ਸੁਖਬੀਰ ਬਾਦਲ 2022 `ਚ ਮੁੱਖ ਮੰਤਰੀ ਬਣਨ ਦਾ ਸੁਪਨਾ ਭੁੱਲ ਜਾਣ: ਸਾਬਕਾ ਵਿਧਾਇਕ ਬ੍ਰਹਮਪੁਰਾ

ਸੁਖਬੀਰ ਬਾਦਲ 2022 `ਚ ਮੁੱਖ ਮੰਤਰੀ ਬਣਨ ਦਾ ਸੁਪਨਾ ਭੁੱਲ ਜਾਣ: ਸਾਬਕਾ ਵਿਧਾਇਕ ਬ੍ਰਹਮਪੁਰਾ

ਸੁਖਬੀਰ ਬਾਦਲ 2022 `ਚ ਮੁੱਖ ਮੰਤਰੀ ਬਣਨ ਦਾ ਸੁਪਨਾ ਭੁੱਲ ਜਾਣ: ਸਾਬਕਾ ਵਿਧਾਇਕ ਬ੍ਰਹਮਪੁਰਾ

ਛੋਟੇ ਬਾਦਲ ਨੂੰ ਅੱਜ ਵੀ ਤਮੀਜ਼ ਸਿੱਖਣ ਦੀ ਲੋੜ: ਰਵਿੰਦਰ ਬ੍ਰਹਮਪੁਰਾ

ਮੁੱਖ ਮੰਤਰੀ ਕੈਪਟਨ ਕੰਮ ਘੱਟ ਤੇ ਗੱਪ ਜਾਦਾ ਮਾਰਦੇ ਹਨ: ਰਵਿੰਦਰ ਬ੍ਰਹਮਪੁਰਾ
ਟਕਸਾਲੀ ਅਕਾਲੀ ਦਲ ਦੀ 21 ਫ਼ਰਵਰੀ ਨੂੰ ਜ਼ਿਲ੍ਹਾ ਪੱਧਰੀ ਕਾਨਫਰੰਸ ਲਈ ਵਰਕਰਾਂ ਨੂੰ ਲਾਮਬੰਦ ਕੀਤਾ

