ਦੇਸ਼ ਭਗਤ ਬਾਬਾ ਗੁਰਦਿੱਤ ਸਿੰਘ ਕਾਮਾਗਾਟਾਮਾਰੂ ਜੀ ਦੀ ਸਾਲਾਨਾ ਬਰਸੀ ਮਨਾਈ
Sat 27 Jul, 2024 0ਚੋਹਲਾ ਸਾਹਿਬ 25 ਜੁਲਾਈ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਜੀ ਦੇ ਪ੍ਰਬੰਧ ਅਧੀਨ ਅੱਜ ਮਹਾਨ ਦੇਸ਼ ਭਗਤ ਬਾਬਾ ਗੁਰਦਿੱਤ ਸਿੰਘ ਕਾਮਾਗਾਟਾ ਮਾਰੂ ਜੀ ਦੀ ਬਰਸੀ ਗੁਰਦੁਆਰਾ ਸਿੰਘ ਸਾਹਿਬ ਬਾਬਾ ਰਾਮ ਸਿੰਘ ਜੀ ਵਿਖੇ ਬੜੇ ਪ੍ਰੇਮ ਅਤੇ ਸ਼ਰਧਾ ਨਾਲ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਦੀਵਾਨ ਸੱਜੇ, ਜਿਸ ਵਿਚ ਭਾਈ ਤਸਬੀਰ ਸਿੰਘ ਜੀ ਦੇ ਰਾਗੀ ਜਥੇ ਨੇ ਕੀਰਤਨ ਕੀਤਾ ਅਤੇ ਗਿਆਨੀ ਸੁਖਰਾਜ ਸਿੰਘ ਜਲੰਧਰ ਵਾਲਿਆਂ ਨੇ ਕਥਾ ਵਿਚਾਰ ਨਾਲ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ। ਉਹਨਾਂ ਤੋਂ ਉਪਰੰਤ ਪੰਥ ਪ੍ਰਸਿੱਧ ਕਈ ਕਵੀਸ਼ਰੀ ਤੇ ਢਾਡੀ ਜਥਿਆਂ ਨੇ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਪਤੀ ਮੌਕੇ ਸੰਪਰਦਾਇ ਦੇ ਹੈਡ ਗ੍ਰੰਥੀ ਬਾਬਾ ਬਲਦੇਵ ਸਿੰਘ ਜੀ ਨੇ ਅਰਦਾਸ ਕੀਤੀ। ਸਾਰਾ ਦਿਨ ਠੰਡੇ ਮਿੱਠੇ ਜਲ ਦੀ ਛਬੀਲ ਤੇ ਗੁਰੂ ਕੇ ਲੰਗਰ ਅਤੁਟ ਵਰਤਦੇ ਰਹੇ। ਇਸ ਮੌਕੇ ਬਾਬਾ ਗੁਰਦਿੱਤ ਸਿੰਘ ਜੀ ਦੇ ਪਰਿਵਾਰਿਕ ਮੈਂਬਰਾਂ ਵਿਚੋਂ ਮਾਤਾ ਬਲਬੀਰ ਕੌਰ, ਸ। ਬਲਜੀਤ ਸਿੰਘ, ਨਿਰਵੈਲ ਸਿੰਘ ਅਤੇ ਤੇਜਲ ਸਿੰਘ ਕੈਨੇਡਾ ਉਚੇਚੇ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਜਥੇਦਾਰ ਬੀਰਾ ਸਿੰਘ ਜਥੇਦਾਰ ਤਰਸੇਮ ਸਿੰਘ, ਜਥੇਦਾਰ ਹਿੰਮਤ ਸਿੰਘ, ਜਥੇਦਾਰ ਜਗਮੋਹਨ ਸਿੰਘ ਜਥੇਦਾਰ ਗੋਰਾ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਹੋਰ ਕਈ ਗੁਰਸਿੱਖ ਸ਼ਖ਼ਸੀਅਤਾਂ ਹਾਜ਼ਰ ਸਨ।
Comments (0)
Facebook Comments (0)