ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਬਿਲਕੁਲ ਮੁਫਤ ਟੀਕਾਕਰਨ ਕੀਤਾ ਜਾਂਦਾ ਹੈ : ਡਾਕਟਰ ਵਰਿੰਦਰਪਾਲ ਕੌਰ

ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਬਿਲਕੁਲ ਮੁਫਤ ਟੀਕਾਕਰਨ ਕੀਤਾ ਜਾਂਦਾ ਹੈ : ਡਾਕਟਰ ਵਰਿੰਦਰਪਾਲ ਕੌਰ

ਚੋਹਲਾ ਸਾਹਿਬ 6 ਨਵੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਪੰਜਾਬ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਬੁੱਧਵਾਰ ਨੂੰ ਸੀ ਐਚ ਸੀ ਕੈਰੋ ਦਾ ਦੌਰਾ ਕਰਦਿਆਂ ਮਮਤਾ ਦਿਵਸ ਅਤੇ ਕੋਲਡ ਚੇਨ ਦਾ ਨਿਰੀਖਣ ਕੀਤਾ। ਉਹਨਾਂ ਵੱਲੋਂ ਸਿਹਤ ਸੰਸਥਾ ਵਿਖੇਲ਼ਤਾਇਨਾਤ ਮਲਟੀਪਰਪਜ਼  ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਮਲਟੀਪਰਪਜ਼  ਹੈਲਥ ਵਰਕਰ (ਫੀਮੇਲ) ਨਾਲ ਟੀਕਾਕਰਨ ਸਬੰਧੀ ਤਿਆਰ ਕੀਤੇ ਗਏ ਯੂ ਵਿਨ ਪੋਰਟਲ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਬੁੱਧਵਾਰ ਅਤੇ ਸ਼ਨੀਚਰਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ ਜਿਸ ਦੌਰਾਨ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਬਿਲਕੁਲ ਮੁਫਤ ਟੀਕਾਕਰਨ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿੱਚ ਤਾਇਨਾਤ ਆਸ਼ਾ ਵਰਕਰਜ਼  ਵੱਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਲੋੜ ਹੈ ਤਾਂ ਜੋ ਵੱਧ ਤੋਂ ਵੱਧ ਗਰਭਵਤੀ ਮਹਿਲਾਵਾਂ ਅਤੇ ਬੱਚੇ ਮਮਤਾ ਦਿਵਸ ਦਾ ਲਾਭ ਲੈ  ਸਕਣ। ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਸਿਹਤ ਕੇਂਦਰ ਵਿਖੇ ਲੇਬਰ ਰੂਮ ਦਾ ਵੀ ਨਿਰੀਖਣ ਕੀਤਾ ਅਤੇ ਉਨਾਂ ਸਿਹਤ ਕਰਮੀਆਂ ਨੂੰ ਗਰਭਵਤੀ ਮਹਿਲਾਵਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਦੱਸਿਆ। ਇਸ ਤੋਂ ਇਲਾਵਾ ਜ਼ਿਲਾ ਟੀਕਾਕਰਨ ਅਫਸਰ ਵੱਲੋਂ ਸਿਹਤ ਕਰਮੀਆਂ ਨਾਲ ਗੱਲਬਾਤ ਕਰਦਿਆਂ ਵਿਭਾਗ ਵੱਲੋਂ ਚਲਾਈ ਜਾ ਰਹੇ ਅਨੀਮੀਆ ਮੁਕਤ ਭਾਰਤ ਮੁਹਿੰਮ ਬਾਰੇ ਵੀ ਗੱਲਬਾਤ ਕੀਤੀ।ਉਹਨਾਂ ਕਿਹਾ ਕਿ ਸੰਸਥਾਵਾਂ ਵਿਖੇ ਤੈਨਾਤ ਆਰਬੀਐਸ ਕੇ ਟੀਮਾਂ ਵੱਲੋਂ ਰੋਜ਼ਾਨਾ ਕੀਤੇ ਜਾਣ ਵਾਲੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਜੀ ਦੌਰਿਆਂ ਦੌਰਾਨ ਸਕੂਲਾਂ ਚ ਪੜ੍ਹਨ ਵਾਲੇ ਅਨੀਮੀਆ ਤੋਂ  ਸ਼ਨਾਖਤ ਕੀਤੀ ਜਾਵੇ ਤਾਂ ਜੋ ਉਹਨਾਂ ਦਾ ਤੁਰੰਤ ਇਲਾਜ ਸ਼ੁਰੂ ਕਰਕੇ ਕਮੀ ਨੂੰ ਦੂਰ ਕੀਤਾ ਜਾ ਸਕੇ। ਉਹਨਾਂ ਵੱਲੋਂ ਸੰਸਥਾ ਵਿਖੇ ਤੈਨਾਤ ਬੀਐਸਏ ਨਾਲ ਸਿਹਤ ਪ੍ਰੋਗਰਾਮਾਂ ਦੀ ਰਿਪੋਰਟਿੰਗ ਬਾਰੇ ਗੱਲਬਾਤ ਕੀਤੀ ਗਈ। ਸਿਹਤ ਕੇਂਦਰ ਵਿਖੇ ਆਈਆਂ ਗਰਭਵਤੀ ਮਹਿਲਾਵਾਂ ਨੂੰ ਜਾਗਰੂਕ ਕਰਦਿਆਂ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਉਹ ਆਪਣੀ ਖੁਰਾਕ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਣ ਅਤੇ ਗਰਬ ਦੌਰਾਨ ਵੱਧ ਤੋਂ ਵੱਧ ਹਰੀਆਂ ਸਬਜ਼ੀਆਂ ਤੋਂ ਇਲਾਵਾ ਦੁੱਧ ਵਾਲੇ ਪਦਾਰਥਾਂ ਦਾ ਸੇਵਨ ਕਰਨ। ਇਸ ਮੌਕੇ ਉਹਨਾਂ ਦੇ ਨਾਲ ਡਾਕਟਰ ਰਣਬੀਰ ਸਿੰਘ, ਡਾਕਟਰ ਰਜਿੰਦਰ ਸਿੰਘ, ਡਾਕਟਰ ਰਮਨਦੀਪ, ਬਲਾਕ ਐਕਸਟੈਂਸ਼ਨ ਐਜੂਕੇਟਰ ਰਵਿੰਦਰ ਸਿੰਘ, ਆਰਬੀਐਸਕੇ ਕੋਆਰਡੀਨੇਟਰ ਰਜਨੀ ਸ਼ਰਮਾ ਦ ਮੌਜੂਦ ਰਹੇ।