ਗੁਰਦਾਸ ਮਾਨ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ

ਗੁਰਦਾਸ ਮਾਨ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ

ਅੰਮ੍ਰਿਤਸਰ ਵਿਖੇ ਭਗਤ ਪੂਰਨ ਸਿੰਘ ਦੀ ਯਾਦ 'ਚ ਬਣੇ ਗੇਟ ਦੇ ਉਦਘਾਟਨ ਲਈ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਅੱਜ ਕੁਝ ਸਿੱਖ ਜਥੇਬੰਦੀਆਂ ਵਲੋਂ ਉਨ੍ਹਾਂ (ਗੁਰਦਾਸ ਮਾਨ) ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜ਼ਿਕਰਯੋਗ ਹੈ ਕਿ ਭਗਤ ਪੂਰਨ ਸਿੰਘ ਦੀ ਯਾਦ 'ਚ ਬਣੇ ਗੇਟ ਦੇ ਉਦਘਾਟਨ ਲਈ ਮੁੱਖ ਮਹਿਮਾਨ ਵਜੋਂ ਗਾਇਕ ਗੁਰਦਾਸ ਮਾਨ ਨੂੰ ਬੁਲਾਇਆ ਗਿਆ ਹੈ, ਜੋ ਕਿ ਅਜੇ ਤੱਕ ਪਹੁੰਚ ਨਹੀਂ ਹਨ।