ਵੱਖ ਵੱਖ ਜਥੇਬੰਦੀਆਂ,ਦੁਕਾਨਦਾਰਾਂ ਅਤੇ ਆਮ ਲੋਕਾਂ ਵੱਲੋਂ ਕਾਲਾ ਦਿਵਸ ਮਨਾਇਆ।
Wed 26 May, 2021 0ਚੋਹਲਾ ਸਾਹਿਬ 26 ਮਈ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਹੋਏ ਪ੍ਰੋਗਰਾਮ ਅਨੁਸਾਰ ਅੱਜ ਵੱਖ ਵੱਖ ਜਥੇਬੰਦੀਆਂ,ਦੁਕਾਨਦਾਰਾਂ ਅਤੇ ਆਮ ਲੋਕਾਂ ਵੱਲੋਂ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਨੂੰ 6 ਮਹੀਨੇ ਪੂਰੇ ਹੋਣ ਤੇ ਕਾਲਾ ਦਿਵਸ ਮਨਾਇਆ ਗਿਆ।ਲੋਕਾਂ ਨੇ ਆਪੋ ਆਪਣੇ ਘਰਾਂ,ਦੁਕਾਨਾਂ ਅਤੇ ਵਾਹਨਾਂ ਤੇ ਕਾਲੇ ਝੰਡੇ ਲਾਕੇ ਰੋਸ ਜਾਹਿਰ ਕੀਤਾ।ਪਹਿਲਾਂ ਕਿਸਾਨ ਜਥੇਬੰਦੀਆਂ ਜਿੰਨਾਂ ਵਿੱਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ,ਭਾਰਤੀ ਕਿਸਾਨ ਯੂਨੀਅਨ ਰਾਜੇਵਾਲਾ,ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਅਤੇ ਵਰਕਰ ਚੋਹਲਾ ਸਾਹਿਬ ਦੇ ਗੁਰਦੁਆਰਾ ਗੁਰੂ ਅਰਜਨ ਦੇਵ ਵਿਖੇ ਇੱਕਠੇ ਹੋਏ ਅਤੇ ਬਾਅਦ ਵਿੱਚ ਬਜ਼ਾਰਾਂ ਵਿੱਚ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਜੀ ਕੀਤੀ ਗਈ ਅਤੇ ਬਾਅਦ ਵਿੱਚ ਬੱਸ ਸਟੈਡ ਵਿਖੇ ਕੇਂਦਰ ਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।ਅੱਜ ਦੇ ਰੋਸ ਮਾਰਚ ਦੀ ਅਗਵਾਈ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਬੁੱਧ ਸਿੰਘ,ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਦਾਰਾ ਸਿੰਘ ਚੋਹਲਾ ਸਾਹਿਬ,ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਕੀਤੀ।ਇਸ ਮੌਕੇ ਬੋਲਦਿਆਂ ਕਿਸਾਨ ਸੰਘਰਸ਼ ਕਮੇਟੀ ਪਜਾਬ ਦੇ ਆਗੂ ਪਰਗਟ ਸਿੰਘ ਚੰਬਾ,ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਕਾਰਜ ਸਿੰਘ ਚੋਹਲਾ ਸਾਹਿਬ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਲੋਕਾਂ ਖਿਲਾਫ ਕਾਲੇ ਕਨੂੰਨ ਬਣਾਏ ਹਨ ਉਹਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਕੇ ਹੀ ਲੋਕ ਦਿੱਲੀ ਦੀ ਧਰਤੀ ਤੋਂ ਵਾਪਿਸ ਆਉਣਗੇ ਭਾਵੇ ਜਿੰਨਾਂ ਚਿਰ ਮਰਜੀ ਬੈਠਣਾ ਪਵੇ ਕੇਂਦਰ ਦੀ ਮੋਦੀ ਸਰਕਾਰ ਦੀ ਨੀਂਦ ਹਰਾਮ ਕਰ ਦਿੱਤੀ ਜਾਵੇਗੀ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਗੁਰਨਾਮ ਸਿੰਘ,ਹੀਰਾ ਸਿੰਘ,ਲਖਬੀਰ ਸਿੰਘ,ਜ਼ੋਗਿੰਦਰ ਸਿੰਘ ਚੰਬਾ,ਗੁਰਦੇਵ ਸਿੰਘ,ਮਨਜੀਤ ਸਿੰਘ,ਸਰਬਜੀਤ ਕੌਰ ਖਾਰਾ,ਗੁਰਚਰਨ ਸਿੰਘ,ਪਾਲ ਸਿੰਘ,ਪ੍ਰਮਜੀਤ ਸਿੰਘ ਚੋਹਲਾ ਸਾਹਿਬ,ਮਨਪ੍ਰੀਤ ਕੌਰ,ਪ੍ਰਮਜੀਤ ਕੌਰ,ਪ੍ਰਮਜੀਤ ਸਿੰਘ ਚੋਹਲਾ ਸਾਹਿਬ,ਮਹਿੰਦਰ ਕੁਮਾਰ,ਵਿਨੋਦ ਕੁਮਾਰ ਆਦਿ ਹਾਜ਼ਰ ਸਨ।
Comments (0)
Facebook Comments (0)