
ਸੰਤ ਨਿਰੰਕਾਰੀ ਚੈਰੀਟੇਬਲ ਫਾਊਡੇਸ਼ਨ ਵਾਲਿਆਂ ਸੀ.ਐਚ.ਸੀ.ਸਰਹਾਲੀ ਵਿਖੇ ਕੀਤੀ ਸਫਾਈ
Sat 22 Feb, 2020 0
ਵਾਤਾਵਰਣ ਦੀ ਸ਼ੁੱਧਤਾ ਲਈ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣਾ ਬਹੁਤ ਜਰੂਰੀ : ਚੰਦ ਸਿੰਘ
ਰਾਕੇਸ਼ ਬਾਵਾ/ਪਰਮਿੰਦਰ ਚੋਹਲਾ
ਚੋਹਲਾ ਸਾਹਿਬ 22 ਫਰਵਰੀ 2020
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ:ਸੀ.ਐਚ.ਸੀ.ਸਰਹਾਲੀ ਦੀ ਯੋਗ ਅਗਵਾਈ ਹੇਠ ਅੱਜ ਸੰਤ ਨਿਰੰਕਾਰੀ ਚੈਰੀਟੇਬਲ ਫਾਊਡੇਸ਼ਨ ਬ੍ਰਾਂਚ ਚੋਹਲਾ ਸਾਹਿਬ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਤਿਗੁਰੂ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦੇ ਜਨਮ ਦਿਨ ਨੂੰ ਸਮਰਪਿਤ ਸੀ.ਐਚ.ਸੀ.ਸਰਹਾਲੀ ਵਿਖੇ ਸਾਫ ਸਫਾਈ ਕੀਤੀ ਗਈ।ਇਸ ਸਮੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੰਤ ਨਿਰੰਕਾਰੀ ਚੈਰੀਟੇਬਲ ਫਾਊਡੇਸ਼ਨ ਬ੍ਰਾਂਚ ਚੋਹਲਾ ਸਾਹਿਬ ਦੇ ਮੁੱਖੀ ਚੰਦ ਸਿੰਘ ਨੇ ਦੱਸਿਆ ਕਿ ਸਾਡੀ ਸੰਸਥਾ ਵੱਲੋ਼ ਸਮੇਂ ਸਮੇਂ ਤੇ ਲੋਕ ਭਲਾਈ ਦੇ ਕੰਮ ਕੀਤੇ ਜਾਦੇ ਹਨ ਅਤੇ ਖਾਸ ਕਰਕੇ ਸਾਡੀ ਸੰਸਥਾ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ,ਕਾਲਜ਼ਾਂ,ਹਸਪਤਾਲ,ਸ਼ਮਸ਼ਾਨਘਾਟ ਤੋਂ ਇਲਾਵਾ ਧਾਰਮਿਕ ਸੰਸਥਾਵਾਂ ਵਿਖੇ ਸਾਫ ਸਫਾਈ ਕੀਤੀ ਜਾਂਦੀ ਹੈ ਜਿਸ ਵਿੱਚ ਸਾਡੀ ਸੰਸਥਾ ਦੀਆਂ ਸਮੂਹ ਸੰਗਤਾਂ ਵੱਧ ਚੜ੍ਹਕੇ ਹਿੱਸਾ ਲੈਂਦੀਆਂ ਹਨ।ਇਸੇ ਲੜ੍ਹੀ ਤਹਿਤ ਅੱਜ ਉਹਨਾਂ ਦੀ ਸੰਸਥਾ ਵੱਲੋਂ ਸੀ.ਐਚ.ਸੀ.ਸਰਹਾਲੀ ਵਿਖੇ ਸਾਰੇ ਹਸਪਤਾਲ ਦੀ ਸਫਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ ।ਚੰਦ ਸਿੰਘ ਨੇ ਕਿਹਾ ਕਿ ਸਾਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣਾ ਬਹੁਤ ਜਰੂਰੀ ਹੈ।ਇਸ ਸਮੇਂ ਡਾ: ਹਰਸਿਮਰਨ ਸਿੰਘ,ਹੈਲਥ ਇੰਸਪੈਕਟਰ ਬਿਹਾਰੀ ਲਾਲ,ਬਲਾਕ ਐਜੂਕੇਟ ਅਸਫਰ ਹਰਦੀਪ ਸਿੰਘ ਸੰਧੂ,ਬਲਰਾਜ ਸਿੰਘ ਗਿੱਲ,ਰਜਿੰਦਰ ਸਿੰਘ ਫਤਿਹਗੜ੍ਹ ਚੂੜੀਆਂ,ਜ਼ਸਪਿੰਦਰ ਸਿੰਘ ਹਾਂਡਾ,ਸੁਖਦੀਪ ਸਿੰਘ ਅੋਲਖ,ਸਤਨਾਮ ਸਿੰਘ ਮੁੰਡਾ ਪਿੰਡ,ਗੁਰਵਿੰਦਰ ਸਿੰਘ,ਜ਼ੋਗਿੰਦਰ ਸਿੰਘ,ਲੱਖਾ ਪ੍ਰਧਾਨ,ਸੰਚਾਲਕ ਬਲਦੇਵ ਸਿੰਘ,ਕੁਲਵਿੰਦਰ ਸਿੰਘ,ਪ੍ਰਚਾਰਕ ਬਲਵਿੰਦਰ ਸਿੰਘ,ਗੁਰਲਾਲ ਸਿੰਘ,ਜੱਗ ਸਿੰਘ,ਅਨੂਪ ਸਿੰਘ,ਤੇਜਪਾਲ ਸਿੰਘ,ਭੋਲਾ ਸਿੰਘ ਆਦਿ ਹਾਜ਼ਰ ਸਨ।
Comments (0)
Facebook Comments (0)