ਨੈਸ਼ਨਲ ਹਾਈਵੇ-54 `ਤੇ ਕਿਸਾਨ-ਮਜਦੂਰ ਸੰਘਰਸ਼ ਕਮੇਟੀ ਨੇ ਕੇਂਦਰ ਦਾ ਪੁਤਲਾ ਫੂਕਿਆ।
Sat 5 Mar, 2022 0ਚੋਹਲਾ ਸਾਹਿਬ 5 ਮਾਰਚ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਕਿਸਾਨ ਮਜਦੂਰ ਸੰਘਰਸ਼ ਕਮੇਟੀ ਕਾਮਾਗਾਟਾਮਾਰੂ ਬਾਬਾ ਗੁਰਦਿੱਤ ਸਿੰਘ ਜੋਨ ਸਰਹਾਲੀ ਕਲਾਂ ਦੇ ਪ੍ਰਧਾਨ ਹਰਜਿੰਦਰ ਸਿੰਘ ਸ਼ਕਰੀ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ 54 `ਤੇ ਕਿਸਾਨਾਂ ਅਤੇ ਮਜਦੂਰਾਂ ਵੱਲੋਂ ਭਾਰੀ ਇੱਕਠ ਕਰਕੇ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਜਮਕੇ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕਿਸਾਨ ਮਜਦੂਰ ਸਘੰਰਸ਼ ਕਮੇਟੀ ਬਾਬਾ ਗੁਰਦਿੱਤ ਸਿੰਘ ਕਾਮਾਗਾਟਾਮਾਰੂ ਜੋਨ ਸਰਹਾਲੀ ਕਲਾਂ ਦੇ ਪ੍ਰਧਾਨ ਹਰਜਿੰਦਰ ਸਿੰਘ ਸ਼ਕਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਭਾਖੜਾ ਨੰਗਲ ਦੇ ਪਾਣੀਆਂ ਨੂੰ ਹਥਿਆਉਣਾ ਚਾਹੁੰਦੀ ਹੈ , ਕੇਂਦਰ ਸਰਕਾਰ ਦੀ ਇਹ ਇੱਛਾ ਕਿਸੇ ਵੀ ਹਾਲਤ ਵਿੱਚ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਹਰ ਵਰਗ ਨੂੰ ਦਬਾਉਣ ਲਈ ਹਰ ਹੀਲਾ ਕਰ ਰਹੀ ਹੈ ਅਤੇ ਇਸੇ ਤਹਿਤ ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ `ਤੇ ਕਬਜਾ ਕਰ ਰਹੀ ਹੈ ਜਿਸਦੇ ਵਿਰੋਧ ਵਿੱਚ ਅੱਜ ਨੈਸ਼ਨਲ ਹਾਈਵੇ ਤੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ।ਉਹਨਾਂ ਕਿਹਾ ਕਿ ਕਿਸਾਨ ਮਜਦੂਰ ਸੰਘਰਸ਼ ਕਮੇਟੀ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦੀ ਹੈ ਕਿ ਜੇਕਰ ਪੰਜਾਬ ਦੇ ਪਾਣੀਆਂ ਤੇ ਕਿਸੇ ਨੇ ਬੁਰੀ ਨਜ਼ਰ ਮਾਰੀ ਤਾਂ ਉਸ ਵਿਰੁੱਧ ਸੰਘਰਸ਼ ਹੋਰ ਤੇਜ਼ ਵਿੱਢਿਆ ਜਾਵੇਗਾ।ਇਸ ਸਮੇਂ ਕੁਲਦੀਪ ਸਿੰਘ ਸ਼ਕਰੀ,ਹਰਪਿੰਦਰ ਸਿੰਘ ਠੱਠੀਆ,ਸਰਬਜੀਤ ਸਿੰਘ ਵਰਿਆਂ,ਬਲਵਿੰਦਰ ਸਿੰਘ ਮੋਹਨਪੁਰ,ਅਮਰੀਕ ਸਿੰਘ,ਮਲਕੀਤ ਸਿੰਘ ਉਸਮਾਂ,ਗੁਰਭੇਜ ਸਿੰਘ ਸਰਹਾਲੀ,ਗੁਰਵਿੰਦਰ ਸਿੰਘ ਨਿੱਕਾ ਚੋਹਲਾ,ਸੁਖਦੇਵ ਸਿੰਘ ਕੈਰੋਂ,ਗੁਰਾ ਸਿੰਘ ਨਿੱਕਾ ਚੋਹਲਾ ਆਦਿ ਹਾਜ਼ਰ ਸਨ।
Comments (0)
Facebook Comments (0)