ਚੋਹਲਾ ਸਾਹਿਬ 6 ਫ਼ਰਵਰੀ 2020 
: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ 21 ਫ਼ਰਵਰੀ ਨੂੰ ਜ਼ਿਲ੍ਹਾ ਪੱਧਰੀ ਤੇ ਹੋਣ ਜਾ ਰਹੀ ਪਿੰਡ ਠਠੀਆਂ ਮਹੰਤਾਂ ਸਤਿਕਾਰ ਪੈੈੈੈਲੇਸ ਵਿਖੇ ਅਕਾਲੀ ਦਲ ਟਕਸਾਲੀ ਦੀ ਕਾਨਫਰੰਸ ਸੰਬੰਧੀ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਨੂੰ ਲਾਮਬੰਦ ਕੀਤਾ। ਇਹ ਮੀਟਿੰਗ ਪਿੰਡ ਪੱਖੋਪੁਰਾ ਵਿਖੇ ਕੀਤੀ ਗਈ ਜਿਸ ਵਿਚ ਕਾਫ਼ੀ ਭਾਰੀ ਗਿਣਤੀ ਵਿਚ ਵਰਕਰਾਂ ਨੇ ਹਿੱਸਾ ਲਿਆ ਅਤੇ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਪ੍ਰਣ ਕੀਤਾ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਖਿਲਾਫ਼ ਜਮ ਕੇ ਭੜਾਸ ਕੱਢੀ। ਉਨ੍ਹਾਂ ਨੇ ਕਿਹਾ ਕਿ ਮੈਨੂੰ ਇਸ ਗੱਲ ਦਾ ਬਹੁਤ ਅਫ਼ਸੋਸ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜੋ ਅਜਕਲ ਫਰਜ਼ੀ ਅਕਾਲੀ ਦਲ ਦੇ ਪ੍ਰਧਾਨ ਵੀ ਹਨ, ਆਪਣੀ ਜ਼ੁਬਾਨ ਤੋਂ ਫ਼ਿਸਲਣ ਲੱਗ ਪਏ ਹਨ। ਬੀਤੇ ਦਿਨੀਂ ਜੋ ਸੰਗਰੂਰ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਛੋਟੇ ਬਾਦਲ ਵਲੋਂ ਢੀਂਡਸਾ ਪਰਿਵਾਰ ਬਾਰੇ ਜੋ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ ਹੈ, ਉਹ ਬਹੁਤ ਹੀ ਨਿੰਦਣਯੋਗ ਹੈ ਜਿਸ ਨਾਲ ਸਮੂਚੇ ਪੰਜਾਬੀ ਭਾਈਚਾਰੇ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵਲੋਂ ਆਪਣੇ ਪਿਤਾ ਜੋ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ, ਪ੍ਰਕਾਸ਼ ਸਿੰਘ ਬਾਦਲ ਦੀ ਇਜ਼ਤ ਨੂੰ ਆਪਣੀਆਂ ਮਨ ਮਰਜ਼ੀਆਂ ਕਾਰਨ ਇੱਕ ਭੱਦਾ ਦਾਗ਼ ਲੱਗਾ ਦਿੱਤਾ ਹੈ ਜੋ ਕਿਸੇ ਵੀ ਕੀਮਤ ਤੇ ਸਾਫ਼ ਨਹੀਂ ਹੋ ਸਕਦਾ ਕਿਉਂਕਿ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀਆਂ ਦਾ ਅੱਜ ਤੱਕ ਇਨਸਾਫ਼ ਨਹੀਂ ਮਿਲ ਸਕਿਆ ਜੋ ਕਿ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਅਤੇ ਧੱਕਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਵੱਡਿਆਂ ਦਾ ਸਤਿਕਾਰ ਕਿਵੇਂ ਕਰਨਾ ਚਾਹੀਦਾ ਹੈ, ਅੱਜ ਵੀ ਸਿੱਖਣ ਦੀ ਲੋੜ ਹੈ। ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ 2022 ਵਿਚ ਮੁੱਖ ਮੰਤਰੀ ਬਣਨ ਦਾ ਖ਼ਵਾਬ ਭੁੱਲ ਜਾਣ ਕਿਉਂਕਿ ਇੱਕ ਪੰਥਕ ਪਾਰਟੀ ਨੂੰ ਨਿੱਜੀ ਜਾਇਦਾਦ ਬਣਾਉਣ ਨਾਲ ਸਿੱਖ ਕੌਮ ਦਾ ਵੱਡਾ ਨੁਕਸਾਨ ਹੋਇਆ ਹੈ ਜੋ ਕਿਸੇ ਵੀ ਕੀਮਤ ਤੇ ਪੂਰਾ ਨਹੀਂ ਕੀਤਾ ਜਾ ਸਕਦਾ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਤਰ੍ਹਾਂ ਦਾ ਤਾਨਾਸ਼ਾਹੀ ਰਵੱਈਆ ਮਨਜ਼ੂਰ ਨਹੀਂ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵੀ ਬਹੁਤ ਦੁੱਖੀ ਹੋ ਚੁੱਕੇ ਹਨ ਕਿਉਂਕਿ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਕ ਜਨਸਭਾ ਨੂੰ ਸੰਬੋਧਨ ਕਰਦਿਆਂ ਸਾਫ਼ ਝੂਠ ਬੋਲਿਆ ਗਿਆ ਹੈ ਕਿ ਕਾਂਗਰਸ ਸਰਕਾਰ ਦੇ ਤਿੰਨਾਂ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨਾਲ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਜੋ ਕਿ ਪੂਰੀ ਤਰ੍ਹਾਂ ਨਾਲ ਝੂਠ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੰਮ ਘੱਟ ਤੇ ਗੱਪ ਜਾਦਾ ਮਾਰਦੇ ਹਨ ਜੋ ਸਿਰਫ਼ ਇੱਕ ਮਜ਼ਾਕ ਦਾ ਪਾਤਰ ਬਣ ਕੇ ਰਹਿ ਚੁੱਕੇ ਹਨ। ਹੁਣ ਸਮਾਂ ਆ ਚੁਕਿਆ ਹੈ ਕਿ ਇਹਨਾਂ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਇਆ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਦੀ ਭਲਾਈ ਹੋ ਸਕੇ ਕਿਉਂਕਿ ਅੱਜ ਹਰ ਵਿਅਕਤੀ ਪੰਜਾਬ ਵਿਚ ਬਦਲਾਅ ਲਿਆਉਣਾ ਚਾਹੁੰਦਾ ਹੈ।ਇਸ ਮੌਕੇ ਜਥੇਦਾਰ ਸਤਨਾਮ ਸਿੰਘ ਸੱਤਾ ਬਲਾਕ ਸੰਮਤੀ ਮੈਂਬਰ ਚੋਹਲਾ ਸਾਹਿਬ, ਸੁਖਜਿੰਦਰ ਸਿੰਘ ਬਿਟੂ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਫੈਡਰੇਸ਼ਨ ਪ੍ਰਧਾਨ ਕਸ਼ਮੀਰ ਸਿੰਘ ਸੰਘਾ, ਜਗਜੀਤ ਸਿੰਘ ਚੋਹਲਾ ਸਾਹਿਬ ਕੌਰ ਕਮੇਟੀ ਮੈਂਬਰ ਯੂਥ ਵਿੰਗ, ਭਗਵਾਨ ਸਿੰਘ ਸੂਬੇਦਾਰ, ਜਗਰੂਪ ਸਿੰਘ, ਓਐਸਡੀ ਦਮਨਜੀਤ ਸਿੰਘ ਤੋਂ ਇਲਾਵਾ ਇਲਾਕੇ ਦੇ ਮੋਹਤਬਾਰ ਵਿਅਕਤੀ ਹਾਜ਼ਰ ਸਨ।