
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੁੰਦਰ ਦਸਤਾਰ ਅਤੇ ਦਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ।
Wed 10 Apr, 2024 0
ਚੋਹਲਾ ਸਾਹਿਬ 10 ਅਪ੍ਰੈਲ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਸੁਖਮਿੰਦਰ ਸਿੰਘ ਸਕੱਤਰ ਵਿਿਦਆ ਅਤੇ ਮੈਡਮ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਕੂਲਜ ਦੀ ਯੋਗ ਅਗਵਾਈ ਵਿਚ ਚਲ ਰਹੇ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਮਸਰ ਰੋਡ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੁੰਦਰ ਦਸਤਾਰੇਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਡਾ ਕੁਲਵਿੰਦਰ ਸਿੰਘ ਨੇ ਦਸਿਆ ਕਿ ਸਕੂਲ ਵਿੱਚ 6ਵੀ ਕਲਾਸ ਤੋਂ 12ਵੀ ਕਲਾਸ ਤਕ ਦੇ ਲਗਭਗ 100 ਤੋ ਵੱਧ ਵਿਿਦਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਮੁਕਾਬਲੇ ਵਿੱਚ ਭਾਗ ਲੈ ਕੇ ਸੁੰਦਰ ਦਸਤਾਰਾਂ ਸਜਾਈਆਂ । ਉਨਾਂ ਨੇ ਵਿਿਦਆਰਥੀਆਂ ਨੂੰ ਦਸਤਾਰ ਦੀ ਮਹੱਤਤਾ ਸੰਬੰਧੀ ਜਾਣਕਾਰੀ ਦਿੱਤੀ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਸਕੂਲ ਦੇ ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਨੇ ਵਿਿਦਆਰਥੀਆਂ ਨਾਲ ਖਾਲਸਾ ਸਾਜਨਾ ਦਿਵਸ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਮੈਡਮ ਸੰਦੀਪ ਕੌਰ ਨੇ ਖਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਕਵਿਤਾ ਪੇਸ਼ ਕੀਤੀ। ਦਸਤਾਰ ਮੁਕਾਬਲੇ ਦੀ ਜਜਮੈਟ ਸਰਬਜੀਤ ਸਿੰਘ ਅਤੇ ਕਰਨਵੀਰ ਸਿੰਘ ਨੇ ਨਿਭਾਈ। ਆਖੀਰ ਵਿਚ ਪ੍ਰਿੰਸੀਪਲ ਵਲੋਂ ਮੁਕਾਬਲੇ ਵਿੱਚ ਜੇਤੂ ਵਿਿਦਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਮੈਡਮ ਸੰਦੀਪ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜਰ ਸੀ।
Comments (0)
Facebook Comments (0)