
ਸਿਹਤ ਵਿਭਾਗ ਦੀ ਟੀਮ ਵੱਲੋਂ ਓਟ ਸੈਂਟਰ ਸਰਹਾਲੀ ਵਿਖੇ ਲੋਕਾਂ ਨੂੰ ਡੇਂਗੂ ਬਾਰੇ ਜਾਣਕਾਰੀ ਦਿੱਤੀ ਗਈ।
Sun 28 Jul, 2024 0
ਚੋਹਲਾ ਸਾਹਿਬ 28 ਜੁਲਾਈ (ਸਨਦੀਪ ਸਿੰਧੂ,ਪਰਮਿੰਦਰ ਚੋਹਲਾ)
ਸਿਵਲ ਸਰਜਨ ਤਰਨ ਤਾਰਨ ਡਾਕਟਰ ਭਾਰਤ ਭੂਸ਼ਨ, ਡਾਕਟਰ ਵਰਿੰਦਰਪਾਲ ਕੌਰ ਜਿਲ੍ਹਾ ਟੀਕਾਕਰਨ ਅਫਸਰ, ਜਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਸਿਮਰਨ ਕੌਰ ਅਤੇ ਡਾਕਟਰ ਅਮਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾਕਟਰ ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਦੀ ਯੋਗ ਰਹਿਨੁਮਾਈ ਹੇਠ ਅੱਜ ਸਰਹਾਲੀ ਕਲਾਂ ਵਿਖੇ ਸਥਿਤ ਓਟ ਸੈਂਟਰ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਡੇਂਗੂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਸਮੇਂ ਡਾਕਟਰ ਜਤਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਉਹਨਾਂ ਦੀ ਟੀਮ ਵੱਲੋਂ ਆਸ ਪਾਸ ਦੇ ਘਰਾਂ ਵਿੱਚ ਜਾਕੇ ਕੂਲਰ,ਫਰਿਜਾਂ ਆਦਿ ਦੀ ਚੈਕਿੰਗ ਕੀਤੀ ਅਤੇ ਪਾਣੀ ਵਿੱਚ ਲਾਰਵਾ ਚੈਕ ਕੀਤਾ ਗਿਆ ਹੈ ਅਤੇ ਓਟ ਸੈਂਟਰ ਸਰਹਾਲੀ ਵਿਖੇ ਲੋਕਾਂ ਨੂੰ ਡੇਂਗੂ ਬਾਰੇ ਜਾਣਕਾਰੀ ਦਿੱਤੀ।ਇਸ ਸਮੇਂ ਬਿਕਰਮਜੀਤ ਸਿੰਘ ਹੈਲਥ ਸੁਪਰਵਾਈਜਰ ਨੇ ਦੱਸਿਆ ਕਿ ਉਹਨਾਂ ਦੀ ਟੀਮ ਨੇ ਲੋਕਾਂ ਨੂੰ ਆਪਣੇ ਘਰਾਂ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਲੋਕਾਂ ਨੂੰ ਸਮਝਾਇਆ ਗਿਆ ਹੈ ਕਿ ਉਹ ਆਪਣੇ ਆਪਣੇ ਕੂਲਰਾਂ ਅਤੇ ਫਰਿੱਜਾਂ ਦੀ ਸਫਾਈ ਹਰ ਸੁ਼ੱਕਰਵਾਰ ਦੇ ਸ਼ੁੱਕਰਵਾਰ ਜਰੂਰ ਕਰਨ ਤਾਂ ਜੋ ਭਿਆਨਕ ਬਿਮਾਰੀਆਂ ਫੈਲਾਉਣ ਵਾਲਾ ਲਾਰਵਾ ਪੈਦਾ ਨਾ ਹੋ ਸਕੇ।ਇਸ ਸਮੇਂ ਅੰਗਰੇਜ਼ ਸਿੰਘ ਹੈਲਥ ਸੁਪਰਵਾਈਜ਼ਰ ਨੇ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੀਆਂ ਛੱਤਾਂ ਆਦਿ ਤੇ ਪਏ ਗਮਲਿਆਂ ਅਤੇ ਟੁੱਟੇ ਟਾਇਰਾਂ ਆਦਿ ਦੀ ਵੀ ਸਫਾਈ ਕਰਨੀ ਚਾਹੀਦੀ ਹੈ ਅਤੇ ਉਹਨਾਂ ਵਿੱਚ ਪਾਣੀ ਇੱਕਠਾ ਨਹੀਂ ਹੋਣ ਦੇਣਾ ਚਾਹੀਦਾ।ਉਹਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਤੇਜ਼ ਬੁਖਾਰ ਜਾਂ ਸਿਰਦਰਦ ਹੋਵੇ ਤਾਂ ਤੁਰੰਤ ਨਜਦੀਕੀ ਸਿਹਤ ਕੇਂਦਰ ਵਿੱਚ ਜਾਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।ਇਸ ਸਮੇਂ ਸਤਨਾਮ ਸਿੰਘ,ਜਸਪਿੰਦਰ ਸਿੰਘ,ਸੁਖਦੀਪ ਸਿੰਘ,ਅਮਨਦੀਪ ਕੌਰ,ਹਰਗੁਨਪ੍ਰੀਤ ਕੌਰ,ਸਵਰਨ ਸਿੰਘ ਆਦਿ ਹਾਜਰ ਸਨ।
Comments (0)
Facebook Comments (0)