ਘਰ ਘਰ ਜਾਕੇ ਹੋਮਮੇਡ ਮਾਸਕ ਤੇ ਸੈਨੇਟਾਈਜ਼ਰ ਵੰਡੇ

ਘਰ ਘਰ ਜਾਕੇ ਹੋਮਮੇਡ ਮਾਸਕ ਤੇ ਸੈਨੇਟਾਈਜ਼ਰ ਵੰਡੇ

ਰਾਕੇਸ਼ ਬਾਵਾ,ਪਰਮਿੰਦਰ ਚੋਹਲਾ
ਚੋਹਲਾ ਸਾਹਿਬ 18 ਮਈ 2020 

ਕਰੋਨਾ ਵਾਇਰਸ ਮਹਾਂਮਾਰੀ ਦੋਰਾਨ ਸ਼ੁਰੂ ਤੋਂ ਲੈਕੇ ਹੁਣ ਤੱਕ ਆਵੇਕ ਐਜੂਕੇਸ਼ਨ ਫਾਊਂਡੇਸ਼ਨ ਵੱਲੋਂ ਸਿਹਤ ਮੁਲਾਜ਼ਮਾਂ ਅਤੇ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾ ਨੂੰ ਘਰਦੇ ਬਣਕੇ ਮਾਸਕ ਅਤੇ ਸੈਨੇਟਾਇਜ਼ਰ ਵੰਡੇ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੀਤ ਪ੍ਰਧਾਨ ਸਿੰਨਾਗ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਵੱਲੋ਼ ਹਸਪਤਾਲ ਦੇ ਸਟਾਫ ਅਤੇ ਹਸਪਤਾਲ ਵਿੱਚ ਦਾਖਲ ਹੋਣ ਵਾਲੇ ਮਰੀਜ਼ਾਂ ਨੂੰ ਘਰਦੇ ਬਣੇ ਮਾਸਕ ਅਤੇ ਸੈਨੇਟਾਇਜ਼ਰ ਵੰਡੇ ਜਾ ਰਹੇ ਹਨ।ਉਹਨਾਂ ਕਿਹਾ ਕਿ ਉਹਨਾਂ ਦੀ ਸੰਸਥਾ ਵੱਲੋ਼ ਹਸਪਤਾਲ ਅੰਦਰ ਦਾਖਲ ਹੋਣ ਵਾਲੇ ਮਰੀਜਾਂ ਨੂੰ ਸੈਨੇਟਾਇਜ਼ ਕਰਕੇ ਅੰਦਰ ਭੇਜਿਆ ਜਾਂਦਾ ਹੈ ਤਾਂ ਜ਼ੋ ਲੋਕਾਂ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ।ਉਹਨਾਂ ਦੀ ਸੰਸਥਾ ਵੱਲੋਂ ਹਸਪਤਾਲ ਦੇ ਸਟਾਫ ਨੂੰ ਐਨ 95 ਮਾਸਕ ਅਤੇ ਸਨੈਟਾਇਜ਼ਰ ਦੀਆਂ ਸ਼ੀਸ਼ੀਆਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਉਹ ਅੱਗੇ ਤੋ਼ ਵੀ ਆਮ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਸਨ।ਇਸ ਸਮੇਂ ਰਣਜੋਧ ਸਿੰਘ,ਮੈਡਮ ਸ਼ਮਿੰਦਰ ਕੌਰ ਰੰਧਾਵਾ,ਗੁਰਪਾਲ ਸਿੰਘ ਪ੍ਰਧਾਨ,ਹੈਲਥ ਇਸੰਪੈਕਟਰ ਬਿਹਾਰੀ ਲਾਲ,ਬਲਾਕ ਐਜੂਕੇਟਰ ਹਰਦੀਪ ਸਿੰਘ ਸੰਧੂ ਆਦਿ ਹਾਜਰ ਸਨ।