ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀ ਵਲਾਹ ਵਲੋਂ ਵੋਟ ਜਾਗਰੂਕ ਮੈਰਾਥਨ ਕਰਵਾਈ ਗਈ।

ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀ ਵਲਾਹ ਵਲੋਂ ਵੋਟ ਜਾਗਰੂਕ ਮੈਰਾਥਨ ਕਰਵਾਈ ਗਈ।

ਚੋਹਲਾ ਸਾਹਿਬ 4 ਦਸੰਬਰ (ਸਨਦੀਪ ਸਿੱਧੂ,ਪਰਮਿੰਦਰ ਚੋਹਲਾ)
ਇਲਾਕੇ ਦੀ ਨਾਮਵਰ ਵਿਿਦਅਕ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀ ਵਲਾਹ (ਜ਼ਿਲ੍ਹਾ ਤਰਨ ਤਰਨ) ਵਲੋਂ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਿਦਆਰਥੀਆਂ ਵਲੋਂ ਵੋਟ ਪ੍ਰਤੀ ਜਾਗਰੂਕ ਕਰਨ ਲਈ ਵੋਟ ਜਾਗਰੂਕ ਮੈਰਾਥਨ ਕਰਵਾਈ ਗਈ । ਜਿਸ ਵਿੱਚ ਲੋਕਤੰਤਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਤੇ ਆਪਣੀ ਕੀਮਤੀ ਵੋਟ ਦੀ ਸਹੀ ਵਰਤੋਂ ਕਰਕੇ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ  ਗੁਲਵਿੰਦਰ ਸਿੰਘ ਸੰਧੂ, ਐਜੂਕੇਸ਼ਨ ਡਾਇਰੈਕਟਰ ਮੈਡਮ ਨਵਦੀਪ ਕੌਰ ਸੰਧੂ ਅਤੇ ਪ੍ਰਿੰਸੀਪਲ  ਨਿਰਭੈ ਸਿੰਘ ਸੰਧੂ ਵਲੋਂ ਵਿਿਦਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰੇਕ ਬਾਲਗ਼ ਵਿਅਕਤੀ ਨੂੰ ਆਪਣੀ ਵੋਟ ਬਣਵਾਉਣੀ ਚਾਹੀਦੀ ਹੈ ਅਤੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਕੇ  ਭਵਿੱਖ ਦੀ ਸਰਕਾਰ ਨੂੰ ਚੁਣਨ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।ਇਸ ਮੌਕੇ ਪੰਜਾਬ ਪੁਲਿਸ ਦੇ ਐਸ ਐਚ ਓ ਚੋਹਲਾ ਸਾਹਿਬ ਵਿਨੋਦ ਕੁਮਾਰ, ਪਵਨਦੀਪ ਸਿੰਘ, ਰਵਿੰਦਰ ਸਿੰਘ, ਚਰਨਜੀਤ ਸਿੰਘ,ਅਵਤਾਰ ਸਿੰਘ, ਸੁਖਦੇਵ ਸਿੰਘ ਆਦਿ ਨੇ ਇਸ ਨੂੰ ਕਾਮਯਾਬ ਬਣਾਉਣ ਲਈ ਵਿਸ਼ੇਸ਼ ਸਹਿਯੋਗ ਦਿੱਤਾ।