
ਖੇਤੀ ਕਾਨੂੰਨਾਂ ਨੂੰ ਵਿਧਾਨ ਸਭਾ ਵਿੱਚ ਮੁੱਢੋ ਰੱਦ ਕਰਕੇ ਕੈਂਪਟਨ ਅਮਰਿੰਦਰ ਸਿੰਘ ਨੇ ਕਿਸਾਨ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ
Tue 20 Oct, 2020 0
ਚੋਹਲਾ ਸਾਹਿਬ 20 ਅਕਤੂਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਪੰਜਾਬ ਵਿਧਾਨ ਸਭਾ ਵਿੱਚ ਕੈਂਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਬੁਲਾਏ ਗਏ ਵਿਸ਼ੇਸ਼ ਇਲਜਾਸ ਦੌਰਾਨ ਇਸ ਕਾਲੇ ਕਾਨੂੰਨ ਨੂੰ ਮੁੱਢੋਂ ਰੱਦ ਕਰਕੇ ਪਾਸ ਕੀਤੇ ਗਏ ਨਵੇਂ ਬਿੱਲਾਂ ਦੇ ਮੁੱਦੇ ਨਜ਼ਰ ਸਮੁੱਚੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਇਸ ਫੈਸਲੇ ਨੂੰ ਕਾਂਗਰਸ ਪਾਰਟੀ ਦਾ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ ਪਿੰਡ ਪਿੰਡ ਲੱਡੂ ਵੰਡਕੇ ਖੁਸ਼ੀ ਦਾ ਇਜਹਾਰ ਕੀਤਾ ਜਾ ਰਿਹਾ ਹੈ।ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਮਾਰਕੀਟ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਸ਼ੁਬੇਗ ਸਿੰਘ ਧੁੰਨ ਨੇ ਗਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਅਤੇ ਖੇਤੀਬਾੜ੍ਹੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਵੱਲੋ਼ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਪੰਜਾਬ ਵਿਧਾਨ ਸਭਾ ਵਿੱਚ ਮੁੱਢੋਂ ਰੱਦ ਕਰਕੇ ਇੱਕ ਮਿਸਾਲ ਪੇਸ਼ ਕੀਤੀ ਹੈ।ਉਹਨਾਂ ਕਿਹਾ ਕਿ ਇਸਤੋ਼ ਪਹਿਲਾਂ ਵੀ ਮੁੱਖ ਮ਼ੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਹਿੱਕ ਠੋਕਵਾਂ ਫੈਸਲਾ ਲੈਕੇ ਕਿਸਾਨ ਅਤੇ ਪੰਜਾਬ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਸੀ।ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਦਲੇਰਾਨਾ ਫੈਸਲੇ ਕਾਰਨ ਜਿੱਥੇ ਅੱਜ ਸਮੁੱਚੇ ਪੰਜਾਬ ਦੇ ਕਿਸਾਨਾਂ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਉੱਥੇ ਵੱਖ ਵੱਖ ਵਰਗਾਂ ਵੱਲੋਂ ਵੀ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ।
Comments (0)
Facebook Comments (0)