ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ : ਸੰਤ ਬਾਬਾ ਸੁੱਖਾ ਸਿੰਘ

ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ : ਸੰਤ ਬਾਬਾ ਸੁੱਖਾ ਸਿੰਘ

ਸਾਹਿਬਜ਼ਾਦਿਆਂ ਦੀ ਸ਼ਹੀਦੀ ਪੁਰਬ ਦੀ ਯਾਦ ਵਿੱਚ ਸਕੂਲੀ ਬੱਚਿਆਂ ਨੇ ਕੇਸਰੀ ਦਸਤਾਰਾਂ ਸਜਾਈਆਂ

ਰਾਕੇਸ਼ ਬਾਵਾ,ਪਰਮਿੰਦਰ ਚੋਹਲਾ
ਚੋਹਲਾ ਸਾਹਿਬ 21 ਦਸੰਬਰ 2019 

ਇਥੋਂ ਨਜ਼ਦੀਕ ਮਾਝੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸੁਹਾਵਾ ਨੇੜ੍ਹੇ ਗੁਰਦੁਆਰਾ ਗੁਰਪੁਰੀ ਸਾਹਿਬ ਜ਼ੋ ਸੰਤ ਬਾਬਾ ਸੁੱਖਾ ਸਿੰਘ ਮੁੱਖੀ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਵਾਲਿਆਂ ਦੀ ਦੇਖ-ਰੇਖ ਹੇਠ ਚੱਲ ਰਹੀ ਹੈ ਵਿਖੇ ਅੱਜ ਸਾਹਿਬਜ਼ਾਦਿਆਂ ਦੀ ਸ਼ਹੀਦੀ ਪੁਰਬ ਦੀ ਯਾਦ ਨੂੰ ਸਮਰਪਿਤ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਇਸ ਵਾਰ ਵੀ ਇਹ ਹਫ਼ਤਾ ਕੇਸਰੀ ਦਸਤਾਰਾਂ ਅਤੇ ਦੁਮਾਲੇ ਸਜਾਕੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਅਰਪਣ ਕੀਤਾ।ਇਸ ਸਮੇਂ ਸਕੂਲ ਦੀਆਂ ਵੱਖ ਵੱਖ ਕਲਾਸਾਂ ਦੇ ਬੱਚਿਆਂ ਨੇ ਪੂਰਨ ਸ਼ਰਧਾ ਅਤੇ ਭਾਵਨਾ ਨਾਲ ਬੜੀ ਉਤਸੁਕਤਾ ਨਾਲ ਹਿੱਸਾ ਲਿਆ ।ਜਿਸ ਵਿੱਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਸ੍ਰੀ ਸਤੀਸ਼ ਕੁਮਾਰ ਦੁੱਗਲ,ਪ੍ਰਿੰਸੀਪਲ ਮੈਡਮ ਅਨੂ ਭਾਰਦਵਾਜ਼,ਧਾਰਮਿਕ ਟੀਚਰ ਗੁਰਪ੍ਰੀਤ ਕੋਰ ਅਤੇ ਸਮੂਹਸਟਾਫ ਨੇ ਸੰਪੂਰਨ ਤੋਰ ਤੇ ਵਿਦਿਆਰਥੀਆਂ ਸਾਥ ਦਿੱਤਾ ਅਤੇ ਸ਼ਲਾਘਾਯੋਗ ਪ੍ਰੰਪਰਾ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ।ਇਸ ਸਮੇਂ ਜਿੰਨਾਂ ਵਿਦਿਆਰਥੀਆਂ ਨੇ ਕੇਸ ਕਿਸੇ ਕਾਰਨ ਕਤਲ ਕਰਵਾਏ ਸਨ ਉਹਨਾਂ ਨੇ ਕੇਸ ਰੱਖਣ ਦਾ ਪ੍ਰਣ ਲਿਆ ਅਤੇ ਸੁੰਦਰ ਦੁਮਾਲੇ ਸਜਾਏ।

ਇਸ ਸਮੇਂ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਸੁੱਖਾ ਸਿੰਘ ਨੇ ਕਿਹਾ ਕਿ ਸੰੁਦਰ ਦਸਤਾਰਾਂ ਵਿੱਚ ਵਿਦਿਆਰਥੀ ਬਹੁਤ ਸੁੰਦਰ ਲੱਗ ਰਹੇ ਹਨ।ਉਨਾਂ ਕਿਹਾ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ।ਉਨਾਂ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਘਰ ਵਿੱਚ ਆਪਣੇ ਬੱਚਿਆਂ ਨੂੰ ਮੂਲ ਮੰਤਰ ਦਾ ਜਾਪ ਕਰਵਾਉਣ ਅਤੇ ਰੋਜਾਨਾ ਰਾਤ ਨੂੰ ਸੋਣ ਤੋਂ ਪਹਿਲਾਂ ਸਿੱਖ ਇਤਿਹਾਸ ਬਾਰੇ ਥੋੜੀ-ਥੋੜੀ ਜਾਣਕਾਰੀ ਦੇਣ ਤਾਂ ਜ਼ੋ ਉਨਾਂ ਦਾ ਜੀਵਨ ਪੱਧਰ ਉੱਚਾ ਹੋ ਸਕੇ।