
ਵੱਖ ਵੱਖ ਮੁਕਾਬਲਿਆਂ ਵਿੱਚ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਨੇ ਮਾਰੀਆਂ ਮੱਲਾਂ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।
Mon 20 Sep, 2021 0
ਚੋਹਲਾ ਸਾਹਿਬ 20 ਸਤੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਜੋ ਸੰਤ ਬਾਬਾ ਸੁੱਖਾ ਸਿੰਘ ਮੁੱਖੀ ਸੰਪਰਦਾਇ ਕਾਰ ਸੇਵਾ ਸਰਹਾਲੀ ਕਲਾਂ ਦੀ ਯੋਗ ਰਹਿਨੁਮਾਈ ਹੇਠ ਅਕਾਦਮਿਕ,ਖੇਡਾਂ,ਧਾਰਮਿਕ ਅਤੇ ਆਰਟ ਅਤੇ ਕਰਾਫਟ ਹੋਰ ਗਤੀਵਿਧੀਆਂ ਵਿੱਚ ਚੜ੍ਹਦੀ ਕਲਾ ਵਿੱਚ ਚੱਲ ਰਹੀ ਹੈ ਵੱਲੋਂ ਹੋਏ ਆਨ ਲਾਈਨ ਵੱਖ ਵੱਖ ਮੁਕਾਬਲਿਆਂ ਵਿੱਚ ਮੱਲਾਂ ਮਾਰਕੇ ਸਕੂਲ ਦਾ ਨਾਮ ਉੱਚਾ ਚੁੱਕਿਆ ਗਿਆ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਐਸ.ਕੇ.ਦੁੱਗਲ ਅਤੇ ਸਕੂਲ ਪ੍ਰਿੰਸੀਪਲ ਮੈਡਮ ਅਨੂ ਭਾਰਦਵਾਜ਼ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਅੰਤਰ ਰਾਸ਼ਟਰੀ ਆਨ ਲਾਈਨ ਮੁਕਾਬਲਿਆਂ `ਇੱਕ ਪਲ ਦਾ ਸਕੂਨ` ਜਿਸ ਵਿਚ ਆਰਟ,ਕਰਾਫਟ,ਭਾਸ਼ਾ ਅਤੇ ਗੀਤ ਗਾਉਣ ਦੇ ਮੁਕਾਬਲੇ ਹੋਏ,ਉਸ ਵਿੱਚ ਇਸ ਸਕੂਲ ਦੇ 42 ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਪਹਿਲਾ,ਦੂਜਾ,ਤੀਸਰਾ ਅਤੇ ਚੌਥਾ ਸਥਾਨ ਹਾਸਿਲ ਕੀਤਾ।ਉਹਨਾਂ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ ਸਨਮਾਨਚਿੰਨ ਦੇਕੇ ਸਨਮਾਨਿਤ ਕੀਤਾ ਅਤੇ ਹੋਸਲਾ ਅਫਜਾਈ ਕਰਦਿਆਂ ਆਸਿ਼ਰਵਾਦ ਦਿੱਤਾ ਕਿ ਉਹ ਅੱਗੇ ਤੋਂ ਵੀ ਅਜਿਹੇ ਮੁਕਾਬਲਿਆਂ ਵਿੱਚ ਤਰੱਕੀਆਂ ਕਰਦੇ ਰਹਿਣ।ਇਸ ਸਮੇਂ ਜੇਤੂ ਵਿਦਿਆਰਥੀਆਂ ਨੂੰ ਜੇਤੂ ਸਰਟੀਫਿਕੇਟ ਵੀ ਵੰਡੇ ਗਏ ਅਤੇ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਵਾਉਣ ਵਾਲੇ ਮੈਡਮ ਬੇਵੀ ਕੌਰ ਦਾ ਵੀ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।ਇਸ ਸਮੇਂ ਸਕੂਲ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।
Comments (0)
Facebook Comments (0)