ਰਾਸ਼ਟਰੀ ਕੈੰਸਰ ਜਾਗਰੂਕਤਾ ਦਿਵਸ ਮਨਾਇਆ ਗਿਆ : ਡਾਕਟਰ ਚੇਤਨ ਕੱਕੜ
Thu 7 Nov, 2024 0ਫਿਰੋਜ਼ਸ਼ਾਹ , ਚੋਹਲਾ ਸਾਹਿਬ 7 ਨਵੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸੀਐੱਚਸੀ ਫਿਰੋਜ਼ਸ਼ਾਹ ਵਿਖੇ ਅੱਜ ਰਾਸ਼ਟਰੀ ਕੈੰਸਰ ਜਾਗਰੂਕਤਾ ਦਿਵਸ ਮਨਾਇਆ ਗਿਆ । ਸਿਵਲ ਸਰਜਨ ਫ਼ਿਰੋਜ਼ਪੁਰ ਡਾ ਰਾਜਵਿੰਦਰ ਕੌਰ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਚੇਤਨ ਕੱਕੜ ਦੀ ਰਹਿਨੁਮਾਈ ਹੇਠ ਕਰਵਾਏ ਬਲਾਕ ਪੱਧਰੀ ਜਾਗਰੂਕਤਾ ਸੈਮੀਨਾਰ ਵਿੱਚ ਹਾਜ਼ਰੀਨ ਨਾਲ ਵਿਚਾਰ ਸਾਂਝੇ ਕੀਤੇ ਗਏ । ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ ਚੇਤਨ ਕੱਕੜ ਨੇ ਕੈਂਸਰ ਦੇ ਸੰਭਾਵੀ ਕਾਰਨਾਂ ਅਤੇ ਇਲਾਜ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਕੈਂਸਰ ਤੋਂ ਬਚਾਅ ਲਈ ਕਿਸੇ ਵੀ ਕਿਸਮ ਦੇ ਨਸ਼ੇ, ਤੰਬਾਕੂ, ਸ਼ਰਾਬ ਦੇ ਸੇਵਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਸਾਨੂੰ ਆਪਣੀ ਰੋਜਾਨਾ ਦੀ ਜੀਵਨਸ਼ੈਲੀ ‘ਚ ਬਦਲਾਵ ਕਰਦਿਆਂ ਪੋਸ਼ਟਿਕ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਭੋਜਨ ਵਿੱਚ ਫਲ ਅਤੇ ਸਬਜੀਆਂ ਦੀ ਮਾਤਰਾ ਵਧਾਉਣੀ ਚਾਹੀਦੀ ਹੈ ਅਤੇ ਰੋਜਾਨਾ ਸਰੀਰਕ ਕਸਰਤ, ਯੋਗਾ ਆਦਿ ਕਰਨੀ ਚਾਹੀਦੀ ਹੈ।ਇਸ ਮੌਕੇ ਹਰਦੀਪ ਸਿੰਘ ਸੰਧੂ ਬਲਾਕ ਐਕਸਟੈੰਸ਼ਨ ਐਜੂਕੇਟਰ ਨੇ ਔਰਤਾਂ ਵਿੱਚ ਹੋਣ ਵਾਲੇ ਛਾਤੀ ਅਤੇ ਬੱਚੇ ਦਾਨੀ ਦੇ ਮੂੰਹ ਦੇ ਕੈਂਸਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਉਹਨਾਂ ਕਿਹਾ ਕਿ ਛਾਤੀ ਵਿੱਚ ਗਿਲਟੀ, ਮਾਹਵਾਰੀ ਵਿੱਚ ਅਤੇ ਮਾਹਵਾਰੀ ਦੇ ਇਲਾਵਾ ਵਧੇਰੇ ਖੂਨ ਪੈਣਾ, ਪਿਸ਼ਾਬ ਜਾਂ ਪਖਾਨੇ ਰਸਤੇ ਖੂਣ ਆਉਣਾ, ਆਦਿ ਕੈਂਸਰ ਦੇ ਸੰਭਾਵੀ ਲੱਛਣ ਹੋ ਸਕਦੇ ਹਨ ਅਜਿਹੇ ਲੱਛਣ ਦਿਖਾਈ ਦੇਣ ਤੇ ਤੁਰੰਤ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ।ਉਹਨਾਂ ਦੱਸਿਆ ਕਿ ਕੈਂਸਰ ਦੀ ਜਲਦੀ ਪਹਿਚਾਣ ਹੀ ਇਸ ਦੇ ਇਲਾਜ ਵਿੱਚ ਸਹਾਈ ਹੋ ਸਕਦੀ ਹੈ, ਅਜਿਹੇ ਰੋਗਾਂ ਦੀ ਜਲਦੀ ਪਹਿਚਾਣ ਹਿੱਤ 30 ਸਾਲ ਤੋਂ ਉਪਰ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਇੱਕ ਵਾਰ ਜਰੂਰ ਆਪਣੀ ਮੁਕੰਮਲ ਡਾਕਟਰੀ ਜਾਂਚ ਕਰਵਾੳਣੀ ਚਾਹੀਦੀ ਹੈ।ਓਹਨਾ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਰਾਹੀਂ ਕੈਂਸਰ ਦੇ ਮਰੀਜਾਂ ਨੂੰ 1।5 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ।
Comments (0)
Facebook Comments (0)