ਛੋਟੇ ਬੱਚਿਆਂ ਦੀਆਂ ਮਾਵਾਂ ਤੇ ਗਰਭਵਤੀ ਔਰਤਾਂ ਨੂੰ ਵੰਡਿਆਂ ਰਾਸ਼ਨ

ਛੋਟੇ ਬੱਚਿਆਂ ਦੀਆਂ ਮਾਵਾਂ ਤੇ ਗਰਭਵਤੀ ਔਰਤਾਂ ਨੂੰ ਵੰਡਿਆਂ ਰਾਸ਼ਨ

ਚੋਹਲਾ ਸਾਹਿਬ 14 ਜੁਲਾਈ (ਰਾਕੇਸ਼ ਬਾਵਾ / ਪਰਮਿੰਦਰ ਸਿੰਘ )
ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅੱਜ ਖੁਸ਼ਹਾਲੀ ਦੇ ਰਾਖਿਆਂ ਦੀ ਟੀਮ ਜੀ.ਓ.ਜੀ.ਵੱਲੋਂ ਆਂਗਣਵਾੜੀ ਸੈਂਟਰਾਂ ਦੀਆਂ ਵਰਕਰਾਂ ਨਾਲ ਅੱਜ ਛੋਟੇ ਬੱਚਿਆਂ ਦੀਆਂ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ ਰਾਸ਼ਨ ਵੰਡਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀ.ਓ.ਜੀ.ਬਲਾਕ ਚੋਹਲਾ ਸਾਹਿਬ ਤੋਂ ਸੂਬੇਦਾਰ ਹਰਦੀਪ ਸਿੰਘ ਨੇ ਦੱਸਿਆ ਕਿ ਅੱਜ ਉਹਨਾਂ ਦੀ ਟੀਮ ਵੱਲੋਂ 9 ਆਂਗਣਵਾੜੀ ਸੈਂਟਰਾਂ ਦੀਆਂ ਵਰਕਰਾਂ ਨਾਲ ਮਿਲਕੇ ਚੋਹਲਾ ਸਾਹਿਬ ਪਿੰਡ ਦੀਆਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਦੀਆਂ ਮਾਵਾਂ ਜ਼ੋ ਅਜੇ ਬੱਚਿਆਂ ਨੂੰ ਆਪਣਾ ਦੁੱਧ ਪਿਲਾਉਂਦੀਆਂ ਨੂੰ ਚੌਲ,ਪੰਜੀਰੀ,ਦੁੱਧ,ਦਲੀਆ ਆਦਿ ਸਮਾਨ ਵੰਡਿਆ ਗਿਆ ਹੈ।ਉਹਨਾਂ ਕਿਹਾ ਕਿ ਇਸ ਸਮੇਂ ਸੂਬੇਦਾਰ ਹਰਦੀਪ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਮਾਂ ਤੰਦਰੁਸਤ ਹੋਵੇਗੀ ਤਾਂ ਬੱਚਾ ਵੀ ਤੰਦਰੁਸਤ ਰਹੇਗਾ ਇਸ ਲਈ ਔਰਤਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਦੇ ਹੋਏ ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਕਿ ਕਰੋਨਾ ਮਹਾਂਮਾਰੀ ਤੋਂ ਵੀ ਸਾਨੂੰ ਬਚਦੇ ਹੋਏ ਜਰੂਰਤੀ ਕੰਮ ਵੇਲੇ ਹੀ ਘਰੋਂ ਬਾਹਰ ਜਾਣਾ ਚਾਹੀਦਾ ਹੈ ਅਤੇ ਮੂੰਹ ਨੂੰ ਮਾਸਕ ਨਾਲ ਢੰਕਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਸਾਨੂੰ ਆਪਣੇ ਹੱਥ ਸਾਬਣ ਜਾਂ ਸੈਨੇਟਾਇਜ਼ਰ ਨਾਲ ਸਾਫ ਕਰਦੇ ਰਹਿਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਤੋਂ ਦੂਰੀ ਬਣਾਕੇ ਰੱਖਣੀ ਚਾਹੀਦੀ ਹੈ ਆਪਣੇ ਬੱਚਿਆਂ ਅਤੇ ਬਜੁਰਗਾਂ ਨੂੰ ਘਰਾਂ ਅੰਦਰ ਹੀ ਰੱਖਣਾ ਚਾਹੀਦਾ ਹੈ।ਇਸ ਸਮੇਂ ਰਜਵੰਤ ਕੌਰ,ਕੰਵਲਜੀਤ ਕੌਰ,ਸਿਮਰਨਜੀਤ ਕੌਰ,ਬਲਜੀਤ ਕੌਰ,ਕੁਲਬੀਰ ਕੌਰ,ਰਾਜਵਿੰਦਰ ਕੌਰ,ਰਵਿੰਦਰ ਕੌਰ,ਜ਼ਸਵੰਤ ਕੌਰ ਆਦਿ ਹਾਜ਼ਰ ਸਨ।