ਸਟੀਵ ਸਮਿਥ ਟੈਸਟ ਕ੍ਰਿਕਟ 'ਚ ਸਭ ਤੋਂ ਤੇਜ਼ੀ ਨਾਲ 7000 ਦੌੜਾਂ ਪੂਰੀਆਂ ਕਰਨ ਵਾਲੇ ਬੱਲੇਬਾਜ਼ ਬਣ ਗਏ

ਸਟੀਵ ਸਮਿਥ ਟੈਸਟ ਕ੍ਰਿਕਟ 'ਚ ਸਭ ਤੋਂ ਤੇਜ਼ੀ ਨਾਲ 7000 ਦੌੜਾਂ ਪੂਰੀਆਂ ਕਰਨ ਵਾਲੇ ਬੱਲੇਬਾਜ਼ ਬਣ ਗਏ

ਆਸਟ੍ਰੇਲੀਆ ਦੇ ਸਟਾਰ ਬੱਲੇਬਾਜ਼ ਸਟੀਵ ਸਮਿਥ ਟੈਸਟ ਕ੍ਰਿਕਟ 'ਚ ਸਭ ਤੋਂ ਤੇਜ਼ੀ ਨਾਲ 7000 ਦੌੜਾਂ ਪੂਰੀਆਂ ਕਰਨ ਵਾਲੇ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਨੇ ਸਾਲ 1946 'ਚ ਹਾਮੰਡ ਵਲੋਂ ਬਣਾਏ ਰਿਕਾਰਡ ਨੂੰ ਤੋੜਿਆ ਹੈ। ਇਸ ਦੇ ਨਾਲ ਹੀ ਉਹ ਆਸਟ੍ਰੇਲੀਆ ਲਈ ਸਭ ਤੋਂ ਵਧੇਰੇ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ ਦੀ ਸੂਚੀ 'ਚ ਡਾਨ ਬ੍ਰੈਡਮੈਨ ਨੂੰ ਪਛਾੜ ਕੇ 11ਵੇਂ ਸਥਾਨ 'ਤੇ ਆ ਗਏ ਹਨ। ਸਮਿਥ ਨੇ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਮੈਚ 'ਚ ਇੱਕ ਰਨ ਲੈ ਕੇ 7000 ਦੌੜਾਂ ਦੇ ਅੰਕੜੇ ਨੂੰ ਛੂਹਿਆ ਅਤੇ ਇੰਗਲੈਂਡ ਦੇ ਵੇਲੀ ਹਾਮੰਡ ਦਾ 73 ਸਾਲ ਪੁਰਾਣਾ ਰਿਕਾਰਡ ਤੋੜਿਆ। ਹਾਮੰਡ ਨੇ 131 ਪਾਰੀਆਂ 'ਚ 7000 ਦੌੜਾਂ ਪੂਰੀਆਂ ਕੀਤੀਆਂ ਸਨ, ਜਦੋਂਕਿ ਸਮਿਥ ਦੀ ਇਹ 126ਵੀਂ ਪਾਰੀ ਸੀ।