ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਭਖਦੀਆਂ ਮੰਗਾਂ ਸਬੰਧੀ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ।
Wed 5 May, 2021 0ਮੰਗਾਂ ਨਾਂ ਮੰਨਣ ਦੀ ਸੂਰਤ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ :ਪ੍ਰਧਾਨ ਜਤਿੰਦਰ ਕੌਰ
ਚੋਹਲਾ ਸਾਹਿਬ 5 ਮਈ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਲਾਕ ਚੋਹਲਾ ਸਾਹਿਬ ਦੀਆਂ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਜਤਿੰਦਰ ਕੌਰ ਭੈਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਦਿੱਤਾ।ਯੂਨੀਅਨ ਦੇ ਵਫਦ ਨੇ ਵਿਧਾਇਕ ਨੂੰ ਪੁਰਜੋਰ ਅਪੀਲ ਕੀਤੀ ਕਿ ਉਹਨਾਂ ਦੀ ਅਵਾਜ ਸਰਕਾਰ ਤੱਕ ਪਹੁੰਚਾਈ ਜਾਵੇ।ਆਗੂਆਂ ਨੇ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਾਂਗੇ।ਉਹਨਾਂ ਕਿਹਾ ਕਿ 3 ਤੋਂ 6 ਸਾਲ ਤੱਕ ਦੇ ਬੱਚੇ ਸਰਕਾਰ ਨੇ 2017 ਵਿੱਚ ਖੋਹਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ਼ ਦਿੱਤੇ ਸਨ ਨੂੰ ਸਮਝੌਤੇ ਅਨੁਸਾਰ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜਿਆ ਜਾਵੇ।ਨਰਸਰੀ ਟੀਚਰ ਦਾ ਦਰਜਾ ਆਂਗਣਵਾੜੀ ਵਰਕਰ ਨੂੰ ਦਿੱਤਾ ਜਾਵੇ।ਪੰਜਾਬ ਦੀਆਂ ਆਂਗਣਵਾੜੀ ਵਰਕਰਾਂ,ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ।ਐਨ.ਜੀ.ਓ.ਅਧੀਨ ਕੰਮ ਕਰਦੀਆਂ ਵਰਕਰਾਂ ਹੈਲਪਰਾਂ ਤੇ ਵਰਕਰਾਂ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ।ਵਰਕਜਾਂ ਨੂੰ ਸਮਰਾਟ ਫੋਨ ਦਿੱਤੇ ਜਾਣ।ਉਤਸ਼ਾਹ ਵਰਧਨ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ 500 ਰੁਪੈ ਤੇ 250 ਰੁਪੈ ਦਿੱਤੇ ਜਾਣ।ਸਰਕਲ ਮੀਟਿੰਗ ਦਾ ਕਿਰਾਇਆ 200 ਰੁਪੈ ਦਿੱਤਾ ਜਾਵੇ।ਪੀ.ਐਮ.ਵੀ.ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ।2015ਵਿੱਚ ਗਲਤ ਸਰਟੀਫਿਕੇਟ ਪੇਸ਼ ਕਰਕੇ ਵਰਕਰਾਂ ਤੋਂ ਸੁਪਰਵਾਈਜ਼ਰ ਬਣੀਆਂ ਸੁਪਰਵਾਈਜਰਾਂ ਜਿਹਨਾਂ ਦੇ ਖਿਲਾਫ ਮਹਿਕਮੇਂ ਵੱਲੋਂ ਪੜਤਾਲ ਮੁਕੰਮਲ ਹੋ ਚੁੱਕੀ ਹੈ ਤੁਰੰਤ ਨੌਕਰੀ ਤੋਂ ਫਾਰਗ ਕਰਕੇ 420 ਦੇ ਪਰਚ ਦਰਜ ਕਰਵਾਏ ਜਾਣ।ਮਹਿਕਮੇਂ ਵਿੱਚ ਪਿਛਲੇ ਤਿੰਨ ਸਾਲ ਤੋਂ ਖਾਲੀ ਪਈਆਂ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ।ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜਾ ਦਿੱਤਾ ਜਾਵੇ।ਇਸ ਮੌਕੇ ਲਖਵਿੰਦਰ ਕੌਰ ਸਰਕਲ ਪ੍ਰਧਾਨ ਸਰਹਾਲੀ,ਰਜਵੰਤ ਕੌਰ ਸਰਕਲ ਪ੍ਰਧਾਨ ਚੋਹਲਾ ਸਾਹਿਬ,ਦਵਿੰਦਰ ਕੌਰ ਪ੍ਰਧਾਨ ਫਤਿਹਾਬਾਦ,ਰਾਜਬੀਰ ਕੌਰ ਪ੍ਰਧਾਨ ਜਾਮਾਰਾਏ ,ਕੁਲਦੀਪ ਕੌਰ,ਸੁਰਿੰਦਰ ਕੌਰ,ਹਰਮੀਤ ਕੌਰ,ਜਿੰਦਰ ਕੌਰ,ਹਰਜਿੰਦਰ ਕੌਰ,ਦਵਿੰਦਰ ਕੌਰ,ਸਰਬਜੀਤ ਕੌਰ,ਸ਼ਰਨਜੀਤ ਕੌਰ,ਬਲਜਿੰਦਰ ਕੌਰ,ਅਮਰਦੀਪ ਕੌਰ,ਮਨਪ੍ਰੀਤ ਕੌਰ,ਰਣਜੀਤ ਕੌਰ,ਕੰਵਲਜੀਤ ਕੌਰ,ਸਤਵੰਤ ਕੌਰ ਆਦਿ ਹਾਜ਼ਰ ਸਨ।
Comments (0)
Facebook Comments (0)