ਸੁਖਦੇਵ ਢੀਂਡਸਾ ਦਾ ਵੱਡਾ ਬਿਆਨ 'ਨਾ ਹੀ ਚੋਣਾਂ ਲੜਾਂਗਾ ਤੇ ਨਾ ਹੀ ਅਹੁਦਾ ਛੱਡਾਂਗਾ
Wed 18 Dec, 2019 0ਸੰਗਰੂਰ- ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਸੀਨੀਅਰ ਅਕਾਲੀ ਆਗੂ ਅਤੇ ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਸੰਗਰੂਰ ਜ਼ਿਲੇ 'ਚ ਸਥਿਤ ਆਪਣੇ ਨਿਵਾਸ ਸਥਾਨ 'ਤੇ ਅੱਜ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਸ਼ਕਤੀ ਪ੍ਰਦਰਸ਼ਨ ਦੌਰਾਨ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਵੱਡੀ ਗਿਣਤੀ 'ਚ ਵਰਕਰਾਂ ਦਾ ਇਕੱਠ ਦੇਖਣ ਨੂੰ ਮਿਲਿਆ।
ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਸਰਕਾਰਾਂ ਬਣਾਉਣ ਲਈ ਨਹੀਂ ਬਣਿਆ ਸੀ ਸਗੋਂ ਅੰਗਰੇਜਾਂ ਦੇ ਜ਼ੁਲਮ ਖਿਲਾਫ ਲੜਨ ਅਤੇ ਧਰਮ ਦੀ ਰੱਖਿਆ ਕਰਨ ਲਈ ਬਣਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਸਾਡਾ ਝਗੜਾ ਅਕਾਲੀ ਦਲ ਨੂੰ ਉਸਦੀ ਅਸਲ ਸੋਚ ਵੱਲ ਲਿਆਉਣਾ ਹੈ। ਸੁਖਦੇਵ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦੇ ਸਾਰੇ ਫੈਸਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਜਾਂਦੇ ਹਨ।
ਇਸ ਮੌਕੇ ਸੁਖਦੇਵ ਢੀਂਡਸਾ ਨੇ ਕਿਹਾ ਕਿ ਮੈਂ ਨਾ ਤਾਂ ਚੋਣਾਂ ਲੜਾਂਗਾ ਅਤੇ ਨਾ ਹੀ ਅਹੁਦਾ ਛੱਡਾਗਾਂ। ਦੱਸ ਦੇਈਏ ਕਿ ਸੁਖਦੇਵ ਢੀਂਡਸਾ ਨੇ ਇਸ ਸ਼ਕਤੀ ਪ੍ਰਦਰਸ਼ਨ 'ਚ ਸਿਰਫ ਅਕਾਲੀ ਦਲ ਨੂੰ ਬਚਾਉਣ ਦੀ ਹੀ ਗੱਲ ਕਹੀ ਅਤੇ ਕੋਈ ਨਵਾਂ ਐਲਾਨ ਨਹੀਂ ਕੀਤਾ। ਢੀਂਡਸਾ ਦੇ ਨਿਵਾਸ ਸਥਾਨ 'ਤੇ ਪੁੱਜੇ ਵਰਕਰ ਰੈਲੀ ਦਾ ਰੂਪ ਧਾਰ ਚੁੱਕੇ ਸਨ।
Comments (0)
Facebook Comments (0)