹਰੀ ਜੱਸ ਸੁਣਾ ਕੇ ਨਿਹਾਲ ਕਰਨਗੇ। ਵੀਰਵਾਰ 2 ਜਨਵਰੀ 2025 ਨੂੰ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਕ ਅਨੰਦ ਕਾਰਜ ਹੋਣਗੇ। ਦੂਰੋਂ ਆਉਣ ਵਾਲੀ ਸੰਗਤ ਲਈ ਰਿਹਾਇਸ਼ ਦਾ ਯੋਗ ਪ੍ਰਬੰਧ ਹੈ। ਡੇਰਾ ਤਪੋਬਨ ਸਾਹਿਬ (ਨਵਾਂ ਪੜਾਅ) ਸਰਹਾਲੀ ਸਾਹਿਬ ਤੋਂ ਗੁ। ਗੁਰਪੁਰੀ ਸਾਹਿਬ ਤਕ ਆਉਣ-ਜਾਣ ਦਾ ਪ੍ਰਬੰਧ ਕੀਤਾ ਗਿਆ ਹੈ। ਸੰਗਤਾਂ ਅਤੇ ਸੇਵਾਦਾਰਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਬਾਬਾ ਜੀ ਵਲੋਂ ਸਰਬੱਤ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਹਾਜ਼ਰੀਆਂ ਭਰ ਕੇ ਗੁਰੂ ਕੀਆਂ ਖੁਸ਼ੀਆਂ ਪ੍ਰਾਪਤ ਕਰੋ।