ਧਾਰਮਿਕ ਪਰੀਖਿਆ ਵਿੱਚ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ।
Fri 18 Jun, 2021 0ਚੋਹਲਾ ਸਾਹਿਬ 18 ਜੂਨ (ਰਾਕੇਸ ਬਾਵਾ ਪਰਮਿੰਦਰ ਚੋਹਲਾ) ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਗਈ ਦਰਜਾ ਦੂਜਾ ਦੀ ਧਾਰਮਿਕ ਪਰੀਖਿਆ ਵਿੱਚ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਤੀਜਾ ਸਥਾਨ ਹਾਂਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ ਕੁਲਵਿੰਦਰ ਸਿੰਘ ਨੇ ਦੱਸਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਕਿ ਕਾਲਜ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿੱਚ ਬਹੁਤ ਵਧੀਆ ਪਰਦਰਸ਼ਨ ਕਰਦਿਆਂ ਦਰਜ਼ਾਂ ਦੂਜਾ ਵਿੱਚੋਂ 17 ਵਿਦਿਆਰਥੀ ਅਤੇ ਦਰਜਾ ਤੀਜਾ ਵਿੱਚੋਂ 09 ਵਿਦਿਆਰਥੀਆਂ ਨੇ ਮੈਰਿਟ ਪੁਜ਼ੀਸ਼ਨਾ ਹਾਂਸਿਲ ਕਰਕੇ ਵਜ਼ੀਫ਼ਾ ਪ੍ਰਾਪਤ ਕੀਤਾ। ਮਾਣਯੋਗ ਬੀਬੀ ਜਗੀਰ ਕੌਰ ਜੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੁਜ਼ੀਸ਼ਨਾਂ ਹਾਂਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਚੈੱਕ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਸਾਲ ਵਿਦਿਆਰਥੀਆਂ ਨੂੰ ਧਰਮ ਨਾਲ ਜੋੜਨ ਹਿਤ ਧਾਰਮਿਕ ਪ੍ਰੀਖਿਆ ਦਾ ਅਯੋਜਨ ਕਰਦੀ ਹੈ ਅਤੇ ਪੁਜ਼ੀਸ਼ਨਾਂ ਹਾਂਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਵੀ ਕਰਦੀ ਹੈ। ਉਨ੍ਹਾਂ ਨੇ ਵਿਦਿਆਰਥੀਆ ਦੁਆਰਾ ਵਧੀਆਂ ਪਰਦਰਸ਼ਨ ਤੇ ਕਾਲਜ ਦੇ ਪ੍ਰਿੰਸੀਪਲ ਅਤੇ ਧਾਰਮਿਕ ਪਰੀਖਿਆ ਅਧਿਆਪਕ ਦੀ ਸ਼ਲਾਘਾ ਕਰਦਿਆਂ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸ੍ਰ. ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ ਵਿੱਦਿਆ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆ ਵਿੱਦਿਅਕ ਸੰਸਥਾਵਾਂ ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਦ੍ਰਿੜ ਸੰਕਲਪ ਹਨ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਨੇ ਆਪਣੀਆਂ ਪ੍ਰਾਪਤੀਆਂ ਸੱਦਕਾ ਇਲਾਕੇ ਵਿੱਚ ਆਪਣੀ ਵਿਲੱਖਣ ਪਹਿਚਾਣ ਸਥਾਪਿਤ ਕੀਤੀ ਹੈ।
Comments (0)
Facebook Comments (0)