ਸੀ ਐਚ ਸੀ ਸਰਹਾਲੀ ਵਿਖੇ ਡੀ ਵਾਰਮਿੰਗ ਡੇ ਤਹਿਤ ਬੱਚਿਆਂ ਨੂੰ ਖਵਾਈ ਐਲਬੇਂਡਾਜ਼ੋਲ ਦਵਾਈ : ਡਾ: ਗਿੱਲ
Mon 5 Feb, 2024 0ਚੋਹਲਾ ਸਾਹਿਬ 5 ਫਰਵਰੀ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸਿਵਲ ਸਰਜਨ ਤਰਨ ਤਾਰਨ ਡਾਕਟਰ ਕਮਲਪਾਲ ਅਤੇ ਡਾਕਟਰ ਵਰਿੰਦਰਪਾਲ ਕੌਰ ਡੀ ਆਈ ਓ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾਕਟਰ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਬਲਾਕ ਅਧੀਨ ਵੱਖ ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਨੂੰ ਐਲਬੇਂਡਾਜ਼ੋਲ ਦਵਾਈ ਖਵਾਈ ਗਈ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਾਕਟਰ ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਅੱਜ ਰਾਸ਼ਟਰੀ ਡੀਵਾਰਮਿੰਗ ਡੇ ਦੇ ਮੌਕੇ ਤੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਵਾਉਣ ਲਈ ਦਵਾਈ ਖਵਾਈ ਗਈ। ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਦੀ ਪ੍ਰਾਪਤੀ ਲਈ ਚੰਗੀ ਸਿਹਤ ਦਾ ਹੋਣਾ ਵੀ ਜ਼ਰੂਰੀ ਹੈ। ਜ਼ਿਆਦਾਤਰ ਬੱਚੇ ਪੇਟ ਦੇ ਕੀੜਿਆਂ ਕਾਰਨ ਸਰੀਰਕ ਕਮਜ਼ੋਰੀ, ਖ਼ੂਨ ਦੀ ਕਮੀ ਤੇ ਚਿੜਚਿੜਾਪਣ ਦੇ ਸ਼ਿਕਾਰ ਹੋ ਜਾਂਦੇ ਹਨ। ਡਾਕਟਰ ਵਿਵੇਕ ਸ਼ਰਮਾਂ ਨੇ ਦਸਿਆ ਕਿ ਬਲਾਕ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਦਰਜ, ਕਿਸੇ ਕਾਰਨ ਪੜ੍ਹਾਈ ਛੱਡ ਚੁੱਕੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਅਲਬੈਂਡਾਜੋਲ ਦੀ ਖ਼ੁਰਾਕ ਦਿੱਤੀ ਗਈ। ਜੇਕਰ ਫਿਰ ਵੀ ਕੋਈ ਬੱਚਾ ਇਸ ਤੋਂ ਵਾਂਝਾ ਰਹਿ ਜਾਂਦਾ ਹੈ ਤਾਂ 12 ਫਰਵਰੀ ਨੂੰ ਮੋਪ ਅਪ ਡੇ ਵਾਲੇ ਦਿਨ ਇਹ ਦਵਾਈ ਖਾ ਸਕਦਾ ਹੈ। ਇਸ ਮੌਕੇ ਵੱਖ ਵੱਖ ਸਕੂਲਾਂ, ਆਂਗਣਵਾੜੀ ਕੇਂਦਰਾਂ ਵਿਖੇ ਦਵਾਈ ਖਵਾਉਣ ਲਈ ਸਿਹਤ ਕਰਮੀਆਂ ਵਲੋਂ ਵਿਿਜਟ ਕੀਤੀ ਗਈ। ਪੇਟ ਵਿਚ ਕੀੜ੍ਹੇ ਪੈਦਾ ਹੋਣ ਦੇ ਕਾਰਨਾ ਬਾਰੇ ਹਿਤ ਕਰਮੀਆਂ ਨੇ ਦਸਿਆ ਕਿ ਛੋਟੇ ਬੱਚਿਆਂ ਵਲੋਂ ਮਿੱਟੀ ਖਾਣਾ, ਨੰਗੇ ਪੈਰ ਤੁਰਣ,ਹੱਥ ਨੂੰ ਨਾ ਧੋ ਕੇ ਰੋਟੀ ਖਾਣ, ਖੁਲੇ ਵਿੱਚ ਪਖਾਨੇ ਵਿੱਚ ਜਾਣ ਅਤੇ ਹੋਰ ਕੁੱਝ ਕਾਰਨਾਂ ਕਰਕੇ ਅਕਸਰ ਹੀ ਕੀੜੇ ਬੱਚਿਆਂ ਦੇ ਸਰੀਰ ਵਿਚ ਦਾਖਲ ਹੋ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਸਰੀਰ ਵਿਚੋਂ ਇਨ੍ਹਾਂ ਕੀੜਿਆਂ ਨੂੰ ਖਤਮ ਕਰਨ ਦੇ ਲਈ ਬੱਚਿਆਂ ਨੂੰ ਸਿਹਤ ਵਿਭਾਗ ਵੱਲੋਂ ਐਲਬੇਂਡਾਜ਼ੋਲ ਦਵਾਈ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਬੱਚੇ ਇਸ ਗੋਲੀ ਨੂੰ ਖਾਲੀ ਢਿੱਡ ਨਾ ਲੈਣ ਅਤੇ ਕੁਝ ਖਾਣ ਤੋਂ ਬਾਅਦ ਹੀ ਇਸ ਦਵਾਈ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸ ਸਮੇਂ ਹਰਦੀਪ ਸਿੰਘ ਸੰਧੂ ਬੀ ਈ ਈ,ਸਟਾਫ ਨਰਸ ਕਵਲਪ੍ਰੀਤ ਕੌਰ,ਸਟਾਫ ਨਰਸ ਰਮਨਦੀਪ ਕੌਰ,ਸਟਾਫ ਨਰਸ ਅਮਨਦੀਪ ਕੌਰ,ਵਿਸ਼ਾਲ ਕੁਮਾਰ ਬੀ ਐਸ ਏ ਆਦਿ ਹਾਜਰ ਸਨ।
Comments (0)
Facebook Comments (0)