ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵੱਲੋਂ ਸਾਇੰਸ ਕਾਮਰਸ ਮੇਲਾ ਕਰਵਾਇਆ

ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵੱਲੋਂ ਸਾਇੰਸ ਕਾਮਰਸ ਮੇਲਾ ਕਰਵਾਇਆ

ਵੱਖ ਵੱਖ ਮੁਕਾਬਲਿਆਂ ਵਿਚ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਦੇ ਵਿਿਦਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਚੋਹਲਾ ਸਾਹਿਬ, 31 ਜਨਵਰੀ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ) 
ਵਿਿਦਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਅਕਾਦਮਿਕ ਗਤੀਵਿਧੀਆਂ ਵਿਚ ਹੋਰ ਵਾਧਾ ਕਰਦਿਆਂ ਅੱਜ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵੱਲੋਂ ਸਾਇੰਸ ਕਾਮਰਸ ਮੇਲਾ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਦੇ ਵਿਿਦਆਰਥੀਆਂ ਨੇ ਇਸ ਸਾਇਂਸ ਕਾਮਰਸ ਮੇਲੇ ਦੌਰਾਨ ਕਰਵਾਏ ਗਏ ਮੁਕਾਬਲਿਆਂ ਵਿਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ , ਜਿਵੇਂ ਮਾਡਲ ਡਿਸਪਲੇ ਮੁਕਾਬਲੇ ਵਿਚ  9ਵੀਂ ਕਲਾਸ ਦੀ ਸੋਭਨੀਕ ਕੌਰ ਅਤੇ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਕੁਇਜ਼ ਮੁਕਾਬਲੇ ਵਿਚ ਲ਼1 ਮੈਡੀਕਲ ਗਰੁੱਪ ਦੀ ਗੁਰਲੀਨ ਕੌਰ ਅਤੇ ਕੋਮਲਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਡਿਸਪਲੇ (ਵਿਿਗਆਨ) ਮੁਕਾਬਲੇ ਵਿਚ  ਲ਼2 ਮੈਡੀਕਲ ਗਰੁੱਪ ਦੀ ਅਮਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪੋਸਟਰ ਡਿਸਪਲੇ (ਵਣਜ) ਮੁਕਾਬਲੇ ਵਿਚ ਮਾਨਸੀ ਆਨੰਦ ਨੇ ਦੂਜਾ ਸਥਾਨ ਹਾਸਲ ਕੀਤਾ। ਸਕੂਲ ਦੇ ਡਾਇਰੈਕਟਰ ਸਤੀਸ਼ ਕੁਮਾਰ ਦੁੱਗਲ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ, “ਇਹ ਸਕੂਲ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਹੈ। ਮਹਾਂਪੁਰਖਾਂ ਦੇ ਆਸ਼ੀਰਵਾਦ ਅਤੇ ਪ੍ਰੇਰਨਾ ਸਦਕਾ ਸਕੂਲ ਵੱਖ-ਵੱਖ ਖੇਤਰਾਂ ਵਿੱਚ ਬਹੁਤ ਤਰੱਕੀ ਕਰ ਰਿਹਾ ਹੈ - ਭਾਵੇਂ ਅਕਾਦਮਿਕ ਹੋਵੇ, ਖੇਡਾਂ ਜਾਂ ਕੋਈ ਹੋਰ ਖੇਤਰ। ਜੋ 28-02-2024 ਨੂੰ ਜਾਂ ਇਸ ਤੋਂ ਪਹਿਲਾਂ ਆਪਣੀ ਰਜਿਸਟਰੇਸ਼ਨ ਕਰਵਾ ਲੈਂਦੇ ਹਨ, ਉਹਨਾਂ ਵਿਿਦਆਰਥੀਆਂ ਨੂੰ ਸੰਤ ਬਾਬਾ ਤਾਰਾ ਸਿੰਘ ਜੀ ਦੀ 37ਵੀਂ ਬਰਸੀ ੋਤੇ ਸਕੂਲ ਵਲੋਂ ਫੀਸਾਂ ਵਿੱਚ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸਤੀਸ਼ ਕੁਮਾਰ ਦੁੱਗਲ ਅਤੇ ਪ੍ਰਿੰਸੀਪਲ ਡਾ।(ਸ਼੍ਰੀਮਤੀ) ਰੀਤੂ ਨੇ ਵਿਿਦਆਰਥੀਆਂ ਨੂੰ ਸਨਮਾਨਿਤ ਕੀਤਾ